Home /patiala /

ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਹਾੜੇ ਲਗਾਇਆ ਗਿਆ ਖੂਨਦਾਨ ਕੈਂਪ

ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਹਾੜੇ ਲਗਾਇਆ ਗਿਆ ਖੂਨਦਾਨ ਕੈਂਪ

X
Blood

Blood Donation Cmap at rajpura

ਡਾਕਟਰ ਸਿਮਰਨਜੀਤ ਕੌਰ ਸਰਕਾਰੀ ਹਸਪਤਾਲ ਸੈਕਟਰ 32 ਚੰਡੀਗੜ੍ਹ ਨੇ ਪੱਤਰਕਾਰ ਨੂੰ ਦੱਸਿਆ ਕਿ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਵੀਰ ਕਰਾਂਤੀਕਾਰੀ ਸੇਵਾ ਸੰਘ ਵੱਲੋਂ ਖ਼ੂਨਦਾਨ ਕੈਂਪ ਲਗਾਇਆ, ਜਿਸ ਦਾ ਖੂਨ ਇਕੱਤਰ ਕਰਨ ਲਈ ਸਾਡੀ ਟੀਮ ਚੰਡੀਗੜ੍ਹ ਤੋਂ ਰਾਜਪੁਰਾ ਪਹੁੰਚੀ ਹੈ

ਹੋਰ ਪੜ੍ਹੋ ...
  • Share this:

ਰਾਜਪੁਰਾ- ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਦਾਨ ਕੀਤਾ ਹੋਇਆ ਲੋੜਵੰਦ ਪਰਿਵਾਰਾਂ ਨੂੰ ਦਿੱਤਾ ਜਾਂਦਾ ਹੈ। ਧਾਰਮਿਕ ਸੰਸਥਾਵਾਂ ਵੱਲੋਂ ਖੂਨਦਾਨ ਕੈਂਪ ਲਗਾਏ ਜਾਂਦੇ ਹਨ। ਹਰ ਸਾਲ ਦੀ ਤਰ੍ਹਾਂ ਹੈ ਰਾਜਪੁਰਾ ਟਾਊਨ ਦੇ ਸ਼੍ਰੀ ਦੁਰਗਾ ਮੰਦਰ ਵਿਖੇ ਮਹਾਂਬੀਰ ਕਰੰਤੀ ਸੇਵਾ ਸੰਘ ਪੰਜਾਬ ਰਜਿਸਟਰ ਖੂਨਦਾਨ ਕੈਂਪ ਲਗਾਇਆ ਗਿਆ।  ਖੂਨ ਦਾਨ ਕਰਨ ਵਾਲਿਆਂ ਵਿੱਚ ਵੱਡੀ ਗਿਣਤੀ ਵਿਚ ਨੌਜਵਾਨ ਪਹੁੰਚੇ ਸਨ। ਖੂਨ ਦਾਨ ਕਰਨ ਵਾਲਿਆਂ ਨੂੰ ਸੰਸਥਾ ਵਲੋ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸੁਭਾਸ਼ ਚੰਦਰ ਬੋਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ ਕੈਂਪ ਲਗਾਇਆ ਗਿਆ। ਡਾਕਟਰਾਂ ਦੀ ਟੀਮ ਸਰਕਾਰੀ ਹਸਪਤਾਲ ਸੈਕਟਰ 32 ਚੰਡੀਗੜ੍ਹ ਤੋਂ ਪਹੁੰਚੀ ਹੋਈ ਸੀ।

ਡਾਕਟਰ ਸਿਮਰਨਜੀਤ ਕੌਰ ਸਰਕਾਰੀ ਹਸਪਤਾਲ ਸੈਕਟਰ 32 ਚੰਡੀਗੜ੍ਹ ਨੇ ਪੱਤਰਕਾਰ ਨੂੰ ਦੱਸਿਆ ਕਿ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਵੀਰ ਕਰਾਂਤੀਕਾਰੀ ਸੇਵਾ ਸੰਘ ਵੱਲੋਂ ਖ਼ੂਨਦਾਨ ਕੈਂਪ ਲਗਾਇਆ, ਜਿਸ ਦਾ ਖੂਨ ਇਕੱਤਰ ਕਰਨ ਲਈ ਸਾਡੀ ਟੀਮ ਚੰਡੀਗੜ੍ਹ ਤੋਂ ਰਾਜਪੁਰਾ ਪਹੁੰਚੀ ਹੈ ਅਤੇ 151 ਦੇ ਕਰੀਬ ਨੌਜਵਾਨਾ ਦਾ ਖੂਨ ਇਕੱਤਰ ਕੀਤਾ ਗਿਆ। ਅਸੀਂ ਨੌਜਵਾਨਾਂ ਨੂੰ ਅਪੀਲ ਕਰਦੇ ਹਾਂ ਕਿ ਵੱਧ ਚੜ੍ਹ ਕੇ ਖੂਨ ਦਾਨ ਕੀਤਾ ਜਾਵੇ ਤਾਂ ਕਿ ਕਿਸੇ ਲੋੜਵੰਦ ਨੂੰ ਖੂਨ ਦਿੱਤਾ ਜਾ ਸਕੇ।

Published by:Drishti Gupta
First published:

Tags: Blood donation, Patiala, Punjab