Home /patiala /

Patiala 'ਚ ਮੀਂਹ ਨਾਲ ਨੁਕਸਾਨੀ ਗਈ ਫ਼ਸਲ

Patiala 'ਚ ਮੀਂਹ ਨਾਲ ਨੁਕਸਾਨੀ ਗਈ ਫ਼ਸਲ

X
Patiala

Patiala 'ਚ ਮੀਂਹ ਨਾਲ ਨੁਕਸਾਨੀ ਗਈ ਫ਼ਸਲ

ਪੰਜਾਬ ਤੇ ਹਰਿਆਣਾ ਵਿੱਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ, ਪਏ ਗੜਿਆਂ, ਮੀਂਹ ਅਤੇ ਤੇਜ਼ ਹਵਾਵਾਂ ਨੇ ਖੇਤਾਂ ਵਿੱਚ ਤਿਆਰ ਖੜ੍ਹੀ ਹਾੜੀ ਦੀ ਫ਼ਸਲ ਡੇਗ ਦਿੱਤੀ।

  • Local18
  • Last Updated :
  • Share this:

ਮਨੋਜ ਸ਼ਰਮਾ

ਪਟਿਆਲਾ: ਪੰਜਾਬ ਤੇ ਹਰਿਆਣਾ ਵਿੱਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ, ਪਏ ਗੜਿਆਂ, ਮੀਂਹ ਅਤੇ ਤੇਜ਼ ਹਵਾਵਾਂ ਨੇ ਖੇਤਾਂ ਵਿੱਚ ਤਿਆਰ ਖੜ੍ਹੀ ਹਾੜੀ ਦੀ ਫ਼ਸਲ ਡੇਗ ਦਿੱਤੀ।

ਬੇਮੌਸਮੀ ਮੀਂਹ ਨਾਲ ਕਿਸਾਨ ਪਰੇਸ਼ਾਨ ਹਨ। ਉਹਨਾਂ ਨੂੰ ਚਿੰਤਾ ਹੈ ਕਿ ਇਸ ਨਾਲ ਕਣਕ ਦਾ ਦਾਣਾ ਸੁੰਗੜ ਸਕਦਾ ਹੈ ਅਤੇ ਫਸਲ ਦੇ ਝਾੜ ’ਤੇ ਵੀ ਅਸਰ ਦੇਖਣ ਨੂੰ ਮਿਲੇਗਾ। ਕਿਸਾਨਾਂ ਦਾ ਦੱਸਣਾ ਹੈ ਕਿ ਤੇਜ਼ ਮੀਂਹ ਪੈਣ ਕਰਕੇ ਖੇਤ ਪਾਣੀ ਵਿਚ ਡੁੱਬ ਗਏ ਹਨ, ਜੋ ਫਸਲ ਲਈ ਨੁਕਸਾਨਦਾਇਕ ਸਾਬਤ ਹੋਵੇਗਾ। ਮੀਂਹ ਦਾ, ਫ਼ਲ ਤੇ ਸਬਜ਼ੀਆਂ ਦੀ ਫ਼ਸਲ ’ਤੇ ਵੀ ਅਸਰ ਪਵੇਗਾ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅਗਲੇ ਕੁੱਝ ਦਿਨ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 21 ਤੇ 22 ਮਾਰਚ ਨੂੰ ਹਲਕਾ ਅਤੇ 23 ਤੇ 24 ਨੂੰ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਗਿਆ ਹੈ। ਇਸ ਦੇ ਨਾਲ ਹੀ 40 ਤੋਂ 50 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

Published by:Sarbjot Kaur
First published:

Tags: Crop Damage, Patiala, Rain