ਜਤਿਨ ਸ਼ਰਮਾ
ਪਠਾਨਕੋਟ: ਚੋਣਾਂ (Election) ਦੌਰਾਨ ਸਿਆਸੀ ਪਾਰਟੀਆਂ (Political Parties) ਵਿਕਾਸ ਦੇ ਵੱਡੇ-ਵੱਡੇ ਵਾਅਦੇ ਕਰਦੀਆਂ ਹਨ ਪਰ ਚੋਣਾਂ ਤੋਂ ਬਾਅਦ ਲੋਕਾਂ ਦੀਆਂ ਸਮੱਸਿਆਵਾਂ ਪਹਿਲਾਂ ਵਾਂਗ ਹੀ ਬਣੀਆਂ ਰਹਿੰਦੀਆਂ ਹਨ। ਅਜਿਹਾ ਹੀ ਇੱਕ ਮਾਮਲਾ ਪਠਾਨਕੋਟ (Pathankot) ਸ਼ਹਿਰ ਵਿੱਚ ਦੇਖਣ ਨੂੰ ਮਿਲਿਆ।
ਪਠਾਨਕੋਟ ਸ਼ਹਿਰ ਦੇ ਗੁਸਾਈਪੁਰ ਇਲਾਕੇ ਦੇ ਲੋਕਾਂ ਨੂੰ ਸੜਕ ਦੀ ਖਸਤਾ ਹਾਲਤ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਸਬੰਧੀ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਈ ਵਾਰ ਇਸ ਸਮੱਸਿਆ ਤੋਂ ਜਾਣੂ ਕਰਵਾਇਆ ਪਰ ਇਸ ਦਾ ਕੋਈ ਹੱਲ ਨਾ ਹੁੰਦਾ ਦੇਖ ਕੇ ਲੋਕਾਂ ਨੇ ਰੋਹ ਦਾ ਪ੍ਰਗਟਾਵਾ ਕਰਦਿਆਂ ਸੜਕ ਦੇ ਕਿਨਾਰੇ ਲਾਵਾਰਿਸ ਸੜਕ ਦੇ ਇਸ਼ਤਿਹਾਰ (Poster) ਲਗਾ ਦਿੱਤੇ। ਇਸ ਸਬੰਧੀ ਜਦੋਂ ਸਥਾਨਕ ਲੋਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਟੁੱਟੀ ਸੜਕ ਕਾਰਨ ਇਸ ਥਾਂ 'ਤੇ ਹਰ ਰੋਜ਼ ਕਈ ਹਾਦਸੇ ਵਾਪਰਦੇ ਹਨ। ਉਨ੍ਹਾਂ ਕਿਹਾ ਕਿ ਮੰਡੀ ਬੋਰਡ ਵਲੋਂ ਇਸ ਸੜਕ ਦੇ ਕਿਨਾਰੇ ਸੜਕ ਬਣਾਉਣ ਦਾ ਟੈਂਡਰ ਦਾ ਨੋਟਿਸ ਵੀ ਲਾਇਆ ਹੋਇਆ ਹੈ ਪਰ ਇਸ ਦੇ ਬਾਵਜੂਦ ਸੜਕ ਬਣਾਉਣ ਦਾ ਕੋਈ ਕੰਮ ਸ਼ੁਰੂ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਇਸ ਸਭ ਦੇ ਰੋਸ ਵਜੋਂ ਅਸੀਂ ਇਸ ਸੜਕ ਦੇ ਕੋਨਿਆਂ 'ਤੇ ਲਾਵਾਰਿਸ ਸੜਕ ਦੇ ਪੋਸਟਰ ਲਗਾ ਦਿੱਤੇ ਹਨ | ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਦੌਰਾਨ ਇਸ ਸੜਕ ਦਾ ਨਿਰਮਾਣ ਨਾ ਕੀਤਾ ਗਿਆ ਤਾਂ ਉਹ ਹੋਰ ਤੇਜ ਰੋਸ ਪ੍ਰਦਰਸ਼ਨ ਕਰਨਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।