ਭ੍ਰਿਸ਼ਟਾਚਾਰੀਆਂ ’ਤੇ ਭਾਰੀ ਰਿਹਾ ਜੁਲਾਈ ਮਹੀਨਾ, ਮਹੀਨੇ 'ਚ 15 ਮੁਲਾਜ਼ਮ ਰੰਗੇ ਹੱਥੀਂ ਕਾਬੂ

News18 Punjab
Updated: August 13, 2019, 7:15 PM IST
ਭ੍ਰਿਸ਼ਟਾਚਾਰੀਆਂ ’ਤੇ ਭਾਰੀ ਰਿਹਾ ਜੁਲਾਈ ਮਹੀਨਾ, ਮਹੀਨੇ 'ਚ 15 ਮੁਲਾਜ਼ਮ ਰੰਗੇ ਹੱਥੀਂ ਕਾਬੂ

  • Share this:
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੁਲਾਈ ਮਹੀਨੇ ਦੌਰਾਨ ਕੁੱਲ 12 ਛਾਪੇ ਮਾਰ ਕੇ 14 ਸਰਕਾਰੀ ਮੁਲਾਜ਼ਮ ਅਤੇ ਇਕ ਪ੍ਰਾਈਵੇਟ ਵਿਅਕਤੀ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 4, ਮਾਲ ਵਿਭਾਗ ਦੇ 3 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 7 ਮੁਲਾਜ਼ਮ ਸ਼ਾਮਲ ਹਨ।

ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਊਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਇਸ ਦਿਸ਼ਾ ਵਿਚ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚੱਲਦੇ ਮੁਕੱਦਮਿਆਂ ਦੌਰਾਨ ਦੋਸ਼ੀਆਂ ਨੂੰ ਨਿਆਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ। ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ 18 ਕੇਸਾਂ ਦੇ ਚਲਾਨ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਦੌਰਾਨ ਭ੍ਰਿਸ਼ਟਾਚਾਰ ਸਬੰਧੀ ਲਗਾਏ ਇਲਜ਼ਾਮਾਂ ਦੀ ਪੁਖਤਾ ਪੜਤਾਲ ਲਈ ਇਕ ਵਿਜੀਲੈਂਸ ਪੜਤਾਲ ਵੀ ਦਰਜ ਕੀਤੀ ਗਈ।

Loading...
ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵੱਲੋਂ ਦਰਜ ਕੀਤੇ ਕੇਸਾਂ ਦੀ ਸੁਣਵਾਈ ਦੌਰਾਨ ਪਿਛਲੇ ਮਹੀਨੇ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਦੋ ਸਰਕਾਰੀ ਮੁਲਾਜ਼ਮਾਂ ਨੂੰ ਸਜਾਵਾਂ ਤੇ ਜੁਰਮਾਨੇ ਕੀਤੇ ਹਨ ਜਿਨ੍ਹਾਂ ਵਿਚ ਸੈਂਟਰਲ ਜੇਲ੍ਹ ਪਟਿਆਲਾ ਵਿਖੇ ਤਾਇਨਾਤ ਸਿਪਾਹੀ ਮਨਜੀਤ ਸਿੰਘ ਨੂੰ ਪਟਿਆਲਾ ਦੀ ਅਦਾਲਤ ਵੱਲੋਂ 7 ਸਾਲ ਦੀ ਕੈਦ ਅਤੇ 1,40,000 ਹਜ਼ਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਇਸ ਤਰ੍ਹਾਂ ਦੂਜੇ ਕੇਸ ਵਿਚ ਪੀ.ਐਸ.ਪੀ.ਸੀ.ਐਲ ਮਾਨਸਾ ਵਿਖੇ ਤਾਇਨਾਤ ਜੇ.ਈ ਪਵਨ ਕੁਮਾਰ ਨੂੰ ਮਾਨਸਾ ਦੀ ਅਦਾਲਤ ਵੱਲੋਂ 4 ਸਾਲ ਦੀ ਕੈਦ ਅਤੇ 30,000 ਹਜ਼ਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
First published: August 13, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...