Home /News /punjab /

ਸਿੱਧੂ ਮੂਸੇਵਾਲਾ ਦੇ 20 ਸਾਲਾਂ ਫੈਨ ਨੇ ਕੀਤੀ ਖੁਦਕੁਸ਼ੀ, ਜ਼ਹਿਰੀਲੀ ਚੀਜ਼ ਖਾ ਕੇ ਦਿੱਤੀ ਜਾਨ

ਸਿੱਧੂ ਮੂਸੇਵਾਲਾ ਦੇ 20 ਸਾਲਾਂ ਫੈਨ ਨੇ ਕੀਤੀ ਖੁਦਕੁਸ਼ੀ, ਜ਼ਹਿਰੀਲੀ ਚੀਜ਼ ਖਾ ਕੇ ਦਿੱਤੀ ਜਾਨ

ਮ੍ਰਿਤਕ ਨੌਜਵਾਨ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਡੇਰਾਬੱਸੀ ਵਜੋਂ ਹੋਈ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਡੇਰਾਬੱਸੀ ਵਜੋਂ ਹੋਈ ਹੈ।

Sidhu Moosewala's fan commits suicide -ਸਿੱਧੂ ਮੂਸੇਵਾਲਾ ਦੇ 20 ਸਾਲਾਂ ਫੈਨ ਨੇ ਖੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਸਨੇ ਜ਼ਹਿਰੀਲੀ ਚੀਜ਼ ਖਾ ਕੇ ਜਾਨ ਦਿੱਤੀ ਹੈ। ਮ੍ਰਿਤਕ ਨੌਜਵਾਨ ਜਸਵਿੰਦਰ ਸਿੰਘ ਡੇਰਾ ਬੱਸੀ ਦਾ ਰਹਿਣ ਵਾਲਾ ਸੀ। ਸਿੱਧੂ ਮੂਸੇਵਾਲਾ ਦਾ ਭੋਗ ਸਮਾਗਮ ਦੇਖ ਕੇ ਕਾਫ਼ੀ ਪ੍ਰੇਸ਼ਾਨ ਸੀ। ਉਹ ਮੂਸੇਵਾਲਾ ਦੇ ਹੀ ਗੀਤਾਂ ਨੂੰ ਸੁਣਦਾ ਸੀ।

ਹੋਰ ਪੜ੍ਹੋ ...
 • Share this:
  ਮੁਹਾਲੀ-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਦੁਖੀ ਪ੍ਰਸ਼ੰਸਕ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਡੇਰਾਬੱਸੀ 'ਚ 20 ਸਾਲਾ ਪ੍ਰਸ਼ੰਸਕ ਨੇ ਜ਼ਹਿਰ ਖਾ ਕੇ ਆਪਣੀ ਜੀਵਾਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਡੇਰਾਬੱਸੀ ਵਜੋਂ ਹੋਈ ਹੈ।

  ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਨੇ ਬੁੱਧਵਾਰ ਨੂੰ ਟੀਵੀ 'ਤੇ ਸਿੱਧੂ ਮੂਸੇਵਾਲਾ ਦਾ ਭੋਗ ਲਾਈਵ ਦੇਖਿਆ, ਜਿਸ ਤੋਂ ਪਰੇਸ਼ਾਨ ਹੋ ਕੇ ਉਸ ਨੇ ਜ਼ਹਿਰੀਲੀ ਚੀਜ਼ ਪੀ ਲਈ। ਪੁਲਿਸ ਨੂੰ ਦਿੱਤੇ ਬਿਆਨ ਵਿੱਚ ਪਿਤਾ ਨੇ ਦੱਸਿਆ ਕਿ ਉਸਦਾ ਲੜਕਾ ਸਿੱਧੂ ਮੂਸੇਵਾਲਾ ਦਾ ਬਹੁਤ ਵੱਡਾ ਫੈਨ ਸੀ। ਉਹ ਉਸ ਦੇ ਗੀਤ ਬਹੁਤ ਸੁਣਦਾ ਸੀ। ਉਸ ਦੀ ਅਚਾਨਕ ਮੌਤ ਤੋਂ ਬਾਅਦ ਉਸ ਨੂੰ ਬਹੁਤ ਦੁੱਖ ਹੋਇਆ ਅਤੇ ਉਸ ਦਿਨ ਤੋਂ ਉਹ ਦੁਖੀ ਸੀ।

  ਉਹ ਸਿੱਧੂ ਮੂਸੇਵਾਲ ਦਾ ਬਹੁਤ ਵੱਡਾ ਫੈਨ ਸੀ। ਉਸਨੇ ਆਪਣੇ ਸਰੀਰ ਉੱਤੇ ਮੂਸੇਵਾਲਾ ਦੇ ਟੈਟੂ ਵੀ ਬਣਾਏ ਹੋਏ ਸਨ। ਪਰਿਵਰਾਕ ਮੈਂਬਰਾਂ ਮੁਤਾਬਿਕ ਉਹ 29 ਮਈ ਤੋਂ ਬਾਅਦ ਬਹੁਤ ਪਰੇਸ਼ਾਨ ਰਹਿਣ ਲੱਗ ਪਿਆ ਸੀ। ਇਸ ਤੋਂ ਬਾਅਦ ਉਹ ਸਿੱਧੂ ਮੂਸੇਵਾਲਾ ਦੇ ਅੰਤਿਮ ਅਰਦਾਸ ਤੋਂ ਉਸਦੀ ਤਬੀਅਤ ਵਿਗੜ ਗਈ। ਉਸਨੂੰ ਡੇਰਾਬਸੀ ਹਸਪਤਾਲ ਲੈ ਕੇ ਗਏ। ਸਿਹਤ ਜਿਆਦਾ ਖਰਾਬ ਹੋਣ ਕਾਰਨ ਉਸਨੂੰ ਚੰਡੀਗੜ੍ਹ ਦੇ 32 ਸੈਕਟਰ ਦੇ ਹਸਪਤਾਲ ਵਿਖੇ ਰੈਫਰ ਕੀਤਾ ਗਿਆ। ਪਰ ਇੱਥੇ ਉਸਦੀ ਕੱਲ ਸ਼ਾਮ ਨੂੰ ਮੌਤ ਹੋ ਗਈ।  ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ ਦੇ 17 ਸਾਲਾ ਦੇ ਫੈਨ ਨੇ ਕਥਿਤ ਤੌਰ ਤੇ ਖੁਦਕੁਸ਼ੀ ਕੀਤੀ ਸੀ ਪਰ ਸਮੇਂ ਸਿਰ ਹਸਪਤਾਲ ਪਹੁੰਚਾਉਣ ਕਾਰਨ ਉਸਦੀ ਜਾਨ ਬਚ ਗਈ। ਪਰ ਜਸਵਿੰਦਰ ਦੀ ਜਾਨ ਨਾ ਬਚ ਸਕੀ। ਇਸ ਮੌਤ ਕਾਰਨ ਪਰਿਵਾਰ ਵਿੱਚ ਮਾਤਮ ਛਾਇਆ ਹੋਇਆ। ਪਰਿਵਾਰ ਨੂੰ ਯਕੀਨ ਨਹੀਂ ਹੋ ਰਿਹੈ ਕਿ ਮੂਸੇਵਾਲਾ ਦਾ ਐਡਾ ਵੱਡਾ ਫੈਨ ਹੋਣਾ ਉਸਦੀ ਜ਼ਿੰਦਗੀ ਉੱਤੇ ਭਾਰੀ ਪੈ ਜਾਵੇਗਾ। ਮ੍ਰਿਤਕ ਨੌਜਵਾਨ ਜਸਵਿੰਦਰ ਦਾ ਅੱਜ ਸਸਕਾਰ ਕੀਤਾ ਜਾ ਰਿਹਾ ਹੈ। ਡੇਰਾਬੱਸੀ ਦੇ ਕਈ ਪਿੰਡਾਂ ਦੇ ਲੋਕ ਇਸ ਮੌਕੇ ਪਹੁੰਚੇ।

  ਮ੍ਰਿਤਕ ਦੇ ਭਰਾ ਜਸਵਿੰਦਰ ਨੇ ਦੱਸਿਆ ਕਿ ਜਿਸ ਦਿਨ ਤੋਂ ਸਿੱਧੂ ਮੂਸੇਵਾਲਾ ਦੀ ਮੌਤ ਹੋਈ, ਉਸ ਦਿਨ ਤੋਂ ਮੇਰਾ ਭਰਾ ਬਹੁਤ ਪਰੇਸ਼ਾਨ ਰਹਿਣ ਲੱਗਾ। ਉਹ ਸਾਨੂੰ ਵਾਰ-ਵਾਰ ਦੱਸਦਾ ਸੀ ਕਿ ਹੁਣ ਉਸ ਦੇ ਮਾਪਿਆਂ ਦਾ ਕੀ ਬਣੇਗਾ, ਉਹ ਕਿਵੇਂ ਰਹਿਣਗੇ, ਉਨ੍ਹਾਂ ਦਾ ਬੁਰਾ ਹਾਲ ਹੈ। ਪਰ ਜਿਸ ਦਿਨ ਤੋਂ ਸਿੱਧੂ ਦੀ ਅੰਤਿਮ ਅਰਦਾਸ ਟੀਵੀ 'ਤੇ ਲਾਈਵ ਹੋ ਰਹੀ ਸੀ, ਉਸ ਦਿਨ ਉਹ ਬਹੁਤ ਰੋਇਆ . ਜਿਸ ਤੋਂ ਬਾਅਦ ਉਹ ਚੁੱਪਚਾਪ ਕੋਠੇ ਉੱਤੇ ਜਾ ਕੇ ਕੋਈ ਜ਼ਹਿਰੀ ਚੀਜ ਪੀ ਗਿਆ ਅਤੇ ਹੇਠਾਂ ਡਿੱਗ ਗਿਆ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
  Published by:Sukhwinder Singh
  First published:

  Tags: Mohali, Punjabi singer, Sidhu Moosewala, Suicide

  ਅਗਲੀ ਖਬਰ