Home /News /punjab /

ਦੀਵਾਲੀ ਦੇ ਚਲਦੇ ਵੱਡੀ ਸਾਜਿਸ਼ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸਨ ਅੰਮ੍ਰਿਤਸਰ 'ਚ ਦਰਬਾਰ ਸਾਹਿਬ ਨੇੜਿਉਂ ਕਾਬੂ ਕੀਤੇ ਅੱਤਵਾਦੀ

ਦੀਵਾਲੀ ਦੇ ਚਲਦੇ ਵੱਡੀ ਸਾਜਿਸ਼ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸਨ ਅੰਮ੍ਰਿਤਸਰ 'ਚ ਦਰਬਾਰ ਸਾਹਿਬ ਨੇੜਿਉਂ ਕਾਬੂ ਕੀਤੇ ਅੱਤਵਾਦੀ

ਦੀਵਾਲੀ ਦੇ ਚਲਦੇ ਵੱਡੀ ਸਾਜਿਸ਼ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸਨ ਅੰਮ੍ਰਿਤਸਰ 'ਚ ਦਰਬਾਰ ਸਾਹਿਬ ਨੇੜਿਉਂ ਕਾਬੂ ਕੀਤੇ ਅੱਤਵਾਦੀ

ਬੀਤੇ ਦਿਨ ਅੰਮ੍ਰਿਤਸਰ ਵਿਖੇ ਇੱਕ ਹੋਟਲ ਵਿੱਚ ਪੰਜਾਬ ਅਤੇ ਦਿੱਲੀ ਪੁਲਿਸ ਵੱਲੋਂ ਸਾਝੇ ਅਪ੍ਰੇਸ਼ਨ ਤਹਿਤ 3 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਤੋਂ ਪੁੱਛਗਿੱਛ ਵਿੱਚ ਇਹ ਖੁਲਾਸਾ ਹੋਇਆ ਹੈ।ਖਦਸ਼ਾ ਜਤਾਇਆ ਗਿਆ ਸੀ ਕਿ ਇਨ੍ਹਾਂ ਹਥਿਆਰਾਂ ਨਾਲ ਮੁਲਜ਼ਮਾਂ ਨੇ ਕਿਸੇ ਧਾਰਮਿਕ ਆਗੂਆਂ ਨੂੰ ਕਤਲ ਕਰਨਾ ਸੀ।

ਹੋਰ ਪੜ੍ਹੋ ...
  • Share this:

ਚੰਡੀਗੜ੍ਹ: ਪੁਲਿਸ ਸੂਤਰਾਂ ਅਨੁਸਾਰ ਬੀਤੇ ਦਿਨ ਅੰਮ੍ਰਿਤਸਰ ਦੇ ਇੱਕ ਹੋਟਲ ਤੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਅੱਤਵਾਦੀਆਂ ਤੋਂ ਪੁੱਛਗਿੱਛ ਵਿੱਚ ਵੱਡੇ ਖੁਲਾਸੇ ਹੋ ਰਹੇ ਹਨ। ਸੂਤਰਾਂ ਦੀ ਮੰਨੀਏ ਤਾਂ ਉਸ ਨੇ ਦੱਸਿਆ ਹੈ ਕਿ ਉਹ ਅਤੇ ਉਸ ਦੇ ਸਾਥੀ ਤਰਨਤਾਰਨ ਅਤੇ ਆਸ-ਪਾਸ ਦੇ ਇਲਾਕੇ ਵਿਚ ਲੁਕੇ ਹੋਏ ਹਨ ਅਤੇ ਉਨ੍ਹਾਂ ਕੋਲ ਹਥਿਆਰਾਂ ਦੇ ਨਾਲ-ਨਾਲ ਬੰਬ ਵੀ ਹਨ, ਜੋ ਕਿਸੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਜਾ ਰਹੇ ਹਨ। ਸੂਤਰਾਂ ਅਨੁਸਾਰ ਇਨ੍ਹਾਂ ਨੂੰ ਦਰਬਾਰ ਸਾਹਿਬ ਦੇ ਬਿਲਕੁਲ ਨੇੜੇ ਜਲੇਬੀ ਵਾਲੇ ਚੌਕ ਸਥਿਤ ਇਕ ਹੋਟਲ ਤੋਂ ਕਾਬੂ ਕੀਤਾ ਗਿਆ ਹੈ।

ਇਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਸਮੇਤ ਤਰਨਤਾਰਨ ਦੇ ਕਈ ਹੋਟਲਾਂ ਵਿੱਚ ਵੀ ਛਾਪੇਮਾਰੀ ਕੀਤੀ ਗਈ। ਇਹ ਤਿੰਨੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨੇੜੇ ਇੱਥ ਹੋਟਲ ਵਿੱਚ ਫੜੇ ਗਏ ਸਨ, ਜਿਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਕਾਰਤੂਸ, 3 ਪਿਸਤੌਲ ਅਤੇ ਇੱਕ ਏਕੇ 47 ਬਰਾਮਦ ਕੀਤੀ ਗਈ ਸੀ।

ਜਿ਼ਕਰਯੋਗ ਹੈ ਕਿ ਬੀਤੇ ਦਿਨ ਅੰਮ੍ਰਿਤਸਰ ਵਿਖੇ ਇੱਕ ਹੋਟਲ ਵਿੱਚ ਪੰਜਾਬ ਅਤੇ ਦਿੱਲੀ ਪੁਲਿਸ ਵੱਲੋਂ ਸਾਝੇ ਅਪ੍ਰੇਸ਼ਨ ਤਹਿਤ 3 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਤੋਂ ਪੁੱਛਗਿੱਛ ਵਿੱਚ ਇਹ ਖੁਲਾਸਾ ਹੋਇਆ ਹੈ।ਖਦਸ਼ਾ ਜਤਾਇਆ ਗਿਆ ਸੀ ਕਿ ਇਨ੍ਹਾਂ ਹਥਿਆਰਾਂ ਨਾਲ ਮੁਲਜ਼ਮਾਂ ਨੇ ਕਿਸੇ ਧਾਰਮਿਕ ਆਗੂਆਂ ਨੂੰ ਕਤਲ ਕਰਨਾ ਸੀ।

ਪੁਲਿਸ ਸੂਤਰਾਂ ਅਨੁਸਾਰ ਹਰਵਿੰਦਰ ਸਿੰਘ ਰਿੰਦਾ ਪਾਕਿਸਤਾਨ 'ਚ ਬੈਠਾ ਹੈ ਅਤੇ ਲਖਬੀਰ ਸਿੰਘ ਲੰਡਾ ਵਿਦੇਸ਼ 'ਚ ਬੈਠਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੁਲਿਸ ਸੂਤਰਾਂ ਅਨੁਸਾਰ ਹਰਵਿੰਦਰ ਸਿੰਘ ਰਿੰਦਾ ਪਾਕਿਸਤਾਨ 'ਚ ਬੈਠਾ ਹੈ ਅਤੇ ਲਖਬੀਰ ਸਿੰਘ ਲੰਡਾ ਵਿਦੇਸ਼ 'ਚ ਬੈਠਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Published by:Krishan Sharma
First published:

Tags: Amritsar, Delhi Police, Diwali 2022, Punjab Police, Terrorist