ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਚੋਹਲਾ ਸਾਹਿਬ ਵਿਖੇ ਗ੍ਰੰਥੀਆਂ ਦੇ ਰਹਿਣ ਲਈ ਕਮਰਿਆਂ ਦੀ ਛੱਤ ਦਾ ਲੈਂਟਰ ਪਾਇਆ ਜਾ ਰਿਹਾ ਸੀ ਕਿ ਲੈਂਟਰ ਅਚਾਨਕ ਡਿੱਗ ਪਿਆ, ਜਿਸ ਕਾਰਨ ਚਾਰ ਵਿਅਕਤੀਆਂ ਦੇ ਮਲਬੇ ਹੇਠ ਦੱਬ ਗਏ। ਦੋ ਵਿਅਕਤੀਆਂ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਕੱਢ ਕੇ ਲੋਕਾਂ ਦੀ ਮਦਦ ਨਾਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਦਕਿ ਦੋ ਨੌਜਵਾਨਾਂ ਦੀ ਮਲਬੇ ਹੇਠ ਆ ਜਾਣ ਕਾਰਨ ਮੌਤ ਹੋ ਗਈ। ਮਰਨ ਵਾਲੇ ਦੋਵੇਂ ਵਿਅਕਤੀ ਚੋਹਲਾ ਸਾਹਿਬ ਕਸਬੇ ਨਾਲ ਸੰਬੰਧਿਤ ਹਨ। ਫਿਲਹਾਲ ਇਹ ਹਾਦਸਾ ਕਿਵੇਂ ਵਾਪਰਿਆ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।