ਜਤਿਨ ਸ਼ਰਮਾ
ਪਠਾਨਕੋਟ: ਬਟਾਲਾ (Batala) ਅਤੇ ਫਿਰੋਜ਼ਪੁਰ (Firozpur) ਡਿਪੂ ਵਿੱਚ ਮੁਲਾਜ਼ਮਾਂ 'ਤੇ ਕਾਰਵਾਈ ਦੇ ਖਿਲਾਫਪਨਬੱਸ ਵਰਕਰ (Punbus Worker) ਪਿਛਲੇ 4 ਦਿਨਾਂ ਤੋਂ ਹੜਤਾਲ 'ਤੇ ਹਨ, ਜਿਸ ਕਾਰਨ ਜਿੱਥੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਅਧਿਕਾਰੀਆਂ ਦੇ ਅੜੀਅਲ ਰਵੱਈਏ ਕਾਰਨ ਪੰਜਾਬ ਸਰਕਾਰ ਦੇ ਖਜ਼ਾਨੇ ਨੂੰ ਚੂਨਾ ਲੱਗ ਰਿਹਾ ਹੈ |ਇਸ ਸਬੰਧੀ ਜਦੋਂ ਹੜਤਾਲ 'ਤੇ ਗਏ ਪਨਬੱਸ ਮੁਲਾਜ਼ਮਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅਫਸਰਾਂ ਦੀ ਧੋਖਾਧੜੀ ਕਾਰਨ ਸਾਡਾ ਇੱਕ ਸਾਥੀ ਇਨਸਾਫ ਲਈ ਪਿਛਲੇ 4 ਦਿਨਾਂ ਤੋਂ ਪਾਣੀ ਦੀ ਟੈਂਕੀ 'ਤੇ ਖੜ੍ਹਾ ਹੈ ਅਤੇ ਉਸ ਦਾ ਸਾਥ ਦੇਣ ਲਈ ਸਮੂਹ ਪੰਜਾਬ ਭਰ ਵਿੱਚ ਮੁਲਾਜ਼ਮ ਹੜਤਾਲ 'ਤੇ ਹਨ ਪਰ ਵਿਭਾਗੀ ਅਧਿਕਾਰੀਆਂ ਦੀ ਜ਼ਿੱਦ ਅਜੇ ਵੀ ਖਤਮ ਨਹੀਂ ਹੋ ਰਹੀ।ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਸਾਥੀ ਨੂੰ ਇਨਸਾਫ਼ ਨਹੀਂ ਮਿਲਦਾ ਇਹ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ।
ਪਨਬਸ ਕਾਮਿਆਂ ਦੀ ਹੜਤਾਲ ਵਿੱਚ ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਨ ਲਾਲ ਵੀ ਸ਼ਾਮਲ ਹੋਏ ਅਤੇ ਸੂਬਾ ਸਰਕਾਰ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪਿਛਲੇ 4 ਦਿਨਾਂ ਤੋਂ ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਰਫ਼ਤਾਰ ਰੁਕ ਗਈ ਹੈ ਅਤੇ ਮੰਤਰੀ ਗੁਜਰਾਤ ਚੋਣਾਂ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਅਸੀਂ ਕਿਹਾ ਸੀ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਧੋਖਾ ਕਰੇਗੀ ਅਤੇ ਇਹ ਸਭ ਸਾਹਮਣੇ ਆ ਰਿਹਾ ਹੈ।ਇਸ ਮੌਕੇ ਉਨ੍ਹਾਂ ਵਰਕਰਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਮੁੱਦਾ ਉਠਾਇਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurdaspur, Pathankot, Protest, PRTC, Punbus, Punjab, Punjab Roadways