ਮਨੋਜ ਸ਼ਰਮਾ
ਪਟਿਆਲਾ: ਇੰਗਲੈਂਡ ਦਾ ਰਹਿਣ ਵਾਲਾ ਸੁਰਿੰਦਰ ਸਿੰਘ ਨਿੱਝਰ ਇਹਨੇਂ ਸਾਲ ਵਿਦੇਸ਼ ਵਿੱਚ ਰਹਿਣ ਦੇ ਬਾਵਜੂਦ ਵੀ ਆਪਣੇ ਦੇਸ਼ ਖ਼ਾਸ ਕਰਕੇ ਉਨ੍ਹਾਂ ਲੋਕਾਂ ਦਾ ਦਰਦ ਨਹੀਂ ਭੁੱਲਿਆ, ਜਿੰਨ੍ਹਾਂ ਨੂੰ ਸਾਂਝਾ ਕਰਨ ਲਈ ਉਹ ਹਰ ਸਾਲ ਪੰਜਾਬ ਆਉਂਦਾ ਹੈ। ਸੁਰਿੰਦਰ ਸਿੰਘ ਨਿੱਝਰ ਹਰ ਸਾਲ ਪੰਜਾਬ ਆਉਂਦਾ ਹੈ ਅਤੇ ਹਜ਼ਾਰਾਂ ਲੋੜ੍ਹਵੰਦਾਂ ਦੀ ਮਦਦ ਕਰਕੇ ਵਾਪਸ ਚਲਾ ਜਾਂਦਾ ਹੈ।
ਸੁਰਿੰਦਰ ਸਿੰਘ ਨਿੱਝਰ ਪਟਿਆਲਾ ਜ਼ਿਲ੍ਹੇ ਜਾਂ ਹੋਰ ਜ਼ਿਲ੍ਹਿਆਂ ਵਿੱਚ ਜਾ ਕੇ ਬੇਘਰ ਲੋਕਾਂ ਨੂੰ ਘਰ, ਔਰਤਾਂ ਨੂੰ ਸਿਲਾਈ ਮਸ਼ੀਨਾਂ, ਅਪਾਹਜਾਂ ਨੂੰ ਟਰਾਈਸਾਈਕਲ ਅਤੇ ਹੋਰ ਚੀਜ਼ਾਂ ਵੰਡਦੇ ਹੈ। ਸੁਰਿੰਦਰ ਸਿੰਘ ਨਿੱਝਰ ਦਾ ਕਹਿਣਾ ਹੈ ਕਿ ਜਦੋਂ ਉਹ ਕੁੱਝ ਸਮਾਂ ਪਹਿਲਾਂ ਦੇਸ਼ ਆਏ ਸਨ ਤਾਂ ਉਨ੍ਹਾਂ ਨੂੰ ਲੱਗਾ ਸੀ ਕਿ ਮੈਂ ਆਪਣੇ ਦੇਸ਼ ਦੇ ਲੋਕਾਂ ਦੀ ਸੇਵਾ ਕਰ ਸਕਦਾ ਹਾਂ ਅਤੇ ਜਿੰਨੀ ਹਿੰਮਤ ਸੀ, ਮੈਂ ਇਹ ਕੰਮ ਸ਼ੁਰੂ ਕਰ ਦਿੱਤਾ।
ਪਟਿਆਲਾ ਜ਼ਿਲ੍ਹੇ ਦੇ ਘਨੌਰ ਵਿੱਚ ਹੀ ਸੁਰਿੰਦਰ ਸਿੰਘ ਨਿੱਝਰ ਅਤੇ ਉਨ੍ਹਾਂ ਦੀ ਪੂਰੀ ਟੀਮ ਨੇ ਲੋਕਾਂ ਨੂੰ ਸਿਲਾਈ ਮਸ਼ੀਨਾ, ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕਰਵਾਉਣ ਲਈ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ। ਜਿਸ ਵਿੱਚ ਵਿਸ਼ਵ ਪ੍ਰਸਿੱਧ ਪਹਿਲਵਾਨ ਗ੍ਰੇਟ ਖਲੀ ਨੇ ਵੀ ਸ਼ਿਰਕਤ ਕੀਤੀ।
ਇਸ ਮੌਕੇ ਗ੍ਰੇਟ ਖਲੀ ਨੇ ਕਿਹਾ ਕਿ ਮੇਰੇ ਲਈ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਮੇਰਾ ਦੋਸਤ ਸੁਰਿੰਦਰ ਸਿੰਘ ਨਿੱਝਰ, ਪੰਜਾਬ ਅਤੇ ਦੇਸ਼ ਦੇ ਲੋਕਾਂ ਦੀ ਸੇਵਾ ਕਰ ਰਿਹਾ ਹੈ। ਅਸੀਂ ਵਿਦੇਸ਼ ਗਏ ਲੋਕਾਂ ਨੂੰ ਹੋਰ ਕੰਮ ਕਰਦੇ ਦੇਖਿਆ ਸੀ, ਪਰ ਇਹ ਪਹਿਲੀ ਵਾਰ ਹੈ ਜਦੋਂ ਐਨ.ਆਰ.ਆਈ. ਸੁਰਿੰਦਰ ਸਿੰਘ ਨਿੱਝਰ ਸਮਾਜ ਸੇਵਾ ਅਤੇ ਖ਼ਾਸ ਕਰਕੇ ਲੋੜਵੰਦ ਲੋਕਾਂ ਦੀ ਖੁੱਲ੍ਹੇ ਦਿਲ ਨਾਲ ਮਦਦ ਕਰ ਰਹੇ ਹਨ।
ਦੂਜੇ ਪਾਸੇ ਸੁਰਿੰਦਰ ਸਿੰਘ ਨਿੱਝਰ ਨੇ ਕਿਹਾ ਕਿ ਮੈਂ ਆਪਣੀ ਨੇਕ ਕਮਾਈ ਵਿੱਚੋਂ ਕੁੱਝ ਹਿੱਸਾ ਅਜਿਹੇ ਲੋਕਾਂ ਲਈ ਕੱਢਦਾ ਹਾਂ, ਇਸ ਪਿੱਛੇ ਮੇਰਾ ਕੋਈ ਹੋਰ ਮਨੋਰਥ ਨਹੀਂ ਹੈ। ਮੈਂ ਸਿਰਫ਼ ਅਤੇ ਸਿਰਫ਼ ਆਪਣੇ ਦੇਸ਼ ਅਤੇ ਪੰਜਾਬ ਦੇ ਲੋੜ੍ਹਵੰਦ ਲੋਕਾਂ ਦੀ ਸੇਵਾ ਕਰਨ ਦੀ ਕੋਸ਼ਿਸ਼ ਕਰਦਾ ਹਾਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Punjabi NRIs, Service, The Great Khali