
ਖਡੂਰ ਸਾਹਿਬ ਤੋਂ ਜਥੇਦਾਰ ਅਲਵਿੰਦਰਪਾਲ ਪੱਖੋਕੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਉਮੀਦਵਾਰ ਅੇਲਾਨੇ ਜਾ ਰਹੇ ਹਨ ਅਤੇ ਲਗਾਤਾਰ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਅਕਾਲੀ ਦਲ ਵੱਲੋਂ ਹੁਣ ਖਡੂਰ ਸਾਹਿਬ ਵਿੱਚ ਟਕਸਾਲੀ ਆਗੂਆਂ ਨੂੰ ਖੁਸ਼ ਕੀਤਾ ਜਾ ਰਿਹਾ ਹੈ।
ਇਥੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਦੀ ਨਿਯੁਕਤੀ ਕੀਤੀ ਗਈ ਹੈ। ਇਸਤੋਂ ਇਲਾਵਾ ਹੋਰ ਵੀ ਨਿਯੁਕਤੀਆਂ ਕੀਤੀਆਂ ਗਈਆਂ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਂਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਪੁਰਾਂਣੇ ਅਤੇ ਟਕਸਾਲੀ ਅਕਾਲੀ ਆਗੂ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਨੂੰ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਸ. ਰਮਨਦੀਪ ਸਿੰਘ ਭਰੋਵਾਲ ਅਤੇ ਸ. ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਡਾ. ਚੀਮਾ ਨੇ ਦੱਸਿਆ ਕਿ ਕੁਲਦੀਪ ਸਿੰਘ ਔਲਖ ਗੋਇਦਵਾਲ ਸਾਹਿਬ ਅਤੇ ਸ. ਯਾਦਵਿੰਦਰ ਸਿੰਘਫ ਰੂੜੇਆਸਲ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਅਤੇ ਗਿਆਨ ਸਿੰਘ ਸ਼ਾਹਬਾਪੁਰ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।