ਜ਼ਹਿਰੀਲੀ ਸ਼ਰਾਬ ਦੁਖਾਂਤ ਵਿੱਚ ਸ਼ਾਮਲ 2 ਭਗੌੜੇ ਗਿ੍ਰਫਤਾਰ, ਪਿਉ-ਪੁੱਤਰ ਦੀ ਜੋੜੀ ਨੇ 13 ਹੋਰ ਸ਼ੱਕੀਆਂ ਦੀ ਕੀਤੀ ਸ਼ਨਾਖ਼ਤ

News18 Punjabi | News18 Punjab
Updated: August 7, 2020, 11:27 PM IST
share image

ਸਾਰੇ ਸਰਗਨਾ ‘ਤੇ ਕਤਲ ਦਾ ਮਾਮਲਾ ਦਰਜ, ਦੋਸ਼ੀਆਂ ਨੂੰ ਪਨਾਹ ਦੇਣ ਵਾਲੇ 21 ਵਿਅਕਤੀਆਂ ਵਿਰੁੱਧ 2 ਹੋਰ ਐਫਆਈਆਰਜ਼ ਦਰਜ

  • Share this:
  • Facebook share img
  • Twitter share img
  • Linkedin share img
ਚੰਡੀਗੜ, 7 ਅਗਸਤ:
ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸ਼ਰਾਬ ਦੁਖਾਂਤ ਵਿੱਚ ਸ਼ਾਮਲ ਫਰਾਰ ਦੋ ਮੁੱਖ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ, ਜਦੋਂ ਕਿ ਇਸ ਕੇਸ ਵਿੱਚ ਸਾਰੇ ਸਰਗਨਾਵਾਂ ਵਿਰੁੱਧ ਦਰਜ ਐਫਆਈਆਰ ਵਿੱਚ ਕਤਲ ਦੇ ਦੋਸ਼ ਤਹਿ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਮੁਤਾਬਕ ਸਰਗਨਾਵਾਂ ਵਿਰੁੱਧ ਐਫਆਈਆਰਜ਼ ਵਿਚ ਆਈ.ਪੀ.ਸੀ ਦੀ ਧਾਰਾ 302 ਸ਼ਾਮਲ ਕੀਤੀ ਗਈ ਹੈ, ਜੋ ਕਿ ਤਿੰਨ ਜ਼ਿਲਿਆਂ ਵਿਚ 113 ਵਿਅਕਤੀਆਂ ਦੀ ਮੌਤ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ।
ਪੰਡੋਰੀ ਗੋਲਾ ਰਹਿਣ ਵਾਲੇ ਪਿਉ-ਪੁੱਤਰ , ਹਰਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਦੀ ਗਿ੍ਰਫਤਾਰੀ ਨਾਲ ਇਸ ਮਾਮਲੇ ਵਿੱਚ ਕੁਲ ਗਿ੍ਰਫਤਾਰੀਆਂ ਦੀ ਗਿਣਤੀ 54 ਹੋ ਗਈ ਹੈ । ਹੁਣ ਤਰਨ ਤਾਰਨ ਵਿੱਚ 37, ਅਮਿ੍ਰਤਸਰ ਦਿਹਾਤੀ ਵਿੱਚ 9 ਅਤੇ ਬਟਾਲਾ ਵਿੱਚ 8 ਗਿ੍ਰਫਤਾਰੀਆਂ ਹੋਈਆਂ ਹਨ। ਡੀਜੀਪੀ ਨੇ ਦੱਸਿਆ ਕਿ ਕਸ਼ਮੀਰ ਸਿੰਘ ਅਤੇ ਸਤਨਾਮ ਸਿੰਘ ਉਰਫ ਸੱਤਾ ਤੋਂ ਇਲਾਵਾ ਹਰਜੀਤ ਸਿੰਘ ਅਤੇ ਸ਼ਮਸ਼ੇਰ ਉੱਤੇ ਕਤਲ ਦੇ ਦੋਸ਼ਾਂ ਤਹਿਤ ਮਾਮਲਾ ਵੀ ਦਰਜ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਕੇਸ ਵਿਚ ਸ਼ਾਮਿਲ ਅਪਰਾਧੀਆਂ ਨੂੰ ਪਨਾਹ ਦੇਣ ਦੇ ਦੋਸ਼ ਹੇਠ ਦੋ ਐਫ.ਆਈ.ਆਰ ਆਈ.ਪੀ.ਸੀ ਦੀ ਧਾਰਾ 216 ਤਹਿਤ ਦਰਜ ਕੀਤੀਆਂ ਗਈਆਂ ਹਨ ਅਤੇ ਇਸ ਸਬੰਧੀ 21 ਵਿਆਕਤੀਆਂ ਨੂੰ ਗਿ੍ਰਫਤਾਰ ਕੀਤਾ ਕੀਤਾ ਜਾ ਚੁੱਕਾ ਹੈ।ਪਹਿਲੀ ਮੌਤ 31 ਜੁਲਾਈ ਨੂੰ ਰਿਪੋਰਟ ਹੋਣ ਤੋਂ ਹੁਣ ਤੱਕ ਤਿੰਨ ਪ੍ਰਭਤਾਵਿਤ ਜ਼ਿਲਿਆਂ ਵਿਚ 887 ਛਾਪੇਮਾਰੀਆਂ ਕੀਥੀਆਂ ਗਈਆਂ ਹਨ (ਤਰਨ ਤਾਰਨ-303, ਅੰਮਿ੍ਰਤਸਰ ਦਿਹਾਤੀ-330 ਅਤੇ ਬਟਾਲਾ-254)।
ਜਦਕਿ ਹਰਜੀਤ ਨੂੰ ਅੰਮਿ੍ਰਤਸਰ ਦਿਹਾਤੀ ਪੁਲਿਸ ਨੇ ਕਾਬੂ ਕੀਤਾ ਸੀ, ਜਿਸ ‘ਤੇ ਇੱਕ ਐਫ.ਆਈ.ਆਰ ਦਰਜ ਕੀਤੀ ਗਈ ਹੈ।ਉਸ ਦਾ ਪੁੱਤਰ ਤਰਨ ਤਾਰਨ ਪੁਲਿਸ ਨੇ ਫੜਿਆ ਹੈ, ਜਿਸ ‘ਤੇ 84 ਮੌਤਾਂ ਨਾਲ ਸਬੰਧਤ 3 ਐਫ.ਆਈ ਦਰਜ ਕੀਤੀਆਂ ਗਈਆਂ ਹਨ।ਦੋ ਐਫ.ਆਈ ਆਰ 14 ਮੌਤਾਂ ਨਾਲ ਸਬੰਧਤ ਬਟਾਲਾ ਵਿਖੇ ਦਰਜ ਕੀਤੀਆਂ ਗਈਆਂ ਹਨ।ਤਾਲਮੇਲ ਰਹੀਂ ਕੀਤੀ ਗਈ ਛਾਪੇਮਾਰੀ ਨਾਲ ਇੰਨਾਂ ਦੋਵਾਂ ਦੀ ਗਿ੍ਰਫਤਾਰੀ ਅੱਜ ਸਵੇਰੇ ਕੀਤੀ ਗਈ।
ਉਨਾਂ ਦੱਸਿਆ ਕਿ ਦੋਸ਼ੀ ਸਤਨਾਮ ਸਿੰਘ ਪੁੱਤਰ ਹਰਜੀਤ ਸਿੰਘ ਵੱਲੋਂ ਪੁਲਿਸ ਕੋਲ ਪੁੱਛਗਿੱਛ ਦੌਰਾਨ ਕੀਤੇ ਖੁਲਾਸਿਆਂ ਬਾਰੇ ਦੋ ਦੋਸ਼ੀਆਂ ਨੇ ਪੁਲਿਸ ਕੋਲ ਪੁਲਿਸ ਕੋਲ ਮੰਨਿਆ ਹੈ ਕਿ ਉਨਾਂ ਨੇ 27 ਜੁਲਾਈ ਨੂੰ ਪੰਡੋਰੀ ਗੋਲਾ, ਤਰਨਤਾਰਨ ਦੇ ਅਵਤਾਰ ਸਿੰਘ ਕੋਲੋਂ ਤਿੰਨ ਨਾਜਾਇਜ਼ ਸ਼ਰਾਬ ਦੇ ਤਿੰਨ ਡਰੰਮ ਖਰੀਦੇ ਸਨ। ਹਰਜੀਤ ਸਿੰਘ ਨੇ ਇਹ ਸ਼ਰਾਬ ਲੈਣ ਲਈ ਪੰਦਰਾਂ ਦਿਨ ਪਹਿਲਾਂ ਅਵਤਾਰ ਸਿੰਘ ਨੂੰ 15 ਹਜ਼ਾਰ ਰੁਪਏ ਦਿੱਤੇ ਸਨ ਅਤੇ ਦੂਜੀ ਕਿਸ਼ਤ ਦੇ 15 ਹਜ਼ਾਰ ਰੁਪਏ ਇਹ ਨਾਜਾਇਜ ਦਾਰੂ ਪ੍ਰਾਪਤ ਹੋਣ ਉੱਤੇ ਦੇਣੇ ਸਨ। ਡੀਜੀਪੀ ਨੇ ਦੱਸਿਆ ਕਿ ਇਨਾਂ ਦੋਵੇਂ ਦੋਸ਼ੀਆਂ ਨੇ ਇਸ ਮਾਮਲੇ ਵਿੱਚ ਸ਼ਾਮਲ ਤੇਰਾਂ ਹੋਰ ਵਿਅਕਤੀਆਂ ਦੇ ਨਾਮ ਉਜਾਗਰ ਕੀਤੇ ਹਨ ਜਿਨਾਂ ਦੀ ਗਿ੍ਰਫਤਾਰੀ ਲਈ ਛਾਪੇਮਾਰੀ ਜਾਰੀ ਹੈ।
ਪੰਜਾਬ ਪੁਲਿਸ ਦੇ ਮੁਖੀ ਸ੍ਰੀ ਗੁਪਤਾ ਨੇ ਦੱਸਿਆ ਕਿ ਨਾਜਾਇਜ਼ ਸ਼ਰਾਬ ਤਸਕਰਾਂ ਵਿਰੁੱਧ ਕਾਰਵਾਈ ਬਾਰੇ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਪਿਛਲੇ ਚੌਵੀ ਘੰਟਿਆਂ ਦੌਰਾਨ ਕੁੱਲ 116 ਕੇਸ ਦਰਜ ਕੀਤੇ ਗਏ ਹਨ ਅਤੇ 74 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਇਸੇ ਸਮੇਂ ਦੌਰਾਨ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਕਰਕੇ ਪੰਜਾਬ ਪੁਲਸ ਨੇ 1114 ਲੀਟਰ ਨਾਜਾਇਜ਼ ਸ਼ਰਾਬ, 642 ਲੀਟਰ ਦੇਸੀ ਦਾਰੂ ਅਤੇ 3921 ਕਿਲੋਗ੍ਰਾਮ ਲਾਹਣ ਬਰਾਮਦ ਕੀਤੀ ਹੈ ਜਦਕਿ ਦੇਸੀ ਸ਼ਰਾਬ ਕੱਢਦੇ ਹੋਏ ਪੰਜ ਚੱਲਦੀਆਂ ਭੱਠੀਆਂ ਫੜੀਆਂ ਹਨ।
ਉਨਾਂ ਦੱਸਿਆ ਕਿ ਇਸ ਸਾਲ ਦੇ ਸ਼ੁਰੂ ਤੋਂ ਹੁਣ ਤੱਕ 11141 ਮੁਕੱਦਮੇ ਅਤੇ 10456 ਦੋਸ਼ੀ ਗਿ੍ਰਫਤਾਰ ਕੀਤੇ ਜਾ ਚੁੱਕੇ ਹਨ ਜਦਕਿ 167249 ਲਿਟਰ ਨਾਜਾਇਜ਼ ਦੇਸੀ ਦਾਰੂ, 386937 ਲੀਟਰ ਨਾਜਾਇਜ਼ ਸ਼ਰਾਬ ਅਤੇ 1582479 ਕਿਲੋਗ੍ਰਾਮ ਲਾਹਣ ਵੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ 184244 ਲੀਟਰ ਅੰਗਰੇਜੀ ਦਾਰੂ 746 ਲਿਟਰ ਰੰਮ ਅਤੇ 20113 ਲੀਟਰ ਬੀਅਰ ਵੀ ਬ੍ਰਾਮਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ 47620 ਲਿਟਰ ਸਪਿਰਟ ਅਤੇ 440 ਚੱਲਦੀਆਂ ਦੇਸੀ ਸ਼ਰਾਬ ਦੀਆਂ ਭੱਠੀਆਂ ਵੀ ਫੜੀਆਂ ਗਈਆਂ ਹਨ।
Published by: Anuradha Shukla
First published: August 7, 2020, 11:27 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading