ਲੋਕਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਦਲ ਬਦਲ ਦਾ ਸਿਲਸਿਲਾ ਜਾਰੀ ਹੈ। ਪਟਿਆਲਾ ਤੋਂ ਸੰਸਦ ਮੈਂਬਰ ਰਹਿ ਚੁੱਕੇ ਡਾ. ਧਰਮਵੀਰ ਗਾਂਧੀ ਨੇ ਕਾਂਗਰਸ ਪਾਰਟੀ ਦੇ ਹੱਕ 'ਚ ਚੱਲਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਪੁਨਰਜੀਵਤ ਕਰਨ 'ਚ ਆਪਣਾ ਯੋਗਦਾਨ ਪਾਉਣਗੇ। ਫਿਲਹਾਲ ਰਸਮੀ ਤੌਰ ’ਤੇ ਪਾਰਟੀ 'ਚ ਸ਼ਾਮਲ ਹੋਣ ਤੋਂ ਇਨਕਾਰ ਕਰਦਿਆਂ ਡਾ.ਗਾਂਧੀ ਨੇ ਕਿਹਾ ਕਿ ਉਹ ਕਿਸੇ ਅਹੁਦੇ ਜਾਂ ਟਿਕਟ ਤੋਂ ਬਿਨਾਂ ਕਾਂਗਰਸ ਦੇ ਹੱਕ 'ਚ ਖੜਨਗੇ।
ਮੈਂ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਕੰਮ ਕਰਾਂਗਾ : ਡਾ. ਧਰਮਵੀਰ ਗਾਂਧੀ
ਡਾ. ਧਰਮਵੀਰ ਗਾਂਧੀ ਦਾ ਕਹਿਣਾ ਹੈ ਕਿ ਮੈਂ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਕੰਮ ਕਰਾਂਗਾ।ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਧਰਮ ਦੇ ਆਧਾਰ 'ਤੇ ਰਾਜਨੀਤੀ ਹੋ ਰਹੀ ਹੈ ਜਿਸ ਨਾਲ ਕਾਂਗਰਸ ਹੀ ਨਜਿੱਠ ਸਕਦੀ ਹੈ।ਹਾਲਾਂਕਿ ਡਾ. ਗਾਂਧੀ ਵੱਲੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਅਜੇ ਤੱਕ ਕੋਈ ਐਲਾਨ ਨਹੀਂ ਕੀਤਾ ਗਿਆ।
ਮੌਜੂਦਾ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਲੈ ਕੇ ਕਾਂਗਰਸ ਵਿੱਚ ਅਜੇ ਵੀ ਦੁਚਿੱਤੀ
ਜੇ ਗੱਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਮੌਜੂਦਾ ਸੰਸਦ ਮੈਂਬਰ ਪਰਨੀਤ ਕੌਰ ਦੀ ਕੀਤੀ ਜਾਵੇ ਤਾਂ । ਉਨ੍ਹਾਂ ਨੂੰ ਲੈ ਕੇ ਕਾਂਗਰਸ ਅਜੇ ਵੀ ਦੁਚਿੱਤੀ ਵਿੱਚ ਹੈ,ਕਿਉਂਕਿ ਕੁੱਝ ਕਾਂਗਰਸੀ ਲੀਡਰ ਚਾਹੁੰਦੇ ਹਨ ਕਿ ਪਰਨੀਤ ਕੌਰ ਨੂੰ ਕਾਂਗਰਸ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਜਾਵੇ।
ਇਸ ਸਭ ਦੇ ਵਿਚਾਲੇ ਸਾਬਕਾ ਸੰਸਦ ਮੈਂਬਰ ਡਾ.ਧਰਮਵੀਰ ਗਾਂਧੀ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ । ਫਿਲਹਾਲ ਇਹ ਦੇਖਣਾ ਹੋਵੇਗਾ ਕਿ ਚੰਡੀਗੜ੍ਹ ਆ ਕੇ ਉਹ ਕੋਈ ਵੱਡਾ ਐਲਾਨ ਕਰਦੇ ਹਨ ਜਾਂ ਨਹੀਂ।
ਚੰਡੀਗੜ੍ਹ ਤੋਂ ਸ਼ਿਵ ਕੁਮਾਰ ਦੀ ਰਿਪੋਰਟ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Congress, Gandhi, Patiala, Punjab politics