ਜਲੰਧਰ(Jalandhar) ਦੇ ਦੋ ਵਿਧਾਨ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ (AAP) ਦੇ ਕੁੱਲ 65 ਅਹੁਦੇਦਾਰਾਂ ਨੇ ਸੋਮਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਇੰਨਾ ਨੇ ਦਾਅਵਾ ਕੀਤਾ ਕਿ “ਤਾਨਾਸ਼ਾਹੀ ਅਤੇ ਸਥਾਨਕ ਨੇਤਾਵਾਂ ਨੂੰ ਕੋਈ ਸ਼ਕਤੀ ਨਹੀਂ” ਕਾਰਨ ਇਹ ਫੈਸਲਾ ਲੈਣ ਲਈ ਮਜਬੂਰ ਕੀਤਾ ਗਿਆ ਹੈ। ਅਸਤੀਫਾ ਦੇਣ ਵਾਲਿਆਂ ਵਿੱਚ ਵਾਰਡ ਪ੍ਰਧਾਨ, ਸਰਕਲ ਪ੍ਰਧਾਨ, ਬਲਾਕ ਪ੍ਰਧਾਨ, ਕੋਆਰਡੀਨੇਟਰ ਅਤੇ ਹੋਰ ਸ਼ਾਮਲ ਹਨ।
ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election) ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਲੱਗਾ ਹੈ।
ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ: ਸ਼ਿਵ ਦਿਆਲ ਮਾਲੀ ਅਨੁਸਾਰ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਤੋਂ 28 ਅਤੇ ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ 37 ਅਹੁਦੇਦਾਰਾਂ ਨੇ ਅਸਤੀਫ਼ੇ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਸਮੁੱਚੀ ਇਕਾਈ ਦਾ ਕੰਟਰੋਲ ਦਿੱਲੀ ਤੋਂ ਹੈ ਅਤੇ ਸਥਾਨਕ ਆਗੂਆਂ ਨੂੰ ਕੋਈ ਅਜ਼ਾਦੀ ਨਹੀਂ ਹੈ। ਉਨ੍ਹਾਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਜ਼ਿਆਦਾਤਰ ਵਿਧਾਇਕ ਦਿੱਲੀ ਦੇ ਆਗੂਆਂ ਦੀ ਤਾਨਾਸ਼ਾਹੀ ਕਾਰਨ ਪਾਰਟੀ ਛੱਡ ਚੁੱਕੇ ਹਨ।
ਪੰਜਾਬ ਵਿੱਚ ਤੁਹਾਡਾ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ?
'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਮੰਗਲਵਾਰ ਨੂੰ ਕੀਤਾ ਜਾਵੇਗਾ। 'ਆਪ' ਦੇ ਇਕ ਆਗੂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਦੀ ਚੋਣ ਕਰਨ ਲਈ ਪਾਰਟੀ ਦੀ ਮੁਹਿੰਮ ਦੇ ਹਿੱਸੇ ਵਜੋਂ, 22 ਲੱਖ ਤੋਂ ਵੱਧ ਹੁੰਗਾਰਾ ਪ੍ਰਾਪਤ ਹੋਇਆ ਹੈ।
Punjab Election 2022 : 'ਆਪ' ਨੇ ਫਿਰੋਜ਼ਪੁਰ ਦਿਹਾਤੀ ਤੋਂ ਨਵੇਂ ਉਮੀਦਵਾਰ ਦਾ ਕੀਤਾ ਐਲਾਨ
13 ਜਨਵਰੀ ਨੂੰ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਆਪਣੇ ਚਹੇਤੇ ਉਮੀਦਵਾਰਾਂ ਦਾ ਨਾਂ ਦੇਣ ਦੀ ਅਪੀਲ ਕੀਤੀ ਸੀ। ਇਸ ਸਬੰਧੀ ਉਸ ਨੇ ਇੱਕ ਮੋਬਾਈਲ ਨੰਬਰ ਵੀ ਜਾਰੀ ਕੀਤਾ ਸੀ। ਕੇਜਰੀਵਾਲ ਨੇ ਉਦੋਂ ਕਿਹਾ ਸੀ ਕਿ ਉਹ 'ਆਪ' ਸੰਸਦ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣਾ ਚਾਹੁੰਦੇ ਹਨ, ਪਰ ਮਾਨ ਨੇ ਫੈਸਲਾ ਪੰਜਾਬ ਦੇ ਲੋਕਾਂ 'ਤੇ ਛੱਡਣ 'ਤੇ ਜ਼ੋਰ ਦਿੱਤਾ। ਇਸ ਨਾਲ 'ਆਪ' ਕਨਵੀਨਰ ਨੇ ਆਪਣੇ ਆਪ ਨੂੰ ਮੁੱਖ ਮੰਤਰੀ ਅਹੁਦੇ ਦੀ ਦੌੜ ਤੋਂ ਬਾਹਰ ਦੱਸਿਆ ਸੀ। ਕੇਜਰੀਵਾਲ ਨੇ ਇੱਥੇ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਪੰਜਾਬ ਵਿੱਚ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ ਦਾ ਐਲਾਨ ਮੰਗਲਵਾਰ ਦੁਪਹਿਰ 12 ਵਜੇ ਕੀਤਾ ਜਾਵੇਗਾ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦੂਜੀ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ 'ਆਪ' ਹੁਣ ਸੂਬੇ ਵਿੱਚ ਆਪਣਾ ਸਿਆਸੀ ਗਣਿਤ ਸੁਧਾਰਨ ਦੀ ਕੋਸ਼ਿਸ਼ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਸੂਬੇ ਦਾ ਦੌਰਾ ਕਰ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।