ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਪਹਿਲੇ ਪੜਾਅ ਤਹਿਤ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ 'ਭਾਰਤ ਜੋੜੋ ਯਾਤਰਾ' 'ਤੇ ਹਨ। ਸਾਰੇ ਰਾਜਾਂ ਵਿੱਚੋਂ ਲੰਘਿਆ ਇਹ ਸਫ਼ਰ ਹੁਣ ਪੰਜਾਬ ਵਿੱਚ ਹੈ। 8 ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚੋਂ ਲੰਘ ਰਹੀ ਭਾਰਤ ਜੋੜੋ ਯਾਤਰਾ ਦਾ ਅੱਜ ਆਖਰੀ ਦਿਨ ਹੈ। ਇਸ ਦੇ ਮੱਦੇਨਜ਼ਰ ਅੱਜ ਦੁਪਹਿਰ 1 ਵਜੇ ਪਠਾਨਕੋਟ ਵਿੱਚ ਰੈਲੀ ਕੀਤੀ ਜਾਵੇਗੀ। ਇਸ ਤੋਂ ਬਾਅਦ ਹੁਣ ਯਾਤਰਾ ਅੱਜ ਜੰਮੂ-ਕਸ਼ਮੀਰ 'ਚ ਪ੍ਰਵੇਸ਼ ਕਰੇਗੀ।
ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਹੁਣ ਆਖਰੀ ਪੜਾਅ 'ਤੇ ਹੈ। ਇਹ ਯਾਤਰਾ ਅੱਜ ਜੰਮੂ-ਕਸ਼ਮੀਰ ਵਿੱਚ ਦਾਖ਼ਲ ਹੋਵੇਗੀ। ਅੱਜ ਰਾਹੁਲ ਗਾਂਧੀ ਪੰਜਾਬ ਦੇ ਪਠਾਨਕੋਟ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ। ਭਾਰਤ ਜੋੜੋ ਯਾਤਰਾ 30 ਜਨਵਰੀ ਨੂੰ ਜੰਮੂ-ਕਸ਼ਮੀਰ ਵਿੱਚ ਹੀ ਸਮਾਪਤ ਹੋਵੇਗੀ। ਯਾਤਰਾ ਦੇ ਆਖਰੀ ਦਿਨ ਪੰਜਾਬ 'ਚ ਰੈਲੀ ਕਰਨ ਤੋਂ ਬਾਅਦ ਰਾਹੁਲ ਗਾਂਧੀ ਜੰਮੂ-ਕਸ਼ਮੀਰ 'ਚ ਪ੍ਰਵੇਸ਼ ਕਰਨਗੇ।
ਸੂਤਰਾਂ ਮੁਤਾਬਕ ਪੰਜਾਬ ਦੇ ਪਠਾਨਕੋਟ 'ਚ ਹੋਣ ਵਾਲੀ ਰੈਲੀ 'ਚ ਰਾਹੁਲ ਗਾਂਧੀ ਦੇ ਨਾਲ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਅਤੇ ਕਾਂਗਰਸ ਦੇ ਕਈ ਦਿੱਗਜ਼ ਨੇਤਾ ਵੀ ਹਿੱਸਾ ਲੈਣਗੇ। ਭਾਰਤ ਜੋੜੋ ਯਾਤਰਾ ਦਾ ਅੱਜ 125ਵਾਂ ਦਿਨ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BHARAT JODO YATRA, Pathankot, Rahul Gandhi