Agriculture Ordinance: ਘੱਟੋ ਘੱਟ ਫੜੇ ਜਾਣ ਮਗਰੋਂ ਝੂਠ ਬੋਲਣ ਤੋਂ ਗੁਰੇਜ਼ ਕਰਨ ਮੁੱਖ ਮੰਤਰੀ: ਅਕਾਲੀ ਦਲ

News18 Punjabi | News18 Punjab
Updated: September 16, 2020, 9:20 AM IST
share image
Agriculture Ordinance: ਘੱਟੋ ਘੱਟ ਫੜੇ ਜਾਣ ਮਗਰੋਂ ਝੂਠ ਬੋਲਣ ਤੋਂ ਗੁਰੇਜ਼ ਕਰਨ ਮੁੱਖ ਮੰਤਰੀ: ਅਕਾਲੀ ਦਲ
ਸੁਖਬੀਰ ਬਾਦਲ ਬੋਲੇ, ਹਰ ਅਕਾਲੀ ਇਕ ਕਿਸਾਨ ਤੇ ਹਰ ਕਿਸਾਨ ਦਿਲੋਂ ਇਕ ਅਕਾਲੀ (photo- lok sabha tv)

ਕਾਂਗਰਸ ਤੇ ਆਪ ਕਾਇਰਾਂ ਵਾਂਗ ਭੱਜੇ ਤੇ ਕਿਸਾਨਾਂ ਤੇ ਉਹਨਾਂ ਦੀਆਂ ਚਿੰਤਾਵਾਂ ਲਈ ਖੜ•ਨ ਦੀ ਜ਼ਿੰਮੇਵਾਰੀ ਅਕਾਲੀ ਦਲ 'ਤੇ ਨਿਭਾਈ

  • Share this:
  • Facebook share img
  • Twitter share img
  • Linkedin share img
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਨੂੰ ਕਮੇਟੀਆਂ ਜਿਹਨਾਂ ਨੇ ਖੇਤੀਬਾੜੀ ਆਰਡੀਨੈਂਸ ਤੇ ਜ਼ਰੂਰੀ ਵਸਤਾਂ ਐਕਟ ਦੀਆਂ ਸੋਧਾਂ ਨੂੰ ਪ੍ਰਵਾਨਗੀ ਦਿੱਤੀ, ਦੇ ਮੈਂਬਰ ਵਜੋਂ ਫੜੇ ਜਾਣ ਮਗਰੋਂ ਵਾਰ ਵਾਰ ਝੂਠ ਬੋਲਣ ਤੇ ਪੰਜਾਬੀਆਂ ਨੂੰ ਧੋਖਾ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਉਦੋਂ ਲੋਕ ਸਭਾ ਵਿਚ ਬੇਨਕਾਬ ਹੋ ਗਏ ਹਨ, ਜਦੋਂ ਇਕ ਕੇਂਦਰੀ ਮੰਤਰੀ ਨੇ ਦੱਸਿਆ ਹੈ ਕਿ ਉਹ ਖੇਤੀਬਾੜੀ ਬਾਰੇ ਕੇਂਦਰੀ ਆਰਡੀਨੈਂਸ ਬਣਾਉਣ ਵਾਲੀ ਕਮੇਟੀ ਦੇ ਮੈਂਬਰ ਸਨ। ਉਹਨਾਂ ਕਿਹਾ ਕਿ ਹੁਣ ਬਿੱਲੀ ਥੈਲੇ ਵਿਚੋਂ ਬਾਹਰ ਨਿਕਲ ਆਈ ਹੈ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਤੁਸੀਂ ਤੇ ਤੁਹਾਡੀ ਸਰਕਾਰ ਨੇ ਹੀ ਖੇਤੀਬਾੜੀ ਆਰਡੀਨੈਂਸਾਂ ਦੀ ਹਮਾਇਤ ਕੀਤੀ ਪਰ ਹੁਣ ਇਸ ਮਾਮਲੇ 'ਤੇ ਝੂਠ ਬੋਲ ਕੇ ਬਚਣਾ ਚਾਹੁੰਦੇ ਹੋ ਜਿਵੇਂ ਕਿ ਬੀਤੇ ਸਮੇਂ ਦੌਰਾਨ ਤੁਸੀਂ ਵਾਰ ਵਾਰ ਕਰਦੇ ਰਹੇ ਹੋ। ਉਹਨਾਂ ਕਿਹਾ ਕਿ ਵਾਰ ਵਾਰ ਖੰਡਨ ਕਰਨ 'ਤੇ ਵੀ ਤੁਸੀਂ ਆਪਣੇ 'ਤੇ ਲੱਗੇ ਉਹ ਧੱਬੇ ਨਹੀਂ ਧੋ ਸਕਦੇ ਜੋ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਨੂੰ ਵੇਚਣ ਕਾਰਨ ਲੱਗੇ ਹਨ ਤੇ ਇਸੇ ਲਈ ਤੁਸੀਂ ਡਰ ਗਏ ਹੋ।
ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਦੀ ਇਸ ਗੱਲੋਂ ਵੀ ਆਲੋਚਨਾ ਕੀਤੀ ਕਿ ਉਹ ਜ਼ਰੂਰੀ ਵਸਤਾਂ ਸੋਧ ਐਕਟ 'ਤੇ ਵੋਟਿੰਗ ਵੇਲੇ ਕਾਇਰਾਂ ਵਾਂਗ ਭੱਜ ਗਏ ਤੇ ਕਿਸਾਨਾਂ ਤੇ ਉਹਨਾਂ ਦੀਆਂ ਚਿੰਤਾਵਾਂ ਵਾਸਤੇ ਡੱਟਣ ਤੇ ਇਸ ਬਿੱਲ ਦਾ ਵਿਰੋਧ ਕਰਨ ਦੀ ਜ਼ਿੰਮੇਵਾਰੀ ਸਿਰਫ ਸ਼੍ਰੋਮਣੀ ਅਕਾਲੀ ਦਲ ਨੇ ਨਿਭਾਈ ਹੈ।
Published by: Anuradha Shukla
First published: September 15, 2020, 11:11 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading