ਚੰਡੀਗੜ੍ਹ ਦੇ ਨਾਮੀ ਕਾਨਵੈਂਟ ਸਕੂਲ ਵਿਚ ਪੜ੍ਹਨ ਵਾਲੇ 12 ਜਮਾਤ ਦੇ ਵਿਦਿਆਰਥੀ ਨੇ ਘਰ ਵਿਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਮੌਕੇ ਉਤੇ ਪੁਜ ਕੇ ਤੁਰਤ ਵਿਦਿਆਰਥੀ ਨੂੰ ਮੋਹਾਲੀ ਦੇ ਫੇਜ6 ਦੇ ਸਰਕਾਰੀ ਸਕੂਲ ਵਿਚ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਲਾਸ਼ ਨੂੰ ਮੋਰਚਰੀ ਵਿਚ ਰਖਵਾ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਫੇਜ 11 ਦੇ ਅਧਿਕਾਰੀ ਕੁਲਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਹਰਦਾਤ ਸਿੰਘ ਵਜੋਂ ਹੋਈ ਹੈ। ਹਰਦਾਤ ਨੇ ਸ਼ਾਮ ਨੂੰ ਚਾਰ ਵਜੇ ਖੁਦ ਨੂੰ ਗੋਲੀ ਮਾਰੀ, ਜਿਸ ਵੇਲੇ ਇਹ ਘਟਨਾ ਵਾਪਰੀ ਉਸ ਸਮੇਂ ਉਸਦੀ ਸੋਤੇਲੀ ਮਾਂ ਘਰ ਵਿਚ ਸੀ। ਉਸ ਨੇ ਪੁਲਿਸ ਨੂੰ ਦੱਸਿਆ ਕਿ ਸ਼ਾਮ ਚਾਰ ਵਜੇ ਦੇ ਕਰੀਬ ਹਰਦਾਤ ਆਪਣ ਕਮਰੇ ਵਿਚ ਚਲਾ ਗਿਆ। ਉਸ ਨੇ ਆਪਣੇ ਪਿਤਾ ਦੀ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਜਦੋਂ ਉਹ ਕਮਰੇ ਵਿਚ ਆਈ ਤਾਂ ਹਰਦਾਤ ਖੂਨ ਨਾਲ ਲਥਪੱਥ ਸੀ ਤੇ ਉਸ ਦੇ ਹੱਥ ਵਿਚ ਪਿਸਤੌਲ ਸੀ। ਉਸ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਦੱਸਣਯੋਗ ਹੈ ਕਿ ਮ੍ਰਿਤਕ ਬਠਿੰਡਾ ਦਾ ਰਹਿਣ ਵਾਲਾ ਸੀ। ਉਸ ਦੇ ਪਿਤਾ ਨੇ ਦੱਸਿਆ ਉਸ ਦੀ ਮਾਂ ਦੀ ਮੌਤ ਬਚਪਨ ਵਿਚ ਹੋ ਗਈ ਸੀ। ਉਸ ਤੋਂ ਬਾਅਦ ਉਹ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਉਹ ਘਰ ਵਿਚ ਵੀ ਕਿਸੇ ਨਾਲ ਜ਼ਿਆਦਾ ਗੱਲਬਾਤ ਨਹੀਂ ਕਰਦਾ ਸੀ। ਇਸ ਦੌਰਾਨ ਉਸ ਦੇ ਪਿਉ ਨੇ ਦੂਜਾ ਵਿਆਹ ਕਰਵਾ ਲਿਆ ਅਤੇ ਦੂਜੀ ਪਤਨੀ ਅਤੇ ਬੇਟੇ ਨਾਲ ਮੋਹਾਲੀ ਵਿਚ ਆ ਗਏ ਸਨ। ਪੁਲਿਸ ਨੇ ਪਿਸਟਲ ਨੂੰ ਕਬਜੇ ਵਿਚ ਲੈ ਲਿਆ ਹੈ ਅਤੇ ਗਵਾਂਢੀਆਂ ਤੋਂ ਵੀ ਪੁਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਮੌਤ ਦੇ ਕਾਰਨਾਂ ਦਾ ਪਤਾ ਚਲ ਸਕੇ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।