Home /News /punjab /

ਨਸ਼ੇ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉਠੀ ਛੋਟੇ ਦੀ ਵੀ ਅਰਥੀ

ਨਸ਼ੇ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉਠੀ ਛੋਟੇ ਦੀ ਵੀ ਅਰਥੀ

(ਫਾਇਲ ਫੋਟੋ)

(ਫਾਇਲ ਫੋਟੋ)

ਚੋਹਲਾ ਸਾਹਿਬ ਦੇ ਪਿੰਡ ਧੁੰਨ ਢਾਏ ਵਾਲਾ ਦੇ ਇਕ ਕਿਸਾਨ ਪਰਿਵਾਰ ਦੇ ਵੱਡੇ ਪੁੱਤਰ ਅੰਗਰੇਜ਼ ਸਿੰਘ (23) ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਅੰਗਰੇਜ਼ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਅਖੰਡ ਪਾਠ ਦਾ ਭੋਗ ਸ਼ਨਿਚਰਵਾਰ ਨੂੰ ਪਾਇਆ ਜਾਣਾ ਸੀ, ਪਰ ਇਸ ਤੋਂ ਪਹਿਲਾਂ ਹੀ ਪਰਿਵਾਰ ਦੇ ਛੋਟੇ ਪੁੱਤਰ ਗੁਰਮੇਲ ਸਿੰਘ (21) ਦੀ ਵੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।

ਹੋਰ ਪੜ੍ਹੋ ...
 • Share this:

  ਚੋਹਲਾ ਸਾਹਿਬ ਦੇ ਪਿੰਡ ਧੁੰਨ ਢਾਏ ਵਾਲਾ ਦੇ ਇਕ ਕਿਸਾਨ ਦੇ ਦੋ ਪੁੱਤਰਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਕਿਸਾਨ ਪਰਿਵਾਰ ਦੇ ਵੱਡੇ ਪੁੱਤਰ ਅੰਗਰੇਜ਼ ਸਿੰਘ (23) ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ।

  ਅੰਗਰੇਜ਼ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਅਖੰਡ ਪਾਠ ਦਾ ਭੋਗ ਸ਼ਨਿਚਰਵਾਰ ਨੂੰ ਪਾਇਆ ਜਾਣਾ ਸੀ, ਪਰ ਇਸ ਤੋਂ ਪਹਿਲਾਂ ਹੀ ਪਰਿਵਾਰ ਦੇ ਛੋਟੇ ਪੁੱਤਰ ਗੁਰਮੇਲ ਸਿੰਘ (21) ਦੀ ਵੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।

  ਮੁਖਤਿਆਰ ਸਿੰਘ ਦੇ ਦੋਵੇਂ ਪੁੱਤਰ ਅੰਗਰੇਜ਼ ਸਿੰਘ ਤੇ ਗੁਰਮੇਲ ਸਿੰਘ ਗੁਜਰਾਤ ਦੇ ਮੁੰਦਰਾ ਸ਼ਹਿਰ ਵਿਚ ਕੰਮ ਕਰਦੇ ਸਨ ਤੇ ਦੋਵੇਂ ਨਸ਼ੇ ਦੇ ਆਦੀ ਹੋ ਗਏ। ਇਸ ਦੌਰਾਨ ਵੀਰਵਾਰ ਅੰਗਰੇਜ਼ ਸਿੰਘ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਉਹ ਦੋ ਬੱਚਿਆਂ ਦਾ ਪਿਤਾ ਸੀ। ਗੁਰਮੇਲ ਹਾਲੇ ਦਸ ਮਹੀਨੇ ਪਹਿਲਾਂ ਹੀ ਵਿਆਹਿਆ ਗਿਆ ਸੀ। ਪਰਿਵਾਰ ਨੇ ਕਿਸੇ ਵੀ ਤਰ੍ਹਾਂ ਦੀ ਪੁਲਿਸ ਕਾਰਵਾਈ ਤੋਂ ਇਨਕਾਰ ਕਰ ਦਿੱਤਾ ਹੈ।

  ਗੁਜਰਾਤ ਵਿਚ ਇਕ ਨਿੱਜੀ ਕੰਪਨੀ ਵਿਚ ਕੰਮ ਕਰਦੇ ਮੁਖਤਿਆਰ ਸਿੰਘ ਦੇ ਵੱਡੇ ਪੁੱਤਰ ਅੰਗਰੇਜ਼ ਸਿੰਘ (23) ਦੀ ਵੀਰਵਾਰ ਨੂੰ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਪਰਿਵਾਰ ਨੇ ਬਿਨਾਂ ਕੋਈ ਪੁਲਿਸ ਕਾਰਵਾਈ ਕੀਤੇ ਅੰਗਰੇਜ਼ ਸਿੰਘ ਦਾ ਸਸਕਾਰ ਕਰਵਾ ਦਿੱਤਾ।

  ਅੰਗਰੇਜ਼ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਅਖੰਡ ਪਾਠ ਦਾ ਭੋਗ ਸ਼ਨਿਚਰਵਾਰ ਨੂੰ ਪਾਇਆ ਜਾਣਾ ਸੀ, ਪਰ ਇਸ ਤੋਂ ਪਹਿਲਾਂ ਹੀ ਪਰਿਵਾਰ ਦੇ ਛੋਟੇ ਪੁੱਤਰ ਗੁਰਮੇਲ ਸਿੰਘ (21) ਦੀ ਵੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।

  Published by:Gurwinder Singh
  First published:

  Tags: Drug, Drug deaths in Punjab, Drug Mafia, Drug Overdose Death, Drug pills