ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਵੱਲੋਂ ਗਣਤੰਤਰ ਦਿਹਾੜੇ 'ਤੇ ਪੰਜਾਬ ਦੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਚਿੱਠੀ ਭੇਜੀ ਗਈ ਹੈ । ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ 50 ਤੋਂ ਵੱਧ ਸਰਕਾਰੀ ਅਧਿਆਪਕਾਂ ਅਤੇ ਸਕੂਲਾਂ ਦੇ ਮੁੱਖ ਅਧਿਆਪਕਾਂ ਨੂੰ ਵਧੀਆ ਕਾਰਗੁਜ਼ਾਰੀ ਦੇ ਲਈ ਜ਼ਿਲ੍ਹਾ ਪੱਧਰੀ ਸਮਾਗਮਾਂ ਦੇ ਵਿੱਚ ਸਨਮਾਨਤ ਕੀਤਾ ਜਾਵੇ ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਅਧਿਆਪਕ ਇੱਕ ਕੌਮ ਦਾ ਨਿਰਮਾਤਾ ਹੁੰਦਾ ਹੈ । ਜਿਸ ਕਾਰਨ ਅਧਿਆਪਕ ਵਰਗ ਦਾ ਸਨਮਾਨ ਕਰਨਾ ਸਰਕਾਰ ਅਤੇ ਸਾਡੇ ਸਮਾਜ ਦਾ ਫਰਜ਼ ਬਣਦਾ ਹੈ।ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੂਰੇ ਪੰਜਾਬ ਵਿੱਚੋਂ ਵਧੀਆ ਕਾਰਗੁਜ਼ਾਰੀ ਕਰ ਕੇ ਸਿੱਖਿਆ ਵਿਭਾਗ ਦਾ ਨਾਮ ਰੌਸ਼ਨ ਕਰਨ ਅਧਿਆਪਕਾਂ ਦੇ ਬਾਰੇ ਜਦੋਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਅਧਿਆਪਕਾਂ ਨੂੰ ਸਨਮਾਨਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਦੇ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ ਅਧਿਆਪਕਾਂ ਅਤੇ ਮੁੱਖ ਅਧਿਆਪਕਾਂ ਨੂੰ ਭਵਿੱਖ ਵਿੱਚ ਆਜ਼ਾਦੀ ਅਤੇ ਗਣਤੰਤਰ ਦਿਹਾੜੇ ਦੇ ਮੌਕੇ ਸਨਮਾਨਤ ਕਰਨ ਦੀ ਪ੍ਰਥਾ ਜਾਰੀ ਰਹੇਗੀ। ਅਧਿਆਪਕਾਂ ਅਤੇ ਮੁੱਖ ਅਧਿਆਪਕਾਂ ਨੂੰ ਸਨਮਾਨਤ ਕਰਨ ਦੀਆਂ ਸੂਚੀਆਂ ਉਹ ਖੁਦ ਤਿਆਰ ਕਰ ਕੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਭੇਜ ਦਿਆ ਕਰਨਗੇ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾ ਕਹਿਣਾ ਹੈ ਕਿ ਉਹਨਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ । ਉਨ੍ਹਾਂ ਨੇ ਕਿਹਾ ਕਿ ਕਿ ਫੀਲਡ ਵਿਜਿਟ ਦੇ ਦੌਰਾਨ ਅਧਿਆਪਕਾਂ ਨੂੰ ਪੂਰਾ ਮਾਣ ਅਤੇ ਸਨਮਾਨ ਦਿੱਤਾ ਜਾਵੇ ।ਕਿਸੇ ਵੀ ਅਧਿਆਪਕ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ।
ਇਸ ਦੇ ਨਾਲ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਜ਼ਬੂਤ ਸਮਾਜ ਦੀ ਸਿਰਜਨਾ ਵਿੱਚ ਸਭ ਤੋਂ ਜ਼ਿਆਦਾ ਯੋਗਦਾਨ ਰੋਲ ਅਧਿਆਪਕ ਦਾ ਹੀ ਹੁੰਦਾ ਹੈ ਅਤੇ ਇਸ ਲਈ ਅੀਧਆਪਕ ਵਰਗ ਦੇ ਸਨਮਾਨ ਨੂੰ ਬਹਾਲ ਕਰਨ ਦੇ ਲਈ ਉਨ੍ਹਾਂ ਦੇ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Education Minister, Harjot Singh Bains, Independence day, Punjab, Republic Day