ਗੁੰਮਟੀ ਦੇ 20 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਗੁੰਮਟੀ ਦੇ 20 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਗੁੰਮਟੀ ਦੇ 20 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

 • Share this:
  ਉਮੇਸ਼ ਕੁਮਾਰ ਸਿੰਗਲਾ

  ਰਾਮਪੁਰਾ ਫੂਲ:  ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਨੇ ਗੁੰਮਟੀ ਦੇ 20 ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਉਤੇ ਜੀ ਆਇਆਂ ਆਖਿਆ। ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਪ੍ਰਿਤਪਾਲ ਸਿੰਘ ਬੱਗਾ ਸਿੱਧੂ, ਸੂਬਾ ਸਿੰਘ, ਹੁਕਮ ਸਿੰਘ, ਮਿਸਤਰੀ ਕਾਲਾ ਸਿੰਘ, ਬਿੱਟੂ ਸਿੰਘ, ਸੁਖਜਿੰਦਰ ਸਿੰਘ ਅਤੇ ਜਸਵਿੰਦਰ ਕੌਰ ਆਦਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।

  ਇਸ ਮੌਕੇ ਮਲੂਕਾ ਨੇ ਕਿਹਾ ਕਿ ਹਲਕਾ ਰਾਮਪੁਰਾ ਫੂਲ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਕਿਲ੍ਹਾ ਦਿਨੋਂ ਦਿਨ ਮਜ਼ਬੂਤ ਹੁੰਦਾ ਜਾ ਰਿਹਾ ਹੈ। ਮਲੂਕਾ ਨੇ ਕਿਹਾ ਕਿ ਪੂਰੇ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

  ਮਲੂਕਾ ਨੇ ਕਿਹਾ ਕਿ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣਨ ਉਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨ ਕੀਤਾ ਗਿਆ 13 ਨੁਕਾਤੀ ਪ੍ਰੋਗਰਾਮ ਪਹਿਲੇ ਮਹੀਨੇ ਵਿੱਚ ਲਾਗੂ ਕੀਤਾ ਜਾਵੇਗਾ।
  Published by:Gurwinder Singh
  First published: