ਤਨਖ਼ਾਹ ਨਾ ਮਿਲਣ ਤੋਂ ਪ੍ਰੇਸ਼ਾਨ ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮ ਨੇ ਦਵਾਈ ਦੀ ਥਾਂ ਪੀਤਾ ਤੇਜ਼ਾਬ, ਮੌਤ

News18 Punjabi | News18 Punjab
Updated: March 2, 2021, 7:35 PM IST
share image
ਤਨਖ਼ਾਹ ਨਾ ਮਿਲਣ ਤੋਂ ਪ੍ਰੇਸ਼ਾਨ ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮ ਨੇ ਦਵਾਈ ਦੀ ਥਾਂ ਪੀਤਾ ਤੇਜ਼ਾਬ, ਮੌਤ
ਤਨਖ਼ਾਹ ਨਾ ਮਿਲਣ ਤੋਂ ਪ੍ਰੇਸ਼ਾਨ ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮ ਨੇ ਦਵਾਈ ਦੀ ਥਾਂ ਪੀਤਾ ਤੇਜ਼ਾਬ, ਮੌਤ (ਸੰਕੇਤਿਕ ਫੋਟੋ)

  • Share this:
  • Facebook share img
  • Twitter share img
  • Linkedin share img
ਪਟਿਆਲਾ : ਦੋ ਮਹੀਨੇ ਤੋਂ ਤਨਖਾਹ ਨਾ ਮਿਲਣ ਤੋਂ ਪ੍ਰੇਸ਼ਾਨ ਵਿਅਕਤੀ ਨੇ  ਤੇਜ਼ਾਬ ਪੀ ਕੇ ਆਤਮ ਹੱਤਿਆ ਕਰ ਲਈ ਹੈ। ਮ੍ਰਿਤਕ ਦੀ ਪਛਾਣ ਪਿੰਡ ਸ਼ੇਖਪੁਰ ਦੇ ਗੁਰਪ੍ਰੀਤ ਸਿੰਘ (34) ਵਜੋਂ ਹੋਈ ਹੈ। ਉਹ ਪੰਜਾਬੀ ਯੂਨੀਵਰਸਿਟੀ ਵਿਖੇ ਮਾਲੀ ਵਜੋਂ ਕੰਮ ਕਰਦਾ ਸੀ। ਇਹ ਦਾਅਵਾ ਕੀਤਾ ਗਿਆ ਕਿ ਉਸਨੇ ਇੱਕ ਦਵਾਈ ਦੀ ਥਾਂ ਗਲਤੀ ਨਾਲ  ਤੇਜਾਬ ਪੀ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਸਦਰ ਦੇ ਏਐਸਆਈ ਸੰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਵੱਲੋਂ ਦਿੱਤੇ ਬਿਆਨ ਅਨੁਸਾਰ ਗੁਰਪ੍ਰੀਤ ਸਿੰਘ ਪੰਜਾਬੀ ਯੂਨੀਵਰਸਿਟੀ ਵਿੱਚ ਮਾਲੀ ਵਜੋਂ ਦੀਆਂ ਸੇਵਾਵਾਂ ਨਿਭਾਅ ਰਿਹਾ ਸੀ। ਉਹ ਘਰ ਵਿਚ ਇਕੱਲਾ ਹੀ ਕਮਾਉਣ ਵਾਲਾ ਸੀ। ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਘਰ ਦੇ ਵੀ ਆਰਥਿਕ ਹਾਲਾਤ ਕਾਫ਼ੀ ਖ਼ਰਾਬ ਹੋ ਗਏ ਸਨ, ਜਿਸ ਕਾਰਨ ਮ੍ਰਿਤਕ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਗਿਆ ਸੀ ਅਤੇ ਉਸ ਦੀ ਦਵਾਈ ਵੀ ਚੱਲ ਰਹੀ ਸੀ। ਬੀਤੇ ਦਿਨੀਂ ਉਸ ਦੇ ਪਤੀ ਨੇ ਗਲਤੀ ਨਾਲ ਦਵਾਈ ਦੀ ਥਾਂ ਤੇਜਾਬ ਪੀ ਲਿਆ, ਜਿਸ ਕਾਰਨ ਉਸ ਦੀ ਅਚਾਨਕ ਤਬੀਅਤ ਵਿਗੜ ਗਈ ਅਤੇ ਉਸ ਨੂੰ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਸੀ, ਜਿੱਥੇ ਜ਼ੇਰੇ ਇਲਾਜ ਉਸ ਨੇ ਅੱਜ ਦਮ ਤੋੜ ਦਿੱਤਾ। ਮ੍ਰਿਤਕਾ ਆਪਣੇ ਪਿਛੇ ਪਤਨੀ ਸਮੇਤ ਤਿੰਨ ਧੀਆਂ ਛੱਡ ਗਿਆ ਹੈ। ਪੁਲਿਸ ਨੇ ਪੋਸਟ ਮਾਰਟਮ ਕਰਵਾ ਕੇ ਲਾਸ਼ ਨੂੰ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀ।
Published by: Ashish Sharma
First published: March 2, 2021, 7:35 PM IST
ਹੋਰ ਪੜ੍ਹੋ
ਅਗਲੀ ਖ਼ਬਰ