ਜਤਿਨ ਸ਼ਰਮਾ
ਪਠਾਨਕੋਟ: ਜ਼ਿਲ੍ਹਾ ਪਠਾਨਕੋਟ (Pathankot) ਦਾ ਸਿਵਲ ਹਸਪਤਾਲ, ਜਿਸ 'ਤੇ ਜ਼ਿਲ੍ਹਾ ਪਠਾਨਕੋਟ ਦੇ ਨਾਲ-ਨਾਲ ਹਿਮਾਚਲ (Himachal) ਅਤੇ ਜੰਮੂ-ਕਸ਼ਮੀਰ (Jammu & Kashmir) ਤੋਂ ਵੀ ਮਰੀਜ਼ ਇਲਾਜ ਲਈ ਆਉਂਦੇ ਹਨ, ਪਰ ਹਸਪਤਾਲ 'ਚ ਵੈਂਟੀਲੇਟਰ ਦੀ ਸਹੂਲਤ ਨਾ ਹੋਣ ਕਾਰਨ ਲੋਕਾਂ ਨੂੰ ਨਿੱਜੀ ਹਸਪਤਾਲਾਂ ਦਾ ਰੁਖ ਕਰਨਾ ਪੈਂਦਾ ਸੀ | ਇਸ ਦੇ ਮੱਦੇਨਜ਼ਰ ਸਮਾਜ ਸੇਵੀ ਸੰਸਥਾ (Social service organization) ਵੱਲੋਂ ਗ਼ਰੀਬ ਲੋਕਾਂ ਦੀ ਸਹੂਲਤ ਲਈ ਸਿਵਲ ਹਸਪਤਾਲ ਵਿੱਚ ਕਰੀਬ 80 ਲੱਖ ਦੀ ਲਾਗਤ ਨਾਲ 13 ਏ.ਸੀ. ਕਮਰੇ ਬਣਾਏ ਗਏ ਸਨ, ਜਿਨ੍ਹਾਂ ਵਿੱਚ ਵੈਂਟੀਲੇਟਰ ਦੀ ਸਹੂਲਤ ਵੀ ਦਿੱਤੀ ਗਈ ਹੈ।
ਹਸਪਤਾਲ ਵਿੱਚ ਸਟਾਫ ਦੀ ਕਮੀ ਕਾਰਨ ਅੱਜ ਵੀ ਗਰੀਬ ਲੋਕਾਂ ਨੂੰ ਪ੍ਰਾਈਵੇਟ ਹਸਪਤਾਲ ਜਾਣਾ ਪੈਂਦਾ ਹੈ, ਜਿੱਥੇ ਉਹ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਹਨ। ਦੱਸਣਾ ਬਣਦਾ ਹੈ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਸਿਹਤ ਸਹੂਲਤਾਂ ਵਿੱਚ ਸੁਧਾਰ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਜੁਲਾਈ ਵਿੱਚ ਇਸ ਦੇ ਉਦਘਾਟਨ ਤੋਂ ਬਾਅਦ ਤੋਂ ਇਹ ਇਮਾਰਤ ਡਾਕਟਰਾਂ ਅਤੇ ਸਿਖਲਾਈ ਪ੍ਰਾਪਤ ਸਟਾਫ ਦੀ ਉਡੀਕ ਕਰ ਰਹੀ ਹੈ।
ਦੂਜੇ ਪਾਸੇ ਜਦੋਂ ਇਸ ਮਾਮਲੇ ਸਬੰਧੀ ਸਥਾਨਕ ਲੋਕਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਜੁਲਾਈ ਮਹੀਨੇ ਵਿੱਚ ਸਿਵਲ ਹਸਪਤਾਲ ਨੂੰ ਸੌਂਪੀ ਗਈ ਇਸ ਇਮਾਰਤ ਦੀ ਅੱਜ ਵੀ ਵਰਤੋਂ ਨਹੀਂ ਕੀਤੀ ਗਈ। ਲੋਕਾਂ ਨੇ ਕਿਹਾ ਕਿ ਹਸਪਤਾਲ ਪ੍ਰਸ਼ਾਸਨ ਨੇ ਇਨ੍ਹਾਂ ਕਮਰਿਆਂ ਨੂੰ ਸਟੋਰ ਰੂਮਾਂ ਵਿੱਚ ਤਬਦੀਲ ਕਰ ਦਿੱਤਾ ਹੈ, ਜਿੱਥੇ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ, ਇਸ ਮੌਕੇ ਲੋਕਾਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਸਟਾਫ਼ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਗਰੀਬ ਲੋਕਾਂ ਦਾ ਵਧੀਆ ਇਲਾਜ ਹੋ ਸਕੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।