ਚੰਡੀਗੜ੍ਹ- ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਵੀਰਵਾਰ ਨੂੰ 50 ਦਿਨ ਪੂਰੇ ਹੋ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਅੱਜ ਤੋਂ ਅਖਬਾਰਾਂ ਵਿੱਚ 26454 ਨੌਕਰੀਆਂ ਦੇ ਇਸ਼ਤਿਹਾਰ ਜਾਰੀ ਹੋ ਗਏ ਹਨ। ਜਾਰੀ ਇਸ਼ਤਿਹਾਰ 'ਚ ਨੌਕਰੀ ਲਈ ਅਰਜ਼ੀ ਦੇਣ ਲਈ ਪੋਰਟਲ ਉਪਰ ਅਪਲਾਈ ਕਰਨ ਲਈ ਕਿਹਾ ਗਿਆ ਹੈ। ਹਰ ਕਿਸੇ ਨੂੰ ਡਿਗਰੀ ਅਨੁਸਾਰ ਨੌਕਰੀ ਮਿਲੇਗੀ। ਕੋਈ ਸਿਫਾਰਿਸ਼ ਅਤੇ ਰਿਸ਼ਵਤਖੋਰੀ ਨਹੀਂ ਚੱਲੇਗੀ। ਭਰਤੀ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਨਾਲ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਹੋਰ ਵੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਦਾ ਇੰਤਜ਼ਾਮ ਕਰਾਂਗੇ । ਮਾਨ ਨੇ ਕਿਹਾ ਕਿ ਜੋ ਕਹਿੰਦੇ ਹਾਂ ਉਹ ਕਰਦੇ ਹਾਂ, ਅਸੀਂ ਸਿਰਫ਼ ਐਲਾਨ ਨਹੀਂ ਕਰਦੇ।
ਸੀਐਮ ਮਾਨ ਨੇ ਕਿਹਾ ਕਿ ਮੈਂ ਜੋ ਵੀ ਫੈਸਲਾ ਲਵਾਂਗਾ, ਲੋਕਾਂ ਦੇ ਹੱਕਾਂ ਲਈ ਲਵਾਂਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਸੈਸ਼ਨ ਵਿੱਚ ਹੋਰ ਵੀ ਚੰਗੀਆਂ ਖ਼ਬਰਾਂ ਆਉਣਗੀਆਂ।
ਕਾਬਲੇਗੌਰ ਹੈ ਕਿ ਪੰਜਾਬ 'ਚ ਭਗਵੰਤ ਮਾਨ (BhagwantMann) ਸਰਕਾਰ ਨੂੰ ਅੱਜ 50 ਦਿਨ ਪੂਰੇ ਹੋ ਗਏ ਹਨ। ਇਸ ਛੋਟੇ ਜਿਹੇ ਕਾਰਜਕਾਲ ਵਿੱਚ ਜਿੱਥੇ ਸਰਕਾਰ ਨੇ ਵਿੱਤੀ ਅਤੇ ਪ੍ਰਸ਼ਾਸਨਿਕ ਚੁਣੌਤੀਆਂ ਦਾ ਸਾਹਮਣਾ ਕਰ ਕੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਹੈ, ਉੱਥੇ ਹੀ ਇਸ ਨੂੰ ਹਿੰਸਕ ਅਤੇ ਅਪਰਾਧਿਕ ਘਟਨਾਵਾਂ ਦਾ ਵੀ ਸਾਹਮਣਾ ਕਰਨਾ ਪਿਆ ਹੈ, ਜਿਸ ਕਾਰਨ ਸਰਹੱਦੀ ਸੂਬੇ ਵਿੱਚ ਫਿਰਕੂ ਬੇਅਦਬੀ ਅਤੇ ਕੱਟੜਪੰਥੀ ਹੋਣ ਦਾ ਸ਼ੱਕ ਪੈਦਾ ਹੋ ਗਿਆ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।