ਜਤਿਨ ਸ਼ਰਮਾ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪਠਾਨਕੋਟ ਦੇ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ (SSP Harkmalpreet Singh Khakh) ਨੇ ਦੱਸਿਆ ਕਿ ਪਠਾਨਕੋਟ ਸ਼ਹਿਰ ਇੱਕ ਸੰਵੇਦਨਸ਼ੀਲ ਸ਼ਹਿਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਦੀ ਸਰਹੱਦ ਇੱਕ ਪਾਸੇ ਹਿਮਾਚਲ ਪ੍ਰਦੇਸ਼ (Himachal Pradesh) ਅਤੇ ਦੂਜੇ ਪਾਸੇ ਜੰਮੂ-ਕਸ਼ਮੀਰ (Jammu and Kashmir) ਨਾਲ ਲੱਗਦੀ ਹੈ। ਇਸ ਦੇ ਨਾਲ ਹੀ ਪਠਾਨਕੋਟ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲਗਦਾ ਖੇਤਰ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਉੱਚ ਅਧਿਕਾਰੀਆਂ ਵੱਲੋਂ ਪਠਾਨਕੋਟ ਦੇ ਹਰ ਨਾਕੇ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਹਰ ਆਉਣ ਜਾਣ ਵਾਲੇ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਪਠਾਨਕੋਟ ਜ਼ਿਲ੍ਹਾ ਵੱਖ-ਵੱਖ ਸਰਹੱਦਾਂ ਨਾਲ ਘਿਰਿਆ ਹੋਣ ਕਾਰਨ ਸੰਵੇਦਨਸ਼ੀਲ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal, Operation Amritpal, Pathankot, Punjab