ਬੇਅਦਬੀ ਕਾਂਡ 'ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਵੀ ਨਾਮਜ਼ਦ

News18 Punjabi | News18 Punjab
Updated: July 7, 2020, 10:54 AM IST
share image
ਬੇਅਦਬੀ ਕਾਂਡ 'ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਵੀ ਨਾਮਜ਼ਦ
ਬੇਅਦਬੀ ਕਾਂਡ 'ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਵੀ ਨਾਮਜ਼ਦ

  • Share this:
  • Facebook share img
  • Twitter share img
  • Linkedin share img
ਬੇਅਦਬੀ ਕਾਂਡ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਰਣਬੀਰ ਸਿੰਘ ਖੱਟੜਾ ਨੇ ਅੱਜ ਇਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਇਸ ਮਾਮਲੇ ਵਿਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਸਮੇਤ 3 ਕੌਮੀ ਕਮੇਟੀ ਮੈਂਬਰਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਡੀ. ਆਈ. ਜੀ. ਅਨੁਸਾਰ ਉਕਤ 3 ਕਮੇਟੀ ਮੈਂਬਰਾਂ ਨੂੰ ਫੜਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।

ਉਧਰ, ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਮਾਮਲੇ 'ਚ ਹੋਈ ਐਫ.ਆਈ.ਆਰ 'ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਨਾਂ ਵੀ ਸ਼ਾਮਲ ਹੋਣ ਉਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਆਇਆ ਹੈ। ਜਥੇਦਾਰ ਨੇ ਕਿਹਾ ਕਿ ਡੇਰਾ ਮੁਖੀ ਰਾਮ ਰਹੀਮ ਨੂੰ ਸਖਤੀ ਨਾਲ ਪੁੱਛ ਗਿੱਛ ਕਰਕੇ ਪੜਤਾਲ ਕੀਤੀ ਜਾਣੀ ਚਾਹੀਦੀ ਹੈ। ਸਿੰਘ ਸਾਹਿਬ ਨੇ ਕਿਹਾ ਬੇਅਦਬੀ ਮਾਮਲੇ ਵਿਚ ਸਿਆਸਤ ਨਹੀਂ ਹੋਣੀ ਚਾਹੀਦੀ।ਸਰਕਾਰਾਂ ਨੂੰ ਮਾਮਲੇ ਵਿੱਚ ਨਿਰਪੱਖ ਤੇਜੀ ਨਾਲ ਜਾਂਚ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਜਦੋਂ 'ਸਿੱਟ' ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੇਅਦਬੀ ਮਾਮਲੇ ਵਿਚ ਨਾਮਜ਼ਦ ਕਰ ਲਿਆ ਹੈ ਤਾਂ ਵਾਰੰਟ ਹਾਸਲ ਕਰ ਕੇ ਉਸ ਨੂੰ ਪੰਜਾਬ ਲਿਆ ਕੇ ਸਖ਼ਤੀ ਨਾਲ ਪੁੱਛਗਿੱਛ ਕਰੇ ਤਾਂਕਿ ਬੇਅਦਬੀਆਂ ਦਾ ਸੱਚ ਸਾਹਮਣੇ ਆ ਸਕੇ।
Published by: Gurwinder Singh
First published: July 6, 2020, 9:57 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading