ਮਨੋਜ ਸ਼ਰਮਾ
ਪਟਿਆਲਾ - ਦੇਸ਼ ਭਰ ਵਿੱਚ ਵਧ ਰਹੀ ਮਹਿੰਗਾਈ ਨੂੰ ਲੈ ਕੇ ਲੋਕਾਂ ਦੇ ਮਨਾਂ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਰੋਸ ਪਾਇਆ ਜਾ ਰਿਹੈ । ਪਟਿਆਲਾ ਦੇ ਮਿੰਨੀ ਸੈਕਟਰੀਏਟ ਵਿਖੇ ਯੂਥ ਕਾਂਗਰਸ ਵੱਲੋਂ ਵਧ ਰਹੀ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਵੱਡੀ ਗਿਣਤੀ ਵਿਚ ਇਕੱਠੇ ਹੋਏ ਯੂਥ ਕਾਂਗਰਸ ਦੇ ਵਰਕਰਾਂ ਨੇ ਕੇਂਦਰ ਸਰਕਾਰ ਦੁਆਰਾ ਦੇਸ਼ ਵਿੱਚ ਵਧਾਈ ਗਈ ਮਹਿੰਗਾਈ ਨੂੰ ਲੈ ਕੇ ਆਪਣਾ ਗੁੱਸਾ ਜ਼ਾਹਿਰ ਕੀਤਾ। ਯੂਥ ਕਾਂਗਰਸ ਦੇ ਵਰਕਰਾਂ ਨੇ ਕਿਹਾ ਕਿ ਅੱਜ ਦੇਸ਼ ਵਿੱਚ ਵਧ ਰਹੀ ਮਹਿੰਗਾਈ ਨੇ ਆਮ ਵਰਗ ਨੂੰ ਮਰਨ ਤੇ ਮਜਬੂਰ ਕਰ ਦਿੱਤਾ ਅਤੇ ਰੋਜ਼ ਮਰ੍ਹਾ ਦੀ ਜ਼ਿੰਦਗੀ ਵਿਚ ਆਉਣ ਵਾਲੀਆਂ ਚੀਜ਼ਾਂ ਲੋਕਾਂ ਦੀ ਪਹੁੰਚ ਤੋਂ ਦੂਰ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪੈਟਰੋਲ ਡੀਜ਼ਲ ਅਤੇ ਘਰੇਲੂ ਸਿਲੰਡਰ ਤੋਂ ਇਲਾਵਾ ਖਾਣ ਪੀਣ ਵਾਲੀਆਂ ਚੀਜ਼ਾਂ ਦੇ ਰੇਟ ਅਸਮਾਨ ਛੂਹ ਰਹੇ ਨੇ ਜੋ ਕਿ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪੂਰੇ ਦੇਸ਼ ਭਰ ਵਿਚ ਕਾਂਗਰਸ ਕੇਂਦਰ ਵਿੱਚ ਮੋਦੀ ਸਰਕਾਰ ਨੂੰ ਜਗਾਉਣ ਲਈ ਇਹ ਪ੍ਰਦਰਸ਼ਨ ਕਰ ਰਹੀ ਹੈ ਤਾਂ ਜੋ ਉਹ ਵਧ ਰਹੀ ਮਹਿੰਗਾਈ ਤੇ ਨੱਥ ਪਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।