ਭ੍ਰਿਸ਼ਟ ਮੁਲਾਜ਼ਮਾਂ 'ਤੇ ਭਾਰੂ ਰਿਹਾ ਅਪ੍ਰੈਲ ਮਹੀਨਾ, ਵਿਜੀਲੈਂਸ ਨੇ 12 ਮੁਲਾਜ਼ਮਾਂ ਸਣੇ 14 ਨੂੰ ਦਬੋਚਿਆ

News18 Punjab
Updated: May 14, 2019, 8:06 PM IST
ਭ੍ਰਿਸ਼ਟ ਮੁਲਾਜ਼ਮਾਂ 'ਤੇ ਭਾਰੂ ਰਿਹਾ ਅਪ੍ਰੈਲ ਮਹੀਨਾ, ਵਿਜੀਲੈਂਸ ਨੇ 12 ਮੁਲਾਜ਼ਮਾਂ ਸਣੇ 14 ਨੂੰ ਦਬੋਚਿਆ
News18 Punjab
Updated: May 14, 2019, 8:06 PM IST
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਪਰੈਲ ਮਹੀਨੇ ਦੌਰਾਨ ਕੁੱਲ 10 ਛਾਪੇ ਮਾਰ ਕੇ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 4, ਮਾਲ ਵਿਭਾਗ ਦੇ 2 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 6 ਮੁਲਾਜਮ ਸ਼ਾਮਲ ਹਨ।

ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਊਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਇਸ ਦਿਸ਼ਾ ਵਿਚ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚਲਦੇ ਮੁਕੱਦਮਿਆਂ ਦੌਰਾਨ ਦੋਸੀਆਂ ਨੂੰ ਨਿਆਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ ਕੇਸਾਂ ਦੇ 13 ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਹੋਰ ਡੂੰਘਾਈ ਨਾਲ ਜਾਂਚ ਕਰਨ ਲਈ ਇਕ ਵਿਜੀਲੈਂਸ ਪੜਤਾਲ ਵੀ ਦਰਜ ਕੀਤੀ ਗਈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵਲੋਂ ਦਰਜ ਕੀਤੇ ਕੇਸਾਂ ਦੀ ਸੁਣਵਾਈ ਦੌਰਾਨ ਪਿਛਲੇ ਮਹੀਨੇ ਦੋ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਦੋ ਸਰਾਕਰੀ ਮੁਲਾਜਮਾਂ ਨੂੰ ਸਜਾਵਾਂ ਤੇ ਜੁਰਾਮਨੇ ਕੀਤੇ ਹਨ ਜਿਨ੍ਹਾਂ ਵਿਚ ਨਗਰ ਸੁਧਾਰ ਟਰੱਸਟ ਰੂਪਨਗਰ ਦੇ ਜੂਨੀਅਰ ਸਹਾਇਕ ਪ੍ਰਮੋਦ ਸਿੰਘ ਨੂੰ ਐਸ.ਏ.ਐਸ ਨਗਰ ਦੀ ਅਦਾਲਤ ਵੱਲੋਂ 4 ਸਾਲ ਦੀ ਕੈਦ ਅਤੇ 10,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਦੂਜੇ ਕੇਸ ਵਿਚ ਪੰਜਾਬ ਅਨੁਸੂਚਿਤ ਜਾਤਾਂ, ਭੌਂ ਵਿਕਾਸ ਅਤੇ ਵਿੱਤ ਨਿਗਮ ਬਰਨਾਲਾ ਦੇ ਜਿਲ੍ਹਾ ਮੈਨੇਜਰ ਰਾਮ ਲੁਭਾਇਆ ਨੂੰ ਬਰਨਾਲਾ ਦੀ ਅਦਾਲਤ ਵੱਲੋਂ 2 ਸਾਲ ਦੀ ਕੈਦ ਅਤੇ 10,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
First published: May 14, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...