ਕੁਲਵੰਤ ਸਿੰਘ ਨੂੰ ਪਾਰਟੀ 'ਚੋਂ ਕੱਢਣ ਦੇ ਰੋਸ ਵਜੋਂ 28 ਅਕਾਲੀ ਆਗੂਆਂ ਵੱਲੋਂ ਪਾਰਟੀ ਨੂੰ ਅਲਵਿਦਾ

News18 Punjabi | News18 Punjab
Updated: January 17, 2021, 5:50 PM IST
share image
ਕੁਲਵੰਤ ਸਿੰਘ ਨੂੰ ਪਾਰਟੀ 'ਚੋਂ ਕੱਢਣ ਦੇ ਰੋਸ ਵਜੋਂ 28 ਅਕਾਲੀ ਆਗੂਆਂ ਵੱਲੋਂ ਪਾਰਟੀ ਨੂੰ ਅਲਵਿਦਾ
ਕੁਲਵੰਤ ਸਿੰਘ ਨੂੰ ਪਾਰਟੀ 'ਚੋਂ ਕੱਢਣ ਦੇ ਰੋਸ ਵਜੋਂ 28 ਅਕਾਲੀ ਆਗੂਆਂ ਵੱਲੋਂ ਅਸਤੀਫੇ (file photo)

  • Share this:
  • Facebook share img
  • Twitter share img
  • Linkedin share img
ਅਕਾਲੀ ਦਲ ਨੇ ਮੁਹਾਲੀ ਤੋਂ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਵਿੱਚੋਂ ਬਾਹਰ ਕਰਨ ਤੋਂ ਬਾਅਦ ਉਨ੍ਹਾਂ ਦੇ ਸਮਰਥਨ ਵਿਚ 28 ਅਕਾਲੀ ਆਗੂਆਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਇਨ੍ਹਾਂ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੇ ਨਾਂ ਲਿਖੀ ਚਿੱਠੀ ਵਿਚ ਆਖਿਆ ਹੈ ਕਿ ਕੁਲਵੰਤ ਸਿੰਘ ਨੂੰ ਪਾਰਟੀ ਵਿਚੋਂ ਬਾਹਰ ਕਰਨ ਦੇ ਰੋਸ ਵਿਚ ਉਹ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫੇ ਦਿੰਦੇ ਹਨ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਨਗਰ ਨਿਗਮ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਸੀ।

ਇਸ ਸਬੰਧੀ ਬਕਾਇਦਾ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਕੁਲਵੰਤ ਸਿੰਘ ਵਲੋਂ ਪਾਰਟੀ ਦਾ ਅਨੁਸ਼ਾਸਨ ਭੰਗ ਕੀਤੇ ਜਾਣ ਕਾਰਨ ਹੀ ਇਹ ਫ਼ੈਸਲਾ ਲਿਆ ਗਿਆ ਹੈ।

ਇਸ ਦੇ ਰੋਸ ਵਿਚ ਅੱਜ ਉਨ੍ਹਾਂ ਦੇ ਸਮਰਥਨ ਵਿਚ 28 ਅਕਾਲੀ ਆਗੂਆਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਦਿੱਤਾ। ਇਨ੍ਹਾਂ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੇ ਨਾਂ ਲਿਖੀ ਚਿੱਠੀ ਵਿਚ ਆਖਿਆ ਹੈ ਕਿ ਕੁਲਵੰਤ ਸਿੰਘ ਨੂੰ ਪਾਰਟੀ ਵਿਚੋਂ ਬਾਹਰ ਕਰਨ ਦੇ ਰੋਸ ਵਿਚ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫੇ ਦਿੰਦੇ ਹਨ।
Published by: Gurwinder Singh
First published: January 17, 2021, 5:50 PM IST
ਹੋਰ ਪੜ੍ਹੋ
ਅਗਲੀ ਖ਼ਬਰ