Home /News /punjab /

ਪੰਜਾਬ 'ਚ ਇਸ ਸਾਲ ਬੀਤੇ ਸਾਲ ਨਾਲੋ 30 ਫੀਸਦ ਘੱਟ ਸਾੜੀ ਗਈ ਪਰਾਲੀ-ਗੁਰਮੀਤ ਸਿੰਘ ਮੀਤ ਹੇਅਰ

ਪੰਜਾਬ 'ਚ ਇਸ ਸਾਲ ਬੀਤੇ ਸਾਲ ਨਾਲੋ 30 ਫੀਸਦ ਘੱਟ ਸਾੜੀ ਗਈ ਪਰਾਲੀ-ਗੁਰਮੀਤ ਸਿੰਘ ਮੀਤ ਹੇਅਰ

ਇਸ ਸਾਲ ਬੀਤੇ ਸਾਲ ਨਾਲੋ 30 ਫੀਸਦ ਘੱਟ ਸਾੜੀ ਗਈ ਪਰਾਲੀ- ਮੀਤ ਹੇਅਰ

ਇਸ ਸਾਲ ਬੀਤੇ ਸਾਲ ਨਾਲੋ 30 ਫੀਸਦ ਘੱਟ ਸਾੜੀ ਗਈ ਪਰਾਲੀ- ਮੀਤ ਹੇਅਰ

ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਇਹ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਦੇ ਲਈ ਜਿੱਥੇ ਇਨ-ਸੀਟੂ ਅਤੇ ਐਕਸ ਸੀਟੂ ਪ੍ਰਬੰਧਨ ਕੀਤਾ ਗਿਆ ਉਥੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਨਮਾਨਤ ਕਰਨ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੇ ਜਾਣ ਤੋਂ ਬਾਅਦ ਹੋਰ ਕਿਸਾਨਾਂ ਨੂੰ ਵੀ ਪ੍ਰੇਰਿਤ ਕੀਤਾ ਗਿਆ। ਸੂਬੇ ਵਿੱਚ ਪਿਛਲੇ ਸਾਲ ਯਾਨੀ 2021 ਵਿੱਚ 15 ਸਤੰਬਰ ਤੋਂ 30 ਨਵੰਬਰ ਤੱਕ ਪਰਾਲੀ ਨੂੰ ਅੱਗ ਲਗਉਣ ਦੀਆਂ 71,304 ਘਟਨਾਵਾਂ ਸਾਹਮਣੇ ਆਈਆਂ ਸਨ, ਜਦੋਂ ਕਿ ਇਸ ਸਾਲ ਇਸੇ ਸਮੇਂ ਦੌਰਾਨ 49,907 ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਤਰ੍ਹਾਂ ਇਸ ਸਾਲ ਪਰਾਲੀ ਨੂੰ ਸਾੜਨ ਦੇ ਮਾਮਲਿਆਂ ਵਿੱਚ 30 ਫੀਸਦੀ ਕਮੀ ਦਰਜ ਕੀਤੀ ਗਈ ਹੈ।

ਹੋਰ ਪੜ੍ਹੋ ...
  • Share this:

ਇਸ ਸਾਲ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਦੀ ਆਮ ਅਦਮੀ ਪਾਰਟੀ ਦੀ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ। ਇਸ ਵਾਰ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪਰਾਲੀ ਨੂੰ ਅੱਗ ਨਾਲ ਸਾੜਨ ਦੇ ਮਾਮਲਿਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਨੇ ਦਿੱਤੀ ਹੈ ।

ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਇਹ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਦੇ ਲਈ ਜਿੱਥੇ ਇਨ-ਸੀਟੂ ਅਤੇ ਐਕਸ ਸੀਟੂ ਪ੍ਰਬੰਧਨ ਕੀਤਾ ਗਿਆ ਉਥੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਨਮਾਨਤ ਕਰਨ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੇ ਜਾਣ ਤੋਂ ਬਾਅਦ ਹੋਰ ਕਿਸਾਨਾਂ ਨੂੰ ਵੀ ਪ੍ਰੇਰਿਤ ਕੀਤਾ ਗਿਆ। ਸੂਬੇ ਵਿੱਚ ਪਿਛਲੇ ਸਾਲ ਯਾਨੀ 2021 ਵਿੱਚ 15 ਸਤੰਬਰ ਤੋਂ 30 ਨਵੰਬਰ ਤੱਕ ਪਰਾਲੀ ਨੂੰ ਅੱਗ ਲਗਉਣ ਦੀਆਂ 71,304 ਘਟਨਾਵਾਂ ਸਾਹਮਣੇ ਆਈਆਂ ਸਨ, ਜਦੋਂ ਕਿ ਇਸ ਸਾਲ ਇਸੇ ਸਮੇਂ ਦੌਰਾਨ 49,907 ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਤਰ੍ਹਾਂ ਇਸ ਸਾਲ ਪਰਾਲੀ ਨੂੰ ਸਾੜਨ ਦੇ ਮਾਮਲਿਆਂ ਵਿੱਚ 30 ਫੀਸਦੀ ਕਮੀ ਦਰਜ ਕੀਤੀ ਗਈ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਵਾਤਾਵਰਣ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਪਰਾਲੀ ਸਾੜਨਾ ਇਕੱਲੇ ਪੰਜਾਬ ਦੀ ਸਮੱਸਿਆ ਨਹੀਂ ਹੈ, ਇਹ ਸਮੁੱਚੇ ਭਾਰਤ ਦੀ ਸਮੱਸਿਆ ਹੈ। ਸੂਬਾ ਸਰਕਾਰ ਦੀ ਕਿਸਾਨਾਂ ਨੂੰ ਆਰਥਿਕ ਸਹਾਇਤਾ ਦੇਣ ਦੀ ਤਜ਼ਵੀਜ ਕੇਂਦਰ ਸਰਕਾਰ ਵੱਲੋਂ ਰੱਦ ਕਰਨ ਦੇ ਬਾਵਜੂਦ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਅੱਗ ਲਗਾਉਣ ਦੇ ਮਾਮਲੇ ਘੱਟ ਹੋਏ ਹਨ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਤੋਂ ਮੁਆਵਜ਼ਾ ਰਾਸ਼ੀ ਦੀ ਮੰਗ ਕੀਤੀ ਗਈ ਸੀ ਜਿਸ ਵਿੱਚ ਪੰਜਾਬ ਨੇ ਵੀ ਆਪਣਾ ਹਿੱਸਾ ਪਾਉਣਾ ਸੀ। ਇਸੇ ਤਰ੍ਹਾਂ ਉਨ੍ਹਾਂ ਵੱਲੋਂ ਸੂਬੇ ਦੇ ਵਾਤਾਵਰਣ ਮੰਤਰੀਆਂ ਦੀਆਂ ਕਾਨਫਰੰਸ ਵਿੱਚ ਕੇਂਦਰ ਅੱਗੇ ਇਹ ਮੰਗ ਰੱਖੀ ਗਈ ਸੀ। ਜੇ ਕੇਂਦਰ ਸਰਕਾਰ ਦੇ ਵੱਲੋਂ ਹਾਂਪੱਖੀ ਹੁੰਗਾਰਾ ਮਿਲਦਾ ਤਾਂ ਅੱਗ ਲੱਗਣ ਦੇ ਕੇਸਾਂ ਵਿੱਚ ਹੋਰ ਕਮੀ ਆ ਜਾਣੀ ਸੀ।

ਇਸ ਦੇ ਨਾਲ ਹੀ ਮੀਤ ਹੇਅਰ ਨੇ ਦੱਸਿਆ ਕਿ 10 ਮਿਲੀਅਨ ਦੇ ਕਰੀਬ ਪਰਾਲੀ ਦਾ ਪ੍ਰਬੰਧਨ ਇਨ ਸੀਟੂ ਪ੍ਰਬੰਧਨ ਰਾਹੀਂ ਕੀਤਾ ਗਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ ਕਰੀਬ 25 ਫੀਸਦੀ ਵੱਧ ਹੈ। ਇਸੇ ਤਰ੍ਹਾਂ 1.8 ਮਿਲੀਅਨ ਐਕਸ ਸੀਟੂ ਪ੍ਰਬੰਧਨ ਕੀਤਾ ਗਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 33 ਫੀਸਦੀ ਤੋਂ ਵੱਧ ਹੈ।ਇੰਨਾ ਹੀ ਨਹੀਂ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਵੀ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਾਇਆ ਗਿਆ। ਇਸ ਸਾਲ ਕੁੱਲ 3093 ਕੈਂਪ ਲਗਾਏ ਗਏ ਸਨ।

ਪੰਜਾਬ ਦੇ ਵਾਤਾਵਰਣ ਮੰਤਰੀ ਮੀਤ ਹੇਅਰ ਨੇ ਅੱਗ ਲੱਗਣ ਦੇ ਕੇਸਾਂ ਨੂੰ ਸਪੱਸ਼ਟ ਕਰਦਿਆਂ ਇਹ ਵੀ ਦੱਸਿਆ ਕਿ ਜੇ ਕੋਈ ਕਿਸਾਨ ਪਰਾਲੀ ਦੀ ਬਜਾਏ ਪਰਾਲੀ ਦੀਆਂ ਗੱਠਾਂ ਬਣਾਉਣ ਤੋਂ ਬਾਅਦ ਰਹਿੰਦ-ਖੂੰਹਦ ਨੂੰ ਵੀ ਅੱਗ ਲਗਾਉਂਦਾ ਹੈ, ਉਹ ਵੀ ਸੈਟੇਲਾਈਟ ਤਸਵੀਰ ਰਾਹੀਂ ਅੱਗ ਲੱਗਣ ਦੇ ਕੇਸ ਵਿੱਚ ਸ਼ਾਮਲ ਹੁੰਦੀ ਹੈ । ਪਰ ੂ ਇਸ ਦਾ ਪ੍ਰਦੂਸ਼ਣ ਨਹੀਂ ਹੁੰਦਾ ਹੈ, ਇਸੇ ਕਰ ਕੇ ਪੰਜਾਬ ਦੇ ਸ਼ਹਿਰਾਂ ਵਿੱਚ ਹਰਿਆਣਾ ਅਤੇ ਹੋਰ ਸੂਬਿਆਂ ਮੁਕਾਬਲੇ ਘੱਟ ਪ੍ਰਦੂਸ਼ਣ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਨੇ ਅਗਲੇ ਤਿੰਨ ਸਾਲ ਦਾ ਪ੍ਰੋਗਰਾਮ ਕੇਂਦਰ ਨੂੰ ਭੇਜਿਆ ਹੈ ਅਤੇ ਸੂਬਾ ਸਰਕਾਰ ਆਉਂਦੇ ਸਾਲਾਂ ਵਿੱਚ ਪਰਾਲੀ ਦੇ ਸਾੜਨ ਦੇ ਕੇਸਾਂ ਨੂੰ ਮੁਕੰਮਲ ਤੌਰ ਉਤੇ ਖਤਮ ਕਰਨ ਲਈ ਵਚਨਬੱਧ ਹੈ।

Published by:Shiv Kumar
First published:

Tags: AAP, Gurmeet Singh Meet Hayer, Paddy straw, Paddy Straw Burning, Punjab