Home /News /punjab /

ਪੰਜਾਬ ਵਿਚ ਬਣਾਏ ਜਾਣਗੇ 16 ਮੈਡੀਕਲ ਕਾਲਜ : ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਵਿਚ ਬਣਾਏ ਜਾਣਗੇ 16 ਮੈਡੀਕਲ ਕਾਲਜ : ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਵਿਚ ਬਣਾਏ ਜਾਣਗੇ 16 ਮੈਡੀਕਲ ਕਾਲਜ : ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਵਿਚ ਬਣਾਏ ਜਾਣਗੇ 16 ਮੈਡੀਕਲ ਕਾਲਜ : ਚੇਤਨ ਸਿੰਘ ਜੌੜਾਮਾਜਰਾ

ਕਿਹਾ, ਵਿਭਾਗ ਵਿਚ ਭ੍ਰਿਸ਼ਟਾਚਾਰ ਬਰਦਾਸਤ ਨਹੀਂ ਕੀਤਾ ਜਾਵੇਗਾ

 • Share this:


  ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਵਲੋਂ ਫ਼ਾਜ਼ਿਲਕਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਫ਼ਾਜ਼ਿਲਕਾ ਦੇ ਜ਼ਿਲ੍ਹਾ ਸਰਕਾਰੀ ਹਸਪਤਾਲ ਦਾ ਨਿਰੀਖਣ ਕੀਤਾ। ਹਸਪਤਾਲ ਦੇ ਨਰੀਖਣ ਦੌਰਾਨ ਉਨ੍ਹਾਂ ਨੇ ਕਚਰੇ ਵਿਚ ਪਲਾਸਟਿਕ ਦੀਆਂ ਬੋਤਲਾਂ ਦੇਖ ਡਾਕਟਰ ਨੂੰ ਝਾੜ ਮਾਰੀ ਅਤੇ ਪਲਾਸਟਿਕ ਬੇਨ ਹੋਣ ਦੀ ਗੱਲ ਵੀ ਆਖੀ। 
  ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ  ਸੂਬੇ ਵਿਚ 16 ਨਵੇਂ ਮੈਡੀਕਲ ਕਾਰਜ ਬਣਾਏ ਜਾਣਗੇ ਤਾਂ ਜ਼ੋ ਸੂਬੇ ਵਿਚੋਂ ਡਾਕਟਰਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਭ੍ਰਿਸਟਚਾਰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

  ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਬਿਹਤਰ ਤੋਂ ਬਿਹਤਰ ਸਿਹਤ ਸਹੁਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਵਿਚ ਡਾਕਟਰਾਂ ਦੀ ਘਾਟ ਹੈ, ਇਹ ਘਾਟ ਤਾਂਹੀ ਪੂਰੀ ਹੋ ਸਕਦੀ ਹੈ ਜੇਕਰ ਨਵੇਂ ਡਾਕਟਰ ਬਣਨ। ਇਸ ਲਈ ਸਰਕਾਰ ਵੱਲੋਂ ਰਾਜ ਵਿਚ ਨਵੇਂ ਮੈਡੀਕਲ ਕਾਲਜ ਖੋਲਣ ਦਾ ਫੈਸਲਾ ਕੀਤਾ ਗਿਆ ਹੈ ਤਾਂਜੋ ਨਵੇਂ ਡਾਕਟਰ ਬਣਾਏ ਜਾ ਸਕਨ। ਉਨ੍ਹਾਂ ਨੇ ਕਿਹਾ ਕਿ ਹੁਣ ਵੀ ਸਰਕਾਰ ਹਰ ਹੀਲਾ ਕਰ ਰਹੀ ਹੈ ਤਾਂਕਿ ਡਾਕਟਰਾਂ ਦੀ ਘਾਟ ਪੂਰੀ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜਾਂ ਦੀ ਸਥਾਪਨਾ ਨਾਲ ਰਾਜ ਵਿਚ ਸਿਹਤ ਖੇਤਰ ਵਿਚ ਨਵੀਂ ਕ੍ਰਾਂਤੀ ਆ ਜਾਵੇਗੀ।

  ਸ: ਚੇਤਨ ਸਿੰਘ ਜੌੜਾ ਮਾਜਰਾ ਨੇ ਇਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਵਿਭਾਗ ਵਿਚ ਭ੍ਰਿਸਟਚਾਰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਹਸਤਪਾਲ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਕਰਕੇ ਇੱਥੇ ਉਪਲਬੱਧ ਸਹੁਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇੱਥੇ ਡਾਇਲਸਿਸ ਯੁਨਿਟ ਤੁਰੰਤ ਚਾਲੂ ਕਰਨ ਦੀ ਹਦਾਇਤ ਵੀ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ। ਉਨ੍ਹਾਂ ਨੇ ਕਿਹਾ ਕਿ ਹਸਪਤਾਲ ਵਿਚ ਦਵਾਈਆਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

  Published by:Ashish Sharma
  First published:

  Tags: Chetan Singh Jaudamajra, Fazilika, Hospital

  ਅਗਲੀ ਖਬਰ