ਪੰਜਾਬ ਦੀਆਂ ਜੇਲ੍ਹਾਂ ਵਿਚੋਂ ਲਗਾਤਾਰ ਮੋਬਾਈਲ ਫੋਨ ਬਰਾਮਦ ਹੋ ਰਹੇ ਹਨ, ਪਰ ਇਸ ਦੇ ਬਾਵਜੂਦ ਸਰਕਾਰ ਇਸ ਵਿਸ਼ੇ ਉਤੇ ਗੰਭੀਰ ਨਜ਼ਰ ਨਹੀਂ ਆ ਰਹੀ। ਹਰ ਵਾਰ ਸਰਕਾਰ ਵੱਲੋਂ ਇਹ ਦਾਅਵੇ ਕੀਤੇ ਜਾਂਦੇ ਹਨ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਪਹਿਲਾਂ ਨਾਲੋਂ ਜ਼ਿਆਦਾ ਸਖ਼ਤੀ ਕੀਤੀ ਗਈ ਹੈ, ਪਰ ਜੇਲ੍ਹਾਂ ਦੀ ਤਲਾਸ਼ੀ ਮੁਹਿੰਮ ਦੌਰਾਨ ਇਨ੍ਹਾਂ ਦਾਅਵਿਆਂ ਦੀ ਫੂਕ ਨਿਕਲ ਜਾਂਦੀ ਹੈ।
ਹੁਣ ਕਪੂਰਥਲਾ ਕੇਂਦਰੀ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ 5 ਮੋਬਾਈਲ, 4 ਸਿਮ ਕਾਰਡ ਤੇ 5 ਬੈਟਰੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਤਹਿਤ ਥਾਣਾ ਕੋਤਵਾਲੀ ਵਿਚ 5 ਹਵਾਲਾਤੀਆਂ ਅਤੇ 1 ਕੈਦੀ ਖ਼ਿਲਾਫ਼ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ।
ਕਪੂਰਥਲਾ ਕੇਂਦਰੀ ਜੇਲ੍ਹ ਵਿਚ ਬੈਰਕਾਂ ਦੀ ਤਲਾਸ਼ੀ ਦੌਰਾਨ ਅੱਜ ਮੋਬਾਈਲ ਫੋਨ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਹੋਈ ਹੈ, ਜਿਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਕਪੂਰਥਲਾ ਵਿਚ 5 ਬੰਦੀਆਂ ਅਤੇ 1 ਕੈਦੀ ਖ਼ਿਲਾਫ਼ 52-ਏ ਜੇਲ੍ਹ ਐਕਟ ਤਹਿਤ ਵੱਖ-ਵੱਖ ਕੇਸ ਦਰਜ ਕੀਤੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Jail, Jail Clash