ਧੁੰਦ ਦਾ ਕਹਿਰ: ਟਰਾਲੇ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ...

News18 Punjabi | News18 Punjab
Updated: January 26, 2020, 2:56 PM IST
share image
ਧੁੰਦ ਦਾ ਕਹਿਰ: ਟਰਾਲੇ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ...
ਧੁੰਦ ਦਾ ਕਹਿਰ: ਟਰਾਲੇ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ...

  • Share this:
  • Facebook share img
  • Twitter share img
  • Linkedin share img
ਮੰਡੀ ਗੋਬਿੰਦਗੜ੍ਹ ’ਚ ਇਕ ਕਾਰ ਦੀ ਟਰਾਲੇ ਨਾਲ ਟੱਕਰ ਹੋ ਗਈ ਤੇ ਕਾਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿਚ ਚਾਰ ਲੋਕ ਗੰਭੀਰ ਜਖਮੀ ਹੋ ਗਏ।

ਪੰਜਾਬ ਭਰ ’ਚ ਸੰਘਣੀ ਧੁੰਦ ਦਾ ਕਹਿਰ ਦੇਖਣ ਨੂੰ ਮਿਲਿਆ। ਧੁੰਦ ਕਾਰਨ ਸੜਕਾਂ ਉਤੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਮੰਡੀ ਗੋਬਿੰਦਗੜ੍ਹ ’ਚ ਇਸ ਸੰਘਣੀ ਧੁੰਦ ਨੇ ਕਹਿਰ ਢਾਹਿਆ। ਸੰਘਣੀ ਧੁੰਦ ਦੇ ਕਾਰਨ ਇਕ ਭਿਆਨਕ ਹਾਦਸਾ ਵਾਪਰਿਆ। ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਚਾਰ ਲੋਕ ਗੰਭੀਰ ਜਖਮੀ ਹੋ ਗਏ।

ਮਿਲੀ ਜਾਣਕਾਰੀ ਅਨੁਸਾਰ ਸੰਘਣੀ ਧੁੰਦ ਦੇ ਕਾਰਨ ਵਿਜੀਬਿਲਟੀ ਕਾਫੀ ਘੱਟ ਸੀ ਜਿਸ ਕਾਰਨ ਇਕ ਟਰਾਲੇ ਦੇ ਨਾਲ ਇਕ ਕਾਰ ਦੀ ਭਿਆਨਕ ਟੱਕਰ ਹੋ ਗਈ। ਟੱਕਰ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ ਕਈ ਵਾਹਨ ਆਪਸ ’ਚ ਟਕਰਾ ਗਏ। ਅੱਗ ਇੰਨੀ ਜਿਆਦਾ ਭਿਆਨਕ ਸੀ ਕਿ ਕਾਰ ਸਮੇਤ ਇਕ ਬਾਇਕ ਵੀ ਸੜ ਕੇ ਸੁਆਹ ਹੋ ਗਈ। ਇਸ ਹਾਦਸੇ ਦੇ ਕਾਰਨ ਚਾਰ ਲੋਕ ਗੰਭੀਰ ਜਖਮੀ ਹੋ ਗਏ ਹਨ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ।


 
First published: January 26, 2020, 2:56 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading