Home /News /punjab /

'ਪੰਜਾਬ ਵਿਚ 1 ਜੁਲਾਈ ਤੋਂ ਹੀ ਮਿਲੇਗੀ 300 ਯੂਨਿਟ ਮੁਫਤ ਬਿਜਲੀ'

'ਪੰਜਾਬ ਵਿਚ 1 ਜੁਲਾਈ ਤੋਂ ਹੀ ਮਿਲੇਗੀ 300 ਯੂਨਿਟ ਮੁਫਤ ਬਿਜਲੀ'

(file photo)

(file photo)

  • Share this:

'ਪੰਜਾਬ ਵਿਚ 1 ਜੁਲਾਈ ਤੋਂ ਹੀ 300 ਯੂਨਿਟ ਮੁਫਤ ਬਿਜਲੀ ਮਿਲੇਗੀ।' ਆਪ ਆਗੂ ਨੀਲ ਗਰਗ ਨੇ ਇਕ ਟਵੀਟ ਵਿਚ ਆਮ ਆਦਮੀ ਪਾਰਟੀ ਦੇ ਇਕ ਮਹੀਨੇ ਦਾ ਰਿਪੋਰਟ ਕਾਰਡ ਸਾਂਝਾ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਵਿਚ ਜੁਲਾਈ ਤੋਂ ਹੀ 300 ਯੂਨਿਟ ਮੁਫਤ ਬਿਜਲੀ ਮਿਲੇਗੀ।

‘ਆਪ’ ਸਰਕਾਰ ਨੇ ਅੱਜ 16 ਅਪਰੈਲ ਨੂੰ ਆਪਣਾ ਪਹਿਲਾ ਮਹੀਨਾ ਮੁਕੰਮਲ ਕਰ ਲਿਆ ਹੈ ਅਤੇ ਇਸ ਮੌਕੇ ਮੁੱਖ ਮੰਤਰੀ ‘ਆਪ’ ਦਾ ਪਹਿਲਾ ਵਾਅਦਾ ਪੂਰਾ ਕਰਨ ਦਾ ਐਲਾਨ ਕਰਨਗੇ।

ਦੱਸ ਦਈਏ ਕਿ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਵੱਡੀ ਖੁਸ਼ਖਬਰੀ ਦੇਣ ਜਾ ਰਹੇ ਹਨ। ਇਸ ਸਬੰਧੀ ਉਨ੍ਹਾਂ ਨੇ ਪਿਛਲੇ ਦਿਨੀਂ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ। ਚਰਚਾ ਹੈ ਕਿ ਅੱਜ ਮਾਨ ਮੁਫਤ ਬਿਜਲੀ ਦਾ ਐਲਾਨ ਕਰਨਗੇ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਰਕਾਰ ਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਲਈ ‘ਤਿੰਨ ਨੁਕਾਤੀ ਫ਼ਾਰਮੂਲਾ’ ਤਿਆਰ ਕਰ ਲਿਆ ਹੈ ਜਿਸ ਦਾ ਰਸਮੀ ਐਲਾਨ ਅੱਜ 16 ਅਪਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ 29 ਜੂਨ 2021 ਨੂੰ ਪੰਜਾਬ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ 300 ਯੂਨਿਟ ਮੁਫ਼ਤ ਬਿਜਲੀ ਦਾ ਪਹਿਲਾ ਵਾਅਦਾ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਵੀ ਬੀਤੇ ਦਿਨ ਜਲੰਧਰ ਵਿਚ ਕਿਹਾ ਸੀ ਕਿ ਉਹ 16 ਅਪਰੈਲ ਨੂੰ ਪੰਜਾਬ ਦੇ ਲੋਕਾਂ ਨੂੰ ਵੱਡੀ ਖ਼ੁਸ਼ਖ਼ਬਰੀ ਦੇਣਗੇ।

Published by:Gurwinder Singh
First published:

Tags: AAP Punjab, Bhagwant Mann, Bhagwant Mann Cabinet, Electricity, Electricity Bill