T20 ਮਹਿਲਾ ਵਿਸ਼ਵ ਕੱਪ 'ਚ ਭਾਰਤ ਮੋਹਰੀ ਰਿਹਾ ਹੈ। ਟੀ-20 ਮਹਿਲਾ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦੀ ਮੈਂਬਰ ਮੰਨਤ ਕਸ਼ਯਪ ਦੇ ਪਰਿਵਾਰ 'ਚ ਖੁਸ਼ੀ ਦਾ ਮਹੌਲ ਹੈ। ਘਰ ਵਾਲਿਆਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਅਤੇ ਪਟਾਖੇ ਚਲਾ ਕੇ ਖੁਸ਼ੀ ਮਨਾਈ। ਮੰਨਤ ਦੇ ਪਿਤਾ ਸੰਜੀਵ ਕਸ਼ਯਪ ਨੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ। ਅਸੀਂ ਇਸ ਜਿੱਤ ਲਈ ਪੂਰੀ ਟੀਮ ਅਤੇ ਮੇਰੀ ਬੇਟੀ ਨੂੰ ਵਧਾਈ ਦਿੰਦੇ ਹਾਂ, ਜਿਨ੍ਹਾਂ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Patiala, Punjab, Sports, T20 World Cup