ਗੁਰਦਾਸਪੁਰ ਦੇ ਪਿੰਡ ਦਤਾਰਪੁਰ ਦੇ ਕੁੱਝ ਲੋਕਾਂ ਨੇ ਪਿੰਡ ਦੇ ਬਾਹਰ ਲਗਾਏ ਨਾਕਾ ਉੱਤੇ ਦਲਿਤ ਸਮਾਜ ਦੇ ਨੌਜਵਾਨ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਜਾਣਾ ਚਾਹੁੰਦਾ ਸੀ ਪਰ ਪਿੰਡ ਦੇ ਕੁੱਝ ਲੋਕਾਂ ਨੇ ਉਸ ਨੂੰ ਜ਼ਲੀਲ ਕੀਤਾ ਅਤੇ ਉਸ ਉੱਤੇ ਮਾਮਲਾ ਦਰਜ ਕਰਵਾਉਣ ਦੀਆ ਧਮਕੀਆਂ ਦਿੱਤੀਆਂ ਸਨ।ਉਸ ਨੌਜਵਾਨ ਨੇ ਪਰੇਸ਼ਾਨ ਹੋ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ।ਪੁਲਿਸ ਨੇ ਪਿੰਡ ਦੇ ਦੋ ਲੋਕਾਂ ਉੱਤੇ ਮਾਮਲਾ ਦਰਜ ਕਰ ਕੇ ਮਿਰਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
18 ਸਾਲਾ ਨੌਜਵਾਨ ਜਸਵਿੰਦਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਹੈ ਕਿ ਉਹ ਪਲੰਬਰ ਦਾ ਕੰਮ ਕਰਦਾ ਸੀ ਅਤੇ ਕੱਲ ਸ਼ਾਮ ਉਹ ਪਿੰਡ ਦੇ ਬਾਹਰ ਕੰਮ ਕਰਨ ਲਈ ਜਾਣਾ ਚਾਹੁੰਦਾ ਸੀ।ਉਹ ਨਾਕੇ ਉੱਤੇ ਗਿਆ ਪਿੰਡ ਦੇ ਬਾਹਰ ਜਾਣ ਨੂੰ ਕਹਿੰਦਾ ਸੀ ਪਰ ਕੁੱਝ ਲੋਕਾਂ ਨੇ ਉਸ ਨੂੰ ਜ਼ਲੀਲ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਉਸ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ।ਇਸ ਤੋਂ ਬਾਅਦ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ ਸੀ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਕਿਹਾ ਕਿ ਮਿਰਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਮ੍ਰਿਤਕ ਦੇ ਪਰਿਵਾਨ ਦੇ ਬਿਆਨਾਂ ਉੱਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: COVID-19, Curfew, Gurdaspur, Punjab Police, Suicide