Home /News /punjab /

ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦਾ ਐਲਾਨ, ਮਿਡ-ਡੇ ਮੀਲ ਦੇ ਵਰਕਰਾਂ ਦੀ ਤਨਖਾਹ 500 ਰੁਪਏ ਵਧਾਈ

ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦਾ ਐਲਾਨ, ਮਿਡ-ਡੇ ਮੀਲ ਦੇ ਵਰਕਰਾਂ ਦੀ ਤਨਖਾਹ 500 ਰੁਪਏ ਵਧਾਈ

ਮੰਤਰੀ ਮੰਡਲ ਵੱਲੋਂ ਭਰਤੀ 'ਚ ਤੇਜੀ ਲਿਆਉਣ ਲਈ ਪੰਜ ਵਿਭਾਗਾਂ ਦੇ ਸੇਵਾ ਨਿਯਮਾਂ ਚ ਸੋਧ ਨੂੰ ਪ੍ਰਵਾਨਗੀ (ਫਾਇਲ ਫੋਟੋ)

ਮੰਤਰੀ ਮੰਡਲ ਵੱਲੋਂ ਭਰਤੀ 'ਚ ਤੇਜੀ ਲਿਆਉਣ ਲਈ ਪੰਜ ਵਿਭਾਗਾਂ ਦੇ ਸੇਵਾ ਨਿਯਮਾਂ ਚ ਸੋਧ ਨੂੰ ਪ੍ਰਵਾਨਗੀ (ਫਾਇਲ ਫੋਟੋ)

  • Share this:
    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਡ-ਡੇ ਮੀਲ ਦੇ ਵਰਕਰਾਂ ਦੀਆਂ ਤਨਖਾਹਾਂ ਵਿਚ ਮਹੀਨਾਵਾਰ 500 ਰੁਪਏ ਦਾ ਵਾਧਾ ਕਰਨ ਅਤੇ ਇਸ ਸਾਲ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦਾ ਐਲਾਨ ਕੀਤਾ ਹੈ।

    ਮਿਡ-ਡੇ ਮੀਲ ਦੇ ਵਰਕਰਾਂ ਦੀ ਤਨਖਾਹ ਵਧਾਉਣ ਦੇ ਮੁੱਦੇ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਰਕਰਾਂ ਦੀ ਚਿਰੋਕਣੀ ਮੰਗ ਸੀ ਕਿਉਂ ਜੋ ਇਸ ਵਿਚ ਸਾਲ 2017 ਵਿਚ ਇਜਾਫਾ ਕੀਤਾ ਗਿਆ ਸੀ। ਇਸ ਕਦਮ ਨਾਲ 19000 ਸਕੂਲਾਂ ਵਿਚ ਮਿਡ-ਡੇ ਮੀਲ ਦੇ 42000 ਵਰਕਰਾਂ ਨੂੰ ਫਾਇਦਾ ਹੋਵੇਗਾ।

    ਮੁੱਖ ਮੰਤਰੀ ਨੇ ਇਕ ਹੋਰ ਐਲਾਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦੀ ਪ੍ਰਕਿਰਿਆ ਅਗਲੇ ਤਿੰਨ ਮਹੀਨਿਆਂ ਵਿਚ ਸ਼ੁਰੂ ਹੋਵੇਗੀ ਅਤੇ ਇਸ ਸਬੰਧੀ ਸਾਲ 2020-21 ਲਈ ਬਜਟ ਵਿਵਸਥਾ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਗਲੀ ਕੈਬਨਿਟ ਮੀਟਿੰਗ ਵਿਚ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ ਅਤੇ ਉਸ ਤੋਂ ਤੁਰੰਤ ਬਾਅਦ ਫੋਨ ਲਈ ਆਰਡਰ ਜਾਰੀ ਕਰ ਦਿੱਤੇ ਜਾਣਗੇ ਤਾਂ ਕਿ ਤੈਅ ਸਮੇਂ ਦੇ ਅੰਦਰ ਫੋਨ ਵੰਡੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਲਈ ਸਮਾਰਟ ਫੋਨ ਖਰੀਦਣ ਲਈ ਤਜਵੀਜ਼ ਉਦਯੋਗ ਵਿਭਾਗ ਨੂੰ ਪਹਿਲਾਂ ਹੀ ਭੇਜੀ ਜਾ ਚੁੱਕੀ ਹੈ।

    ਮੁੱਖ ਮੰਤਰੀ ਨੇ ਆਪਣੇ ਇਸ ਕਾਰਜਕਾਲ ਦੇ ਖਤਮ ਤੋਂ ਪਹਿਲਾਂ ਸਕੂਲ ਸਿੱਖਿਆ ਨਾਲ ਸਬੰਧਤ ਚੋਣ ਮਨੋਰਥ ਦੇ ਸਾਰੇ 20 ਵਾਅਦਿਆਂ ਨੂੰ ਲਾਗੂ ਕਰਨ ਲਈ ਆਪਣੀ ਵਚਨਬੱਧਤਾ ਜਾਹਰ ਕਰਦੇ ਹੋਏ ਸਕੂਲ ਸਿੱਖਿਆ ਵਿਭਾਗ ਨੂੰ ਸਾਰੇ ਸਕੂਲਾਂ ਵਿਚ ਪੜਾਅਵਾਰ ਢੰਗ ਨਾਲ ਐਨ.ਸੀ.ਸੀ. ਟ੍ਰੇਨਿੰਗ ਲਾਗੂ ਕਰਨ ਲਈ ਸਕੀਮ ਲਿਆਉਣ ਅਤੇ ਰਸਮੀ ਪ੍ਰਸਤਾਵ ਦਾ ਖਰੜਾ ਤਿਆਰ ਕਰਨ ਦੇ ਹੁਕਮ ਦਿੱਤੇ ਅਤੇ ਇਸ ਦੀ ਸ਼ੁਰੂਆਤ ਸਰਹੱਦੀ ਸਕੂਲਾਂ ਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮਿਆਂ ਵਿਚ ਵਿਦਿਆਰਥੀਆਂ ਵਿਚ ਅਨੁਸ਼ਾਸਨ ਦੀ ਭਾਵਨਾ ਬਹੁਤ ਜ਼ਰੂਰੀ ਹੈ।

    ਵਚਰੂਅਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਦੇ ਕੰਮਕਾਜ ਦਾ ਜਾਇਜਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 20 ਵਾਅਦਿਆਂ ਵਿਚੋਂ 15 ਵਾਅਦਿਆਂ ਨੂੰ ਅਮਲੀ ਰੂਪ ਦਿੱਤਾ ਗਿਆ ਹੈ ਜਦਕਿ ਦੋ ਨੂੰ ਅਸ਼ੰਕ ਤੌਰ ਉਤੇ ਲਾਗੂ ਕੀਤਾ ਗਿਆ ਹੈ ਅਤੇ ਤਿੰਨ ਬਕਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਵੀ ਇਸ ਸਰਕਾਰ ਦਾ ਕਾਰਜਕਾਲ ਮੁੱਕਣ ਤੋਂ ਪਹਿਲਾਂ ਲਾਗੂ ਕਰ ਦਿੱਤਾ ਜਾਵੇਗਾ।

    ਵਿਭਾਗ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਸੁਧਾਰਾਂ ਦੀ ਗਤੀ ਤੇਜ਼ ਕਰਨ ਦੇ ਹੁਕਮ ਦਿੱਤੇ ਅਤੇ ਪੇਂਡੂ ਸਿੱਖਿਆ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਡਿਜੀਟਲਾਈਜੇਸ਼ਨ ਉਤੇ ਧਿਆਨ ਕੇਂਦਰਿਤ ਕਰਨ ਲਈ ਆਖਿਆ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਵਿਭਾਗ ਦੇ ਕੰਮਕਾਜ ਵਿਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਸਿੱਖਿਆ ਪ੍ਰਮੁੱਖ ਸੈਕਟਰਾਂ ਵਿਚੋਂ ਇਕ ਹੈ।
    Published by:Gurwinder Singh
    First published:

    Tags: Captain Amarinder Singh, Smartphone

    ਅਗਲੀ ਖਬਰ