ਗੜ੍ਹਸ਼ੰਕਰ (ਸੰਜੀਵ ਕੁਮਾਰ) ਸੂਬੇ ਵਿੱਚ ਕੋਰੋਨਾ ਵਾਇਰਸ ਥਮੰਣ ਦਾ ਨਾਮ ਨਹੀਂ ਲੈ ਰਿਹਾ ਹੈ, ਲੱਖਾਂ ਦੀ ਗਿਣਤੀ ਵਿੱਚ ਹਰ ਰੋਜ਼ ਲੋਕ ਇਸ ਬਿਮਾਰੀ ਦਾ ਸ਼ਿਕਾਰ ਹੋ ਰਹੇ ਹਨ ਅਤੇ ਕਈ ਲੋਕਾਂ ਦੀਆਂ ਜਾਨਾਂ ਵੀ ਗਈਆਂ ਹਨ ਪਰ ਇਸ ਦੌਰਾਨ ਹੀ ਸੂਬੇ ਸੜਕੀ ਹਾਦਸੇ ਵੀ ਰੁੱਕਣ ਦਾ ਨਾਮ ਨਹੀਂ ਲੈ ਰਹੇ ਬੀਤੇ ਕੁਝ ਦਿਨਾਂ ਤੋਂ ਕਈ ਹਾਦਸੇ ਅਜਿਹੇ ਹੀ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਕਈ ਦੀ ਜਾਨ ਜਾ ਚੁੱਕੀ ਹੈ ਅਤੇ ਗੰਭੀਰ ਹਾਦਸਿਆਂ ਦਾ ਸ਼ਿਕਾਰ ਹੋ ਗਏ ਹਨ ਅਜਿਹਾ ਹੀ ਇੱਕ ਮਾਮਲਾ ਗੜ੍ਹਸ਼ੰਕਰ ਤੋਂ ਸਾਹਮਣੇ ਆਇਆ ਹੈ। ਜਿੱਥੇ ਸੜਕ ਹਾਦਸੇ ਵਿੱਚ ਇੱਕ ਲੜਕੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੂਸਾਰ ਗੜ੍ਹਸ਼ੰਕਰ ਹੁਸ਼ਿਆਰਪੁਰ ਰੋਡ ਤੇ ਇੱਕ ਸੜਕ ਦੁਰਘਟਨਾ ਦੌਰਾਨ ਇਕ ਨੌਜਵਾਨ ਲੜਕੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਫੂਲ ਮਣੀ (20) ਪੁੱਤਰੀ ਦਿਨੇਸ਼ ਕੁਮਾਰ ਵਾਸੀ ਪਨਾਮ ਥਾਣਾ ਗੜ੍ਹਸ਼ੰਕਰ ਆਪਣੀ ਸਹੇਲੀ ਅਮਨਦੀਪ ਕੌਰ ਪੁੱਤਰੀ ਹਰਮੇਸ਼ ਲਾਲ ਨਾਲ ਆਪਣੀ ਸਕੂਟੀ ਨੰਬਰ ਪੀ ਬੀ 24 ਸੀ 3147 ਤੇ ਸਵਾਰ ਹੋ ਕੇ ਪਿੰਡ ਤੋਂ ਸ਼ਹਿਰ ਆਈ ਸੀ। ਜਦੋਂ ਉਹ ਹੁਸ਼ਿਆਰਪੁਰ ਰੋਡ ਸਥਿਤ ਸਟੇਟ ਬੈਂਕ ਆਫ ਇੰਡੀਆ ਲਾਗੇ ਪਹੁੰਚੀ ਤਾਂ ਇੱਕ ਟਰੱਕ ਨੰਬਰ ਪੀ ਬੀ 07 ਐਚ 5225 ਨਾਲ ਸਕੂਟਰੀ ਦੀ ਟੱਕਰ ਹੋ ਗਈ। ਜਿੱਥੇ ਹਾਜ਼ਰ ਲੋਕਾਂ ਵੱਲੋਂ ਦੋਵਾਂ ਲੜਕੀਆਂ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਫੂਲ ਮਣੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਜਦ ਕਿ ਦੂਸਰੀ ਲੜਕੀ ਅਮਨਦੀਪ ਕੌਰ ਪੁੱਤਰੀ ਹਰਮੇਸ਼ ਲਾਲ ਵਾਸੀ ਪਨਾਮ ਜੇਰੇ ਇਲਾਜ ਹੈ। ਟਰੱਕ ਚਾਲਕ ਗੁਰਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਭੰਮੀਆਂ ਥਾਣਾ ਗੜ੍ਹਸ਼ੰਕਰ ਨੂੰ ਕਾਬੂ ਕਰ ਲਿਆ
ਗਿਆ। ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ।
Published by:Ramanpreet Kaur
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।