ਆਸ਼ੀਸ਼ ਸ਼ਰਮਾ
ਬਰਨਾਲਾ : ਸ਼ਹਿਰ ਵਿੱਚ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ 40 ਪਰਿਵਾਰਾਂ ਨੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਜਿਹਨਾਂ ਨੂੰ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਜਸਵਿੰਦਰ ਸਿੰਘ ਅਤੇ ਮੋਹਣ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜੇ ਹੋਏ 40 ਸਾਲ ਹੋ ਗਏ ਸਨ। ਪ੍ਰੰਤੂ ਪਾਰਟੀ ਨੇ ਉਹਨਾਂ ਦੇ ਪਰਿਵਾਰਾਂ ਦਾ ਲੋੜ ਪੈਣ ਤੇ ਸਾਥ ਨਹੀਂ ਦਿੱਤਾ।
ਬਰਨਾਲਾ ਹਲਕੇ ਵਿੱਚ ਕੇਵਲ ਸਿੰਘ ਢਿੱਲੋਂ ਵਲੋਂ ਕਰਵਾਏ ਗਏ ਵਿਕਾਸ ਕੰਮਾਂ ਤੋਂ ਉਹ ਪ੍ਰਭਾਵਿਤ ਹੋਏ ਹਨ। ਜਿਸ ਕਰਕੇ ਉਹਨਾਂ ਨਾਲ ਜੁੜੇ 40 ਪਰਿਵਾਰਾਂ ਨੇ ਢਿੱਲੋਂ ਦੀ ਅਗਵਾਈ ਕਬੂਲੀ ਹੈ। ਜਦਕਿ ਉਹਨਾਂ ਨਾਲ ਜੁੜੇ ਹੋਰ ਸੈਂਕੜੇ ਪਰਿਵਾਰ ਵੀ ਕੇਵਲ ਸਿੰਘ ਢਿੱਲੋਂ ਦਾ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਲਈ ਸਾਥ ਦੇਣਗੇ। ਉਥੇ ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹਨਾਂ ਵਲੋਂ ਬਿਨ੍ਹਾਂ ਕਿਸੇ ਭੇਦਭਾਵ ਤੋਂ ਸ਼ਹਿਰ ਦਾ ਵਿਕਾਸ ਕਰਵਾਇਆ ਗਿਆ ਹੈ। ਜਿਸ ਕਰਕੇ ਹਲਕੇ ਦੇ ਲੋਕ ਦਿਨੋਂ ਦਿਨ ਉਹਨਾਂ ਨਾਲ ਜੁੜ ਰਹੇ ਹਨ।
ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਸਾਥੀ ਤੇ ਪਰਿਵਾਰ ਨੂੰ ਮਾਣ ਸਤਿਕਾਰ ਦਿੱਤਾ ਜਾਵੇਗਾ। ਇਹਨਾਂ ਪਰਿਵਾਰਾਂ ਦੀ ਜੋ ਵੀ ਸਮੱਸਿਆ ਜਾਂ ਮੰਗ ਹੈ, ਉਹ ਪਹਿਲ ਦੇ ਆਧਾਰ ਤੇ ਪੂਰੀ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਨਾਲ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਕਰਇੰਦਰ ਸਿੰਘ ਢਿੱਲੋਂ, ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ, ਐਮਸੀ ਅਜੇ ਕੁਮਾਰ, ਜੀਵਨ ਬਾਂਸਲ ਚੇਅਰਮੈਨ ਮਾਰਕੀਟ ਕਮੇਟੀ ਧਨੌਲਾ, ਰਜਨੀਸ਼ ਬਾਂਸਲ ਮੀਤ ਪ੍ਰਧਾਂਨ ਨਗਰ ਕੌਂਸਲ ਧਨੌਲਾ ਵੀ ਹਾਜ਼ਰ ਸਨ।ਫ਼ੋਟੋ ਕੈਪਸ਼ਨ : -1 '- ਅਕਾਲੀ ਦਲ ਛੱਡਣ ਵਾਲਿਆਂ ਨੂੰ ਸਿਰੋਪਾਓ ਪਾ ਕੇ ਕਾਂਗਰਸ ਵਿੱਚ ਸ਼ਾਮਲ ਕਰਦੇ ਹੋਏ ਕੇਵਲ ਸਿੰਘ ਢਿੱਲੋਂ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Barnala, Punjab Congress, Punjab Election 2022, Shiromani Akali Dal