ਸਮਾਣਾ- ਸਮਾਣਾ ਪਟਿਆਲਾ ਰੋਡ 'ਤੇ ਟੋਲ ਪਲਾਜ਼ਾ ਦੇ ਕਰਮਚਾਰੀਆਂ ਦਾ ਧਰਨਾ ਜਾਰੀ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰ ਸਮੇਂ ਕੰਪਨੀ ਨਾਲ 15 ਸਾਲ ਦਾ ਸਮਝੌਤਾ ਕੀਤਾ ਸੀ,ਜਿਸ ਨੂੰ ਲੈ ਕੇ ਮੁਲਾਜ਼ਮਾਂ ਦੀ ਮੰਗ ਹੈ ਕਿ ਕੰਪਨੀ ਨੇ ਪੈਸੇ ਨਹੀਂ ਦਿੱਤੇ। ਕੰਪਨੀ ਵੱਲੋਂ ਹੋਰ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ,ਜਿਸ ਨੂੰ ਲੈ ਕੇ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਤੀਜੇ ਦਿਨ ਵੀ ਜਾਰੀ ਹੈ।
ਟੋਲ ਮੁਲਾਜ਼ਮਾਂ ਦੇ ਮੁਖੀ ਦਰਸ਼ਨ ਸਿੰਘ ਲਾਡੀ, ਪੰਜਾਬ ਨੇ ਐਲਾਨ ਕੀਤਾ ਹੈ ਕਿ ਜੇ ਕੰਪਨੀ ਨੇ ਕੱਲ੍ਹ ਤੱਕ ਮੁਲਾਜ਼ਮਾਂ ਦੇ ਬਕਾਏ ਦੀ ਅਦਾਇਗੀ ਨਹੀਂ ਕੀਤੀ ਤਾਂ ਕੱਲ੍ਹ ਤੋਂ ਪੰਜਾਬ ਵਿੱਚ ਇਸ ਕੰਪਨੀ ਦਾ ਕੰਮ ਬੰਦ ਕਰ ਦਿੱਤਾ ਜਾਵੇਗਾ। ਪੰਜਾਬ ਵਿੱਚ ਚੱਲ ਰਹੀ ਟੋਲ ਕੰਪਨੀ ਦੇ ਟੋਲ ਪਲਾਜ਼ਿਆਂ ’ਤੇ ਕੰਪਨੀ ਦੇ 700 ਮੁਲਾਜ਼ਮ ਕੰਮ ਕਰ ਰਹੇ ਹਨ। ਇਨ੍ਹਾਂ ਮੁਲਾਜ਼ਮਾਂ ਦੇ ਆਗੂ ਨੇ ਕਿਹਾ ਕਿ ਟੋਲ ਕਰਮਚਾਰੀ ਅਧਿਕਾਰੀਆਂ ਦਾ ਵੀ ਘੇਰਾਓ ਕਰ ਸਕਦੇ ਹਨ।
ਇਸ ਸਬੰਧੀ ਟੋਲ ਕੰਪਨੀ ਦੇ ਮੈਨੇਜਰ ਰਵਿੰਦਰ ਸਿੰਘ ਨਾਲ ਗੱਲ ਕਰਨ 'ਤੇ ਉਨ੍ਹਾਂ ਨੇ ਕਿਹਾ ਕਿ ਕੰਪਨੀ ਦੇ ਅਧਿਕਾਰੀ ਜਲਦੀ ਹੀ ਇਸ ਮਸਲੇ ਦੇ ਹੱਲ ਲਈ ਸਰਕਾਰ ਨਾਲ ਗੱਲ ਕਰਨਗੇ, ਰੋਜ਼ਾਨਾ ਹੀ ਨੁਕਸਾਨ ਹੋ ਰਿਹਾ ਹੈ ਅਤੇ ਇਹ ਪੈਸਾ ਰੋਜ਼ਾਨਾ ਲੋਕ ਨਿਰਮਾਣ ਵਿਭਾਗ ਦੇ ਖਾਤੇ 'ਚ ਜਾਂਦਾ ਹੈ ਪਰ ਹੁਣ ਤੱਕ ਇਸ ਮਾਮਲੇ ਵਿੱਚ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Patiala, Protest, Punjab, Toll Plaza