• Home
 • »
 • News
 • »
 • punjab
 • »
 • 3 MEMBERS OF A GANG INVOLVED IN DISTURBING THE HARMONY OF RELIGIOUS PLACES ARRESTED BY THE MOGA POLICE

Moga : ਪੁਲਿਸ ਵੱਲੋਂ ਧਾਰਮਿਕ ਸਥਾਨਾਂ ਦੀ ਸਦਭਾਵਨਾ ਨੂੰ ਭੰਗ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫਤਾਰ

ਲੁਧਿਆਣਾ ਦਿਹਾਤੀ ਦੇ ਐਸਐਸਪੀ ਚਰਨਜੀਤ ਸਿੰਘ ਸੋਹਲ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮੋਗਾ ਪੁਲਿਸ ਨੇ ਧਾਰਮਿਕ ਸਥਾਨਾਂ ਦੀ ਸਦਭਾਵਨਾ ਨੂੰ ਭੰਗ ਕਰਨ ਵਾਲੇ ਇੱਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਗ੍ਰਨੇਡ, ਦੋ 9 ਐਮਐਮ ਪਿਸਤੌਲ, ਇੱਕ ਮੈਗਜ਼ੀਨ ਅਤੇ 18 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

Moga : ਪੁਲਿਸ ਵੱਲੋਂ ਧਾਰਮਿਕ ਸਥਾਨਾਂ ਦੀ ਸਦਭਾਵਨਾ ਨੂੰ ਭੰਗ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫਤਾਰ( ਸੰਕੇਤਕ ਤਸਵੀਰ)

 • Share this:
  ਚੰਡੀਗੜ੍ਹ : ਮੋਗਾ ਪੁਲਿਸ ਵੱਲੋਂ ਧਾਰਮਿਕ ਸਥਾਨਾਂ ਦੀ ਸਦਭਾਵਨਾ ਨੂੰ ਭੰਗ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫਤਾਰ; 2 ਗ੍ਰਨੇਡ, 2 9 mm ਪਿਸਤੌਲ, 1 ਮੈਗਜ਼ੀਨ ਅਤੇ 18 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਲੁਧਿਆਣਾ ਦਿਹਾਤੀ ਦੇ ਐਸਐਸਪੀ ਚਰਨਜੀਤ ਸਿੰਘ ਸੋਹਲ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮੋਗਾ ਪੁਲਿਸ ਨੇ ਧਾਰਮਿਕ ਸਥਾਨਾਂ ਦੀ ਸਦਭਾਵਨਾ ਨੂੰ ਭੰਗ ਕਰਨ ਵਾਲੇ ਇੱਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਗ੍ਰਨੇਡ, ਦੋ 9 ਐਮਐਮ ਪਿਸਤੌਲ, ਇੱਕ ਮੈਗਜ਼ੀਨ ਅਤੇ 18 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

  ਪਿਛਲੇ ਮਹੀਨੇ ਮੋਗਾ ਜ਼ਿਲ੍ਹਾ ਪੁਲਿਸ ਨੇ ਇੱਕ ਫੇਸਬੁੱਕ ਪੋਸਟ ਰਾਹੀਂ ਬੇਅਦਬੀ ਦੀਆਂ ਝੂਠੀਆਂ ਖ਼ਬਰਾਂ ਫੈਲਾਉਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ।

  ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਿੱਚ ਵਾਧਾ

  ਇਹ ਗ੍ਰਿਫਤਾਰੀਆਂ ਅਜਿਹੇ ਸਮੇਂ ਵਿਚ ਹੋਈਆਂ ਹਨ ਜਦੋਂ ਪੰਜਾਬ ਵਿਚ ਪਿਛਲੇ ਕੁਝ ਮਹੀਨਿਆਂ ਵਿਚ ਬੇਅਦਬੀ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ। ਨੈਸ਼ਨਲ ਕ੍ਰਾਈਮ ਬਿਊਰੋ (ਐੱਨ.ਸੀ.ਬੀ.) ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ 2018 ਤੋਂ 2020 ਦਰਮਿਆਨ ਪੰਜਾਬ ਵਿੱਚ ਬੇਅਦਬੀ ਨਾਲ ਸਬੰਧਤ ਅਪਰਾਧਾਂ ਦੀ ਗਿਣਤੀ ਸਭ ਤੋਂ ਵੱਧ ਰਹੀ ਹੈ।


  ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਦੇ 117 ਮੈਂਬਰਾਂ ਦੀ ਚੋਣ ਲਈ ਇਸ ਸਾਲ ਫਰਵਰੀ ਜਾਂ ਮਾਰਚ ਦੇ ਮਹੀਨੇ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਹਾਲਾਂਕਿ, ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਅਜੇ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ ਕਰਨਾ ਹੈ। 2017 'ਚ ਚੁਣੀ ਗਈ ਮੌਜੂਦਾ ਵਿਧਾਨ ਸਭਾ ਦੀ ਮਿਆਦ 27 ਮਾਰਚ 2022 ਨੂੰ ਖਤਮ ਹੋ ਜਾਵੇਗੀ। ਆਗਾਮੀ ਚੋਣਾਂ 'ਚ ਮੁੱਖ ਮੁਕਾਬਲਾ ਸੱਤਾਧਾਰੀ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵਿਚਾਲੇ ਦੇਖਣ ਨੂੰ ਮਿਲੇਗਾ।
  Published by:Sukhwinder Singh
  First published: