ਗਡਕਰੀ ਨਾਲ ਮੀਟਿੰਗ ਮਗਰੋਂ ਪੰਜਾਬ ਲਈ 1000 ਕਿਲੋਮੀਟਰ ਸੜਕਾਂ ਦੇ 18 ਪ੍ਰਾਜੈਕਟਾਂ ਨੂੰ ਮਨਜ਼ੂਰੀ ਮਿਲੀ : ਹਰਸਿਮਰਤ ਕੌਰ ਬਾਦਲ

News18 Punjabi | News18 Punjab
Updated: September 3, 2020, 5:25 PM IST
share image
ਗਡਕਰੀ ਨਾਲ ਮੀਟਿੰਗ ਮਗਰੋਂ ਪੰਜਾਬ ਲਈ 1000 ਕਿਲੋਮੀਟਰ ਸੜਕਾਂ ਦੇ 18 ਪ੍ਰਾਜੈਕਟਾਂ ਨੂੰ ਮਨਜ਼ੂਰੀ ਮਿਲੀ : ਹਰਸਿਮਰਤ ਕੌਰ ਬਾਦਲ
, ਗਡਕਰੀ ਨਾਲ ਮੀਟਿੰਗ ਮਗਰੋਂ ਪੰਜਾਬ ਲਈ 1000 ਕਿਲੋਮੀਟਰ ਸੜਕਾਂ ਦੇ 18 ਪ੍ਰਾਜੈਕਟਾਂ ਨੂੰ ਮਨਜ਼ੂਰੀ ਮਿਲੀ : ਹਰਸਿਮਰਤ ਕੌਰ ਬਾਦਲ (file photo)

ਅੱਠ ਸੜਕੀ ਪ੍ਰਾਜੈਕਟ ਬਠਿੰਡਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਨਾਲ ਸਬੰਧਤ ਤਿੰਨ ਸੜਕ ਲਿੰਕ ਪ੍ਰਤੀਸ਼ਤ ਦਿੱਲੀ-ਅੰਮ੍ਰਿਤਸਰ-ਕੱਟੜਾ ਚਹੁੰ ਮਾਰਗੀ ਐਕਸਪ੍ਰੈਸ ਨਾਲ ਸਬੰਧਤ ਨੂੰ ਵੀ ਪ੍ਰਵਾਨਗੀ ਮਿਲੀ

  • Share this:
  • Facebook share img
  • Twitter share img
  • Linkedin share img
ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਵਿਚ 1000 ਕਿਲੋਮੀਟਰ ਲੰਬਾਈ ਵਾਲੇ 18 ਸੜਕੀ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਮਨਜ਼ੂਰੀ ਉਹਨਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਮਾਮਲਾ ਸੜਕ ਟਰਾਂਸਪੋਰਟ ਤੇ ਹਾਈਵੇ ਮੰਤਰੀ ਨਿਤਿਨ ਗਡਕਰੀ ਕੋਲ ਚੁੱਕਣ ਤੋਂ ਬਾਅਦ ਦਿੱਤੀ ਗਈ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਕੇਂਦਰੀ ਮੰਤਰੀ ਨੇ ਕਿਹਾ ਕਿ ਨਵੀਂਆਂ ਸੜਕਾਂ ਦੀ ਉਸਾਰੀ ਲਈ ਤਜਵੀਜ਼ਾਂ ਵਿਚੋਂ ਬਹੁ ਗਿਣਤੀ ਪਿਛਲੀ ਅਕਾਲੀ ਦਲ ਤੇ ਭਾਜਪਾ ਸਰਕਾਰ ਵੇਲੇ ਭੇਜੀਆਂ ਗਈਆਂ ਸਨ ਪਰ ਹੁਣ ਤੱਕ ਲਟਕ ਰਹੀਆਂ ਸਨ ਕਿਉਂਕਿ ਕਾਂਗਰਸ ਸਰਕਾਰ ਨੇ ਇਹਨਾਂ ਪ੍ਰਾਜੈਕਟਾਂ ਦੀ ਸਹੀ ਤਰੀਕੇ ਪੈਰਵਈ ਕਰਨ ਵਿਚ ਦਿਲਚਸਪੀ ਨਹੀਂ ਵਿਖਾਈ। ਉਹਨਾਂ ਕਿਹਾ ਕਿ ਤਿੰਨ ਨਵੇਂ ਸੜਕ ਲਿੰਕ ਤਾਂ ਪ੍ਰਤੀਸ਼ਠਤ ਦਿੱਲੀ-ਅੰਮ੍ਰਿਤਸਰ-ਕੱਟੜਾ ਸਹੁੰ ਮਾਰਗੀ ਐਕਸਪ੍ਰੈਸ ਵੇਅ ਨਾਲ ਸਬੰਧਤ ਹਨ ਜਿਹਨਾਂ ਨੂੰ ਪ੍ਰਵਾਨਗੀ ਮਿਲੀ ਹੈ।

ਸ੍ਰੀਮਤੀ ਬਾਦਲ ਨੇ ਕਿਹਾ ਕਿ ਇਹਨਾਂ 18 ਪ੍ਰਾਜੈਕਟਾਂ ਵਿਚੋਂ 8 ਫਿਰੋਜ਼ਪੁਰ ਤੇ ਬਠਿੰਡਾ ਸੰਸਦੀ ਹਲਕਿਆਂ ਨਾਲ ਸਬੰਧਤ ਹਨ, ਇਸ ਲਈ ਕਾਂਗਰਸ ਸਰਕਾਰ ਨੇ ਇਹਨਾਂ ਪ੍ਰਤੀ ਸੁਸਤ ਰਫਤਾਰ ਚੱਲੋ ਨੀਤੀ ਅਪਣਾਈ ਰੱਖੀ। ਉਹਨਾਂ ਕਿਹਾ ਕਿ ਜਦੋਂ ਲੋਕਾਂ ਨੇ ਸਾਡੇ ਕੋਲ ਪਹੁੰਚ ਕੀਤੀ ਤਾਂ ਮੈਂ ਮਾਮਲਾ ਕੇਂਦਰੀ ਹਾਈਵੇ ਮੰਤਰਾਲੇ ਕੋਲ ਚੁੱਕਿਆ ਅਤੇ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਨਿਤਿਨ ਗਡਕਰੀ ਨਾਲ ਮੀਟਿੰਗ ਕਰ ਕੇ ਉਹਨਾਂ ਨੂੰ ਇਹਨਾਂ ਕੇਸਾਂ ਨੂੰ ਪ੍ਰਵਾਨਗੀ ਦੇਣ ਦੀ ਬੇਨਤੀ ਕੀਤੀ। ਉਹਨਾਂ ਕਿਹਾ ਕਿ ਮੈਂ ਸ੍ਰੀ ਗਡਕਰੀ ਦੀ ਧੰਨਵਾਦੀ ਹਾਂ ਜਿਹਨਾਂ ਨੇ ਸਾਰੇ ਸੜਕੀ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ।
ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨਵੇਂ ਪ੍ਰਾਜੈਕਟ ਜਿਹਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਵਿਚ ਉਹ ਵੀ ਸ਼ਾਮਲ ਹਨ ਜੋ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦਾ ਹਿੱਸਾ ਹਨ ਅਤੇ ਇਹਨਾਂ ਵਿਚ ਪਾਤੜਾਂ-ਨਕੋਦਰ, ਨਕੋਦਰ-ਗੁਰਦਾਸਪੁਰ ਅਤੇ ਨਕੋਦਰ-ਅੰਮ੍ਰਿਤਸਰ ਹਿੱਸੇ ਵੀ ਸ਼ਾਮਲ ਹਨ। ਉਹਨਾਂ ਦੱਸਿਆ ਕਿ ਇਹਨਾਂ ਸਾਰੇ 18 ਸੜਕੀ ਪ੍ਰਾਜੈਕਟਾਂ ਲਈ ਵਿਸਥਾਰਿਤ ਪ੍ਰਾਜੈਕਟ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਪ੍ਰਾਜੈਕਟਾਂ 'ਤੇ ਇਕ ਸਾਲ ਦੇ ਅੰਦਰ ਅੰਦਰ ਕੰਮ ਸ਼ੁਰੂ ਹੋਣ ਦੀ ਉਮੀਦ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਸ੍ਰੀਮਤੀ ਬਾਦਲ ਨੇ ਦੱਸਿਆ ਕਿ ਬਠਿੰਡਾ ਤੇ ਫਿਰੋਜ਼ਪੁਰ ਸੰਸਦੀ ਹਲਕਿਆਂ ਨਾਲ ਸਬੰਧਤ ਪ੍ਰਾਜੈਕਟਾਂ ਵਿਚ ਮਲੌਟ ਮੰਡੀ-ਡਬਵਾਲੀ, ਸੁਨਾਮ-ਭੈਣੀ ਬਾਘਾ, ਭੈਣੀ ਬਾਘਾ-ਕੋਟ ਸ਼ਮੀਰ,  ਝੋਕੇ ਹਰੀਹਰ-ਬੂਰਾਗੁੱਜਰ, ਰੁਪਾਣਾ-ਮਲੌਟ-ਮੰਡੀ ਡਬਵਾਲੀ, ਅਬੋਹਰ-ਫਾਜ਼ਿਲਕਾ, ਜੋਧਪੁਰ ਰੋਮਾਣਾ-ਮੰਡੀ ਡਬਵਾਲੀ ਅਤੇ ਮਲੌਟ-ਸਾਧੂਵਾਲੀ ਸੜਕਾਂ ਸ਼ਾਮਲ ਹਨ।

ਕੇਂਦਰੀ ਮੰਤਰੀ ਨੇ ਕਿਹਾ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਨਾਲ ਸਬੰਧਤ ਪ੍ਰਾਜੈਕਟਾਂ ਵਿਚ ਅੰਮ੍ਰਿਤਸਰ-ਘੁਮਾਣ, ਘੁਮਾਣ-ਟਾਂਡਾ, ਅੰਮ੍ਰਿਤਸਰ-ਰਾਮਦਾਸ, ਹੁਸ਼ਿਆਰਪੁਰ-ਊਨਾ, ਹੁਸ਼ਿਆਰਪੁਰ-ਫਗਵਾੜਾ, ਸੁਨਾਮ-ਮੂਣਕ ਮੰਡੀ, ਮੂਣਕ ਮੰਡੀ-ਉਕਲਾਣਾ ਅਤੇ ਟਾਂਡਾ-ਹੁਸ਼ਿਆਰਪੁਰ ਸੜਕ ਪ੍ਰਾਜੈਕਟ ਸ਼ਾਮਲ ਹਨ।
Published by: Ashish Sharma
First published: September 3, 2020, 5:23 PM IST
ਹੋਰ ਪੜ੍ਹੋ
ਅਗਲੀ ਖ਼ਬਰ