Home /News /punjab /

ਗੰਨ ਕਲਚਰ ਨੂੰ ਲੈ ਕੇ ਪੰਜਾਬ 'ਚ 137 ਐੱਫਆਈਆਰ ਦਰਜ਼,ਨਵੇਂ ਲਾਈਸੈਂਸ ਬਣਵਾਉਣ ਅਤੇ ਹਥਿਆਰ ਰੱਖਣ 'ਤੇ ਪਾਬੰਦੀ ਨਹੀਂ

ਗੰਨ ਕਲਚਰ ਨੂੰ ਲੈ ਕੇ ਪੰਜਾਬ 'ਚ 137 ਐੱਫਆਈਆਰ ਦਰਜ਼,ਨਵੇਂ ਲਾਈਸੈਂਸ ਬਣਵਾਉਣ ਅਤੇ ਹਥਿਆਰ ਰੱਖਣ 'ਤੇ ਪਾਬੰਦੀ ਨਹੀਂ

ਗੰਨ ਕਲਚਰ ਖਿਲਾਫ ਪੰਜਾਬ ਪੁਲਿਸ ਨੇ ਕੱਸਿਆ ਸ਼ਿਕੰਜਾ 137 ਐੱਫ ਆਈਆਰ ਕੀਤੀਆਂ ਦਰਜ਼

ਗੰਨ ਕਲਚਰ ਖਿਲਾਫ ਪੰਜਾਬ ਪੁਲਿਸ ਨੇ ਕੱਸਿਆ ਸ਼ਿਕੰਜਾ 137 ਐੱਫ ਆਈਆਰ ਕੀਤੀਆਂ ਦਰਜ਼

ਪੰਜਾਬ ਪੁਲਿਸ ਦੇ ਵੱਲੋਂ ਸੋਸ਼ਲ ਮੀਡੀਆ ਅਤੇ ਜਨਤਕ ਥਾਵਾਂ 'ਤੇ ਹਥਿਆਰਾਂ ਦੀ ਪ੍ਰਦਰਸ਼ਨੀ ਦੇ ਸਬੰਧ ਵਿੱਚ ਹੁਣ ਤੱਕ 137 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਨਫਰਤ ਫੈਲਾਉਣ ਦੇ ਮਾਮਲੇ ਵਿੱਚ ਪੰਜ ਐਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ। ਗੀਤਾਂ ਅਤੇ ਫਿਲਮਾਂ ਵਿੱਚ ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਮਾਮਲੇ ਵਿੱਚ ਹੁਣ ਤੱਕ ਸਿਰਫ਼ ਇੱਕ ਐਫਆਈਆਰ ਹੀ ਦਰਜ ਕੀਤੀ ਗਈ ਹੈ।

ਹੋਰ ਪੜ੍ਹੋ ...
  • Share this:

ਪੰਜਾਬ ਸਰਕਾਰ ਦੇ ਵੱਲੋਂ ਸੂਬੇ 'ਚ ਗੰਨ ਕਲਚਰ ਨੂੰ ਖਤਮ ਕਰਨ ਦੀ ਮੁਹਿੰਮ ਸ਼ੁਰੂ ਕਰਨ ਦੇ ਇੱਕ ਮਹੀਨੇ ਦੇ ਅੰਦਰ ਹੀ ਪੰਜਾਬ ਸਰਕਾਰ ਬੈਕਫੁੱਟ 'ਤੇ ਆ ਗਈ ਹੈ। ਹਥਿਆਰਾਂ ਸਮੇਤ ਸੋਸ਼ਲ ਮੀਡੀਆ 'ਤੇ ਫੋਟੋਆਂ ਅਪਲੋਡ ਕਰਨ ਵਾਲੇ ਲੋਕਾਂ ਨੂੰ 72 ਘੰਟੇ ਦਾ ਮੌਕਾ ਦੇਣ ਤੋਂ ਬਾਅਦ ਸਰਕਾਰ ਨੇ ਵੀ ਆਪਣਾ ਫੈਸਲਾ ਪਲਟ ਲਿਆ ਹੈ, ਜਿਸ ਤਹਿਤ ਪੰਜਾਬ 'ਚ ਅਸਲਾ ਲਾਇਸੈਂਸ ਬਣਾਉਣ 'ਤੇ 90 ਦਿਨਾਂ ਦੀ ਪਾਬੰਦੀ ਲਗਾਈ ਸੀ।

ਪੰਜਾਬ ਪੁਲਿਸ ਦੇ ਵੱਲੋਂ ਸੋਸ਼ਲ ਮੀਡੀਆ ਅਤੇ ਜਨਤਕ ਥਾਵਾਂ 'ਤੇ ਹਥਿਆਰਾਂ ਦੀ ਪ੍ਰਦਰਸ਼ਨੀ ਦੇ ਸਬੰਧ ਵਿੱਚ ਹੁਣ ਤੱਕ 137 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਨਫਰਤ ਫੈਲਾਉਣ ਦੇ ਮਾਮਲੇ ਵਿੱਚ ਪੰਜ ਐਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ। ਗੀਤਾਂ ਅਤੇ ਫਿਲਮਾਂ ਵਿੱਚ ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਮਾਮਲੇ ਵਿੱਚ ਹੁਣ ਤੱਕ ਸਿਰਫ਼ ਇੱਕ ਐਫਆਈਆਰ ਹੀ ਦਰਜ ਕੀਤੀ ਗਈ ਹੈ।

ਪੰਜਾਬ ਪੁਲਿਸ ਦੇ ਆਈਜੀ (ਹੈੱਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਅਸਲਾ ਲਾਇਸੈਂਸ ਬਣਾਉਣ ਦਾ ਕੰਮ ਜਾਰੀ ਰਹੇਗਾ ਅਤੇ ਲੋਕ ਹਥਿਆਰ ਰੱਖ ਸਕਣਗੇ। ਹਾਲਾਂਕਿ ਸੋਸ਼ਲ ਮੀਡੀਆ ਤੋਂ ਹਥਿਆਰ ਦਿਖਾਉਂਦੇ ਫੋਟੋਆਂ ਹਟਾਉਣ ਲਈ ਆਮ ਲੋਕਾਂ ਨੂੰ ਦਿੱਤੀ ਗਈ 72 ਘੰਟਿਆਂ ਦੀ ਸਮਾਂ ਸੀਮਾ ਮੰਗਲਵਾਰ ਸ਼ਾਮ 5 ਵਜੇ ਖਤਮ ਹੋ ਗਈ ਸੀ। ਪਰ ਹੁਣ ਜਨਤਕ ਥਾਵਾਂ 'ਤੇ ਹਥਿਆਰ ਦਿਖਾਉਂਦੇ ਹੋਏ ਜਾਂ ਹਥਿਆਰ ਲਹਿਰਾਉਂਦੇ ਹੋਏ ਫੋਟੋਆਂ ਪੋਸਟ ਕਰਨ ਦੇ ਮਾਮਲਿਆਂ 'ਚ ਪੁਲਿਸ ਵੱਲੋਂ ਐੱਫ.ਆਈ.ਆਰ ਦਰਜ ਕਰਨ ਤੋਂ ਪਹਿਲਾਂ ਪੂਰੀ ਜਾਂਚ ਕੀਤੀ ਜਾਵੇਗੀ।

ਤੁਹਾਨੂੰ ਦਸ ਦਈਏ ਕਿ ਇਸ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਫੋਟੋ ਵਾਇਰਲ ਹੁੰਦੇ ਹੀ ਪੁਲਿਸ ਸਬੰਧਤ ਵਿਅਕਤੀ ਦੇ ਵਿਰੁੱਧ ਐੱਫਆਈਆਰ ਦਰਜ ਕਰ ਰਹੀ ਸੀ। ਪੁਲਿਸ ਦੀ ਇਹ ਕਾਰਵਾਈ ਉਸ ਸਮੇਂ ਵਿਵਾਦਾਂ 'ਚ ਘਿਰ ਗਈ ਜਦੋਂ ਇੱਕ ਬੱਚੇ ਦੇ ਵਿਰੁੱਧ ਵੀ ਐੱਫ.ਆਈ.ਆਰ. ਦਰਜ਼ ਕੀਤੀ ਗਈ। ਇਸ ਤੋਂ ਬਾਅਦ ਹੀ ਸੂਬਾ ਸਰਕਾਰ ਨੇ ਐਫਆਈਆਰ ਸਬੰਧੀ ਆਪਣਾ ਫੈਸਲਾ ਬਦਲਦਿਆਂ ਅਤੇ ਆਮ ਲੋਕਾਂ ਨੂੰ ਅਜਿਹੀਆਂ ਇਤਰਾਜ਼ਯੋਗ ਫੋਟੋਆਂ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਸੋਸ਼ਲ ਮੀਡੀਆ ਤੋਂ ਹਟਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ।

ਹਾਲਾਂਕਿ ਇਸ ਦੌਰਾਨ ਆਈਜੀ ਗਿੱਲ ਨੇ ਸਾਫ ਕਿਹਾ ਹੈ ਕਿ ਸੂਬੇ ਵਿੱਚ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ’ਤੇ ਕੋਈ ਪਾਬੰਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਵੈ-ਰੱਖਿਆ ਲਈ ਆਪਣੇ ਨਾਲ ਹਥਿਆਰ ਰੱਖਣ 'ਤੇ ਕੋਈ ਪਾਬੰਦੀ ਨਹੀਂ ਲਗਾਈ ਗਈ ਹੈ। ਗੰਨ ਕਲਚਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਵੇਂ ਅਸਲਾ ਲਾਇਸੈਂਸ ਬਣਾਉਣ 'ਤੇ ਪਾਬੰਦੀ ਸਬੰਧੀ ਪਹਿਲਾਂ ਕੀਤੇ ਗਏ ਐਲਾਨ ਸਬੰਧੀ ਆਈ.ਜੀ.ਗਿੱਲ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਲਾਇਸੈਂਸਾਂ ਅਤੇ ਹਥਿਆਰਾਂ ਦੀ ਚੈਕਿੰਗ ਕਰਨ ਦਾ ਫੈਸਲਾ ਕੀਤਾ ਗਿਆ ਹੈ।ਲਾਇਸੰਸਧਾਰਕਾਂ ਕੋਲ ਮੌਜੂਦ ਹਥਿਆਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਨਵੇਂ ਅਸਲਾ ਲਾਇਸੈਂਸ ਸਬੰਧਤ ਬਿਨੈਕਾਰ ਦੇ ਖਤਰੇ ਦੀ ਪੂਰੀ ਪੜਤਾਲ  ਤੋਂ ਬਾਅਦ ਯੋਗਤਾ ਦੇ ਆਧਾਰ 'ਤੇ ਜਾਰੀ ਕੀਤੇ ਜਾ ਰਹੇ ਹਨ। ਕੋਈ ਵੀ ਵਿਅਕਤੀ ਲਾਇਸੰਸਸ਼ੁਦਾ ਹਥਿਆਰ ਰੱਖ ਸਕਦਾ ਹੈ ਪਰ ਇਸਨੂੰ ਦਿਖਾਉਣ ਜਾਂ ਕਿਸੇ ਨੂੰ ਡਰਾਉਣ ਲਈ ਨਹੀਂ ਦਿਖਾਇਆ ਜਾ ਸਕਦਾ।

Published by:Shiv Kumar
First published:

Tags: Fir, Gun culture, Police, Punjab