ਪੰਜਾਬ ਦੇ ਵਿੱਚ ਨਸ਼ੇ ਦੇ ਕਾਰਨ ਹਰ ਦਿਨ ਕੋਈ ਨਾ ਕੋਈ ਨੌਜਵਾਨ ਆਪਣੀ ਜਾਨ ਗੁਆ ਰਿਹਾ ਹੈ। ਨਸ਼ੇ ਦਾ ਇਹ ਕਾਲਾ ਕਾਰੋਬਾਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਤਾਜ਼ਾ ਮਾਮਲਾ ਜ਼ਿਲ੍ਹਾ ਪਟਿਆਲਾ ਦੇ ਨਾਭਾ ਤੋਂ ਸਾਹਮਣੇ ਆਇਆ ਹੈ। ਜਿਥੋਂ ਦੇ ਰਹਿਣ ਵਾਲੇ ਇੱਕ 18 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਦੇ ਨਾਲ ਮੌਤ ਹੋ ਗਈ।
ਮਾਪਿਆਂ ਦਾ ਇਕਲੌਤਾ ਪੁਤਰ ਸੀ ਗੁਰਬਖਸ਼ੀਸ਼ ਸਿੰਘ
ਨਾਭਾ ਦੇ ਰਹਿਣ ਵਾਲਾ ਜਿਸ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ।ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 18 ਸਾਲਾ ਗੁਰਬਖਸ਼ੀਸ਼ ਸਿੰਘ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।ਜਦਕਿ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਪਿਤਾ ਇਟਲੀ ਰਹਿੰਦੇ ਹਨ । ਇਹ ਵੀ ਜਾਣਕਾਰੀ ਮਿਲੀ ਹੈ ਕਿ 18 ਸਾਲਾਂ ਨੌਜਵਾਨ ਗੁਰਬਖਸ਼ੀਸ਼ ਸਿੰਘ ਨੇ ਅਗਲੇ ਮਹੀਨੇ ਆਪਣੇ ਪਿਤਾ ਦੇ ਨਾਲ ਰਹਿਣ ਲਈ ਇਟਲੀ ਜਾਣਾ ਸੀ।
ਪੁਲਿਸ ਨੇ ਮਾਮਲਾ ਦਰਜ਼ ਕਰ ਕੇ ਸ਼ੁਰੂ ਕੀਤੀ ਅਗਲੀ ਕਾਰਵਾਈ
ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਦੇ ਲਈ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਤੁਹਾਨੂੰ ਦਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਰੋਕਣ ਦੇ ਲਈ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ ਪਰ ਫਿਰ ਵੀ ਆਏ ਦਿਨ ਨੌੌਜਵਾਨ ਨਸ਼ੇ ਦੇ ਦਲਦਲ ਵਿੱਚ ਫਸ ਕੇ ਆਪਣੀਆਂ ਜਾਨਾ ਗੁਆ ਰਹੇ ਹਨ।
ਨਾਭਾ ਤੋਂ ਭੁਪਿੰਦਰ ਸਿੰਘ ਦੀ ਰਿਪੋਰਟ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Death, Drug, Drug deaths in Punjab, Drug Mafia, Drug Overdose Death, Punjab