ਭੁਪਿੰਦਰ ਸਿੰਘ
ਨਾਭਾ: ਸੂਬੇ ਵਿੱਚ ਹੋਈ ਬੇਮੌਸਮੀ ਬਰਸਾਤ ਨੇ ਜਿੱਥੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਨੂੰ ਖ਼ਰਾਬ ਕਰਕੇ ਰੱਖ ਦਿੱਤਾ ਹੈ। ਉੱਥੇ ਹੀ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਨੁਕਸਾਨੀ ਹੋਈ ਫ਼ਸਲ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਖ਼ਰਾਬ ਹੋਈ ਫ਼ਸਲ ਦੀ ਗਿਰਦਾਵਰੀ ਕਰਵਾ ਕੇ ਸਰਕਾਰ ਵੱਲੋਂ ਮੁਆਵਜ਼ਾ ਦਿਵਾਇਆ ਜਾਵੇਗਾ।
ਬੀਤੇ ਦਿਨ ਨਾਭਾ ਹਲਕੇ ਦੇ ਕੁੱਝ ਇਲਾਕਿਆਂ ਵਿੱਚ ਆਏ ਭਾਰੀ ਤੁਫ਼ਾਨ ਨੇ ਜਿੱਥੇ ਦਰੱਖ਼ਤਾਂ ਨੂੰ ਜੜ੍ਹਾਂ ਤੋਂ ਪੁੱਟ ਦਿੱਤਾ। ਉੱਥੇ ਹੀ ਕਣਕ ਦੀ ਫ਼ਸਲ ਵੀ ਬੁਰੀ ਤਰ੍ਹਾਂ ਤਹਿਸ-ਨਹਿਸ ਕਰਕੇ ਰੱਖ ਦਿੱਤੀ। ਹਲਕਾ ਵਿਧਾਇਕ ਦੇਵਮਾਨ, ਸੜਕਾਂ 'ਤੇ ਡਿੱਗੇ ਦਰੱਖਤਾਂ ਨੂੰ ਵੀ ਪਾਸੇ ਕਰਦੇ ਨਜ਼ਰ ਆਏ।
ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਤੇਜ਼ ਬਾਰਸ਼ ਅਤੇ ਤੇਜ਼ ਹਨੇਰੀ ਦੇ ਕਾਰਨ ਕਿਸਾਨਾਂ ਦੀ ਬਹੁਤ ਜ਼ਿਆਦਾ ਫ਼ਸਲ ਖ਼ਰਾਬ ਹੋ ਚੁੱਕੀ ਹੈ। ਇਸ ਸੰਬੰਧੀ ਮੈਂ ਨਾਭਾ ਦੇ ਐਸ.ਡੀ.ਐਮ ਦੀ ਵਿਸ਼ੇਸ਼ ਡਿਊਟੀ ਲਗਾਈ ਹੈ ਕਿ ਨੁਕਸਾਨੀਆਂ ਗਈਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।
ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਸਾਡੀ ਫ਼ਸਲ ਦਾ ਬਹੁਤ ਨੁਕਸਾਨ ਹੋਇਆ ਹੈ ਅਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੱਲੋਂ ਵਿਸ਼ੇਸ਼ ਤੌਰ 'ਤੇ ਪਹੁੰਚਕੇ ਸਾਡੀ ਸਾਰ ਲਈ ਗਈ ਹੈ, ਅਸੀਂ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: MLAs, Nabha, Patiala news