ਪੰਜਾਬ ਦੀਆਂ ਜੇਲ੍ਹਾਂ ਅਕਸਰ ਹੀ ਸੁਰਖੀਆਂ ਵਿੱਚ ਬਣੀਆਂ ਰਹਿੰਦੀਆਂ ਹਨ । ਹੁਣ ਤਰਨ ਤਾਰਨ ਦੇ ਗੋਇੰਦਵਾਲ ਜੇਲ੍ਹ ਵਿੱਚ ਬੰਦ ਕੈਦੀਆਂ ਵਿਚਾਲੇ ਝਗੜੇ ਦੀ ਖਬਰ ਸਾਹਮਣੇ ਆਈ ਹੈ। ਸੂਤਰਾ ਦੇ ਹਵਾਲੇ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਨਸ਼ੇ ਦੀ ਵੰਡ ਨੂੰ ਲੈ ਕੇ ਗੋਇੰਦਵਾਲ ਜੇਲ੍ਹ ਵਿੱਚ ਦੋ ਗੁਟਾ ਵਿਚਾਲੇ ਝਗੜਾ ਹੋਇਆ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਇਸ ਝਗੜੇ ਦੌਰਾਨ ਇੱਕ ਹਵਾਲਾਤੀ ਦੇ ਜ਼ਖਮੀ ਹੋਣ ਦੀ ਖਬਰ ਹੈ ।
ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਜੇਲ੍ਹ ਵਿੱਚ ਬੰਦ ਹਵਾਲਾਤੀਆ ਦੇ ਦੋ ਧੜਿਆਂ ਵਿੱਚ ਨਸ਼ੇ ਦੀ ਵੰਡ ਨੂੰ ਲੈ ਕੇ ਆਪਸ ਵਿੱਚ ਝਗੜਾ ਹੋਇਆ ਹੈ। ਇਸ ਝਗੜੇ ਦੌਰਾਨ ਇੱਕ ਹਵਾਲਾਤੀ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਦੇ ਸਿਰ ਵਿੱਚ ਗੰਭੀਰ ਸੱਟ ਲੱਗਣ ਅਤੇ ਇੱਕ ਕੰਨ੍ਹ ਵੱਡੇ ਜਾਣ ਦੀ ਖਬਰ ਹੈ।ਦਰਅਸਲ ਜੇਲ੍ਹ ਦੇ ਵਿੱਚ ਦੋ ਗੁਟ ਆਪਸ ਵਿੱਚ ਭਿੱੜੇ ਹਨ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Jail Clash, Prisoner, Tarn taran News