Home /News /punjab /

ਪੰਜਾਬ ਸਰਕਾਰ ਵੱਲੋਂ 6ਵਾਂ ਰੁਜ਼ਗਾਰ ਮੇਲਾ ਸਤੰਬਰ 'ਚ : ਚਰਨਜੀਤ ਸਿੰਘ ਚੰਨੀ

ਪੰਜਾਬ ਸਰਕਾਰ ਵੱਲੋਂ 6ਵਾਂ ਰੁਜ਼ਗਾਰ ਮੇਲਾ ਸਤੰਬਰ 'ਚ : ਚਰਨਜੀਤ ਸਿੰਘ ਚੰਨੀ

ਨੌਕਰੀ ਭਾਲ ਕਰ ਰਹੇ ਨੌਜਵਾਨਾਂ ਲਈ ਅਪਲਾਈ ਕਰਨ ਦੀ ਪ੍ਰਕਿਰਿਆ 28 ਅਗਸਤ  2020 ਤੋਂ ਸ਼ੁਰੂ ਹੋਵੇਗੀ। ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਤਰੀਕ 15 ਸਤੰਬਰ 2020 ਹੈ।

ਨੌਕਰੀ ਭਾਲ ਕਰ ਰਹੇ ਨੌਜਵਾਨਾਂ ਲਈ ਅਪਲਾਈ ਕਰਨ ਦੀ ਪ੍ਰਕਿਰਿਆ 28 ਅਗਸਤ 2020 ਤੋਂ ਸ਼ੁਰੂ ਹੋਵੇਗੀ। ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਤਰੀਕ 15 ਸਤੰਬਰ 2020 ਹੈ।

ਨੌਕਰੀ ਭਾਲ ਕਰ ਰਹੇ ਨੌਜਵਾਨਾਂ ਲਈ ਅਪਲਾਈ ਕਰਨ ਦੀ ਪ੍ਰਕਿਰਿਆ 28 ਅਗਸਤ 2020 ਤੋਂ ਸ਼ੁਰੂ ਹੋਵੇਗੀ। ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਤਰੀਕ 15 ਸਤੰਬਰ 2020 ਹੈ।

  • Share this:

ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਸਕੀਮ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਸੂਬੇ ਭਰ ਵਿੱਚ 24 ਸਤੰਬਰ, 2020 ਤੋਂ 30 ਸਤੰਬਰ, 2020 ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਾਉਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਰੋਜ਼ਗਾਰ ਉੱਤਪਤੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਵਿਡ-19 ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਰੋਜ਼ਗਾਰ ਮੇਲਿਆਂ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਇਸ ਸਾਲ ਇਨ੍ਹਾਂ ਰੋਜ਼ਗਾਰ ਮੇਲਿਆਂ ਲਈ ਵਰਚੁਅਲ ਅਤੇ ਫਿਜ਼ੀਕਲ ਦੋਵੇਂ ਪਲੇਟਫਾਰਮ ਵਰਤੇ ਜਾਣਗੇ।

ਰੋਜ਼ਗਾਰ ਉੱਤਪਤੀ ਮੰਤਰੀ ਨੇ ਕਿਹਾ ਕਿ ਰੋਜ਼ਗਾਰ ਮੇਲੇ ਲਗਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਰਫ ਅਜਿਹੇ ਸਥਾਨਾਂ ਦੀ ਚੋਣ ਕੀਤੀ ਜਾਏਗੀ, ਜਿੱਥੇ ਕੋਵਿਡ-19 ਸਬੰਧੀ ਜਾਰੀ ਪ੍ਰੋਟੋਕੋਲਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਰੋਜ਼ਗਾਰ ਮੇਲੇ ਵਾਲੀ ਥਾਂ `ਤੇ ਇੱਕ ਵਿਸ਼ੇਸ਼ ਸਮੇਂ `ਤੇ ਮੌਜੂਦ ਰਹਿਣ ਵਾਲੇ ਉਮੀਦਵਾਰਾਂ/ਲੋਕਾਂ ਦੀ ਗਿਣਤੀ ਕੋਵਿਡ-19 ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਨਿਰਧਾਰਤ ਕੀਤੀ ਜਾਵੇਗੀ।ਜੇਕਰ ਕੋਵਿਡ-19 ਦੇ ਕਾਰਨ ਹਾਲਾਤ ਵਿਗੜਦੇ ਹਨ ਅਤੇ ਰੋਜ਼ਗਾਰ ਮੇਲਾ ਲਗਾਉਣਾ ਅਸੰਭਵ ਜਾਪਦਾ ਹੈ ਤਾਂ ਸ਼ੁਰੂਆਤੀ ਆਨਲਾਈਨ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ ਅਤੇ ਉਮੀਦਵਾਰਾਂ ਨੂੰ ਨਿੱਜੀ ਤੌਰ `ਤੇ ਬੁਲਾਉਣ ਦੀ ਪ੍ਰਕਿਰਿਆ ਕੋਵਿਡ-19 ਸੰਕਟ ਟਲਣ ਤੋਂ ਬਾਅਦ ਵਿੱਚ ਕੀਤੀ ਜਾਵੇਗੀ।

ਸ੍ਰੀ ਚੰਨੀ ਨੇ ਦੱਸਿਆ ਕਿ ਵਿਭਾਗ ਨੂੰ ਇਸ ਸਾਲ ਕਰਵਾਏ ਜਾਣ ਵਾਲੇ ਰੋਜ਼ਗਾਰ ਮੇਲਿਆਂ ਲਈ 75,000 ਨੌਕਰੀਆਂ ਦੀ ਵਿਵਸਥਾ ਕਰਨ ਦੀ ਹਦਾਇਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਰਾਜ, ਹੋਰਨਾਂ ਰਾਜਾਂ ਅਤੇ ਅੰਤਰਰਾਸ਼ਟਰੀ ਪੱਧਰ `ਤੇ ਨਿੱਜੀ ਖੇਤਰ ਵਿਚਲੇ ਨਿਯੋਜਕਾਂ ਤੱਕ ਪਹੁੰਚ ਕਰਨਗੇ।ਨਿਯੋਜਕਾਂ ਤੋਂ ਵੇਰਵੇ ਇਕੱਤਰ ਕੀਤੇ ਜਾਣਗੇ ਕਿ ਉਹ ਵਰਚੁਅਲ ਇੰਟਰਵਿਊ/ਸਮੂਹ ਵਿੱਚ ਵਿਚਾਰ-ਵਟਾਂਦਰੇ, ਆਨਲਾਈਨ ਟੈਸਟ ਆਦਿ ਕਰਨਾ ਚਾਹੁੰਦੇ ਹਨ ਜਾਂ ਫਿਜ਼ੀਕਲ ਇੰਟਰਵਿਊ/ਸਮੂਹ ਵਿੱਚ ਵਿਚਾਰ ਵਟਾਂਦਰੇ / ਟੈਸਟ ਆਦਿ ਜਾਂ ਦੋਵਾਂ ਦਾ ਸੁਮੇਲ ਚਾਹੁੰਦੇ ਹਨ। ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ ਆਨਲਾਈਨ ਇੰਟਰਵਿਊ ਦੇ ਮਾਮਲੇ ਵਿੱਚ ਨਿਯੋਜਕਾਂ ਅਤੇ ਨੌਕਰੀ ਤਲਾਸ਼ ਰਹੇ ਨੌਜਵਾਨਾਂ ਨੂੰ ਵੱਖ-ਵੱਖ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਸਬੰਧੀ ਜਾਣਕਾਰੀ ਪ੍ਰਦਾਨ ਦੇਣਗੇ। ਉਮੀਦਵਾਰ ਅਤੇ ਨਿਯੋਜਕ ਜਿਨ੍ਹਾਂ ਕੋਲ ਆਨਲਾਈਨ ਇੰਟਰਵਿਊ ਲਈ ਸਾਧਨ/ਟੈਕਨੋਲੋਜੀ ਨਹੀਂ ਹੈ, ਉਨ੍ਹਾਂ ਨੂੰ ਕੋਵਿਡ -19 ਦੇ ਪ੍ਰੋਟੋਕੋਲ ਅਨੁਸਾਰ ਜ਼ਿਲ੍ਹਾ ਰੋਜ਼ਗਰ ਅਤੇ ਉੱਦਮ ਬਿਊਰੋ ਦੇ ਦਫਤਰ ਵਿਖੇ ਅਜਿਹੀਆਂ ਇੰਟਰਵਿਊ ਸਬੰਧੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ।

ਮੰਤਰੀ ਨੇ ਇਹ ਵੀ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ ਵੱਲੋਂ ਨੌਕਰੀ ਤਲਾਸ਼ ਰਹੇ ਘੱਟੋ ਘੱਟ 1,50,000  ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਵਿੱਚ ਸ਼ਾਮਲ ਹੋਣ ਸਬੰਧੀ ਵਿਭਾਗ ਦੇ ਪੋਰਟਲ `ਤੇ ਰਜਿਸਟਰ ਕਰਨ ਲਈ ਜਾਗਰੂਕ ਅਤੇ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਪੱਧਰੀ ਸਵੈ-ਰੁਜ਼ਗਾਰ ਜਾਗਰੂਕਤਾ ਮੁਹਿੰਮ ਵੀ ਅਕਤੂਬਰ, 2020 ਦੇ ਮਹੀਨੇ ਵਿੱਚ ਚਲਾਈ ਜਾਏਗੀ। ਇਸ ਮੁਹਿੰਮ ਦੌਰਾਨ ਸਵੈ ਰੁਜ਼ਗਾਰ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਰੁਜ਼ਗਾਰ ਉੱਤਪਤੀ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਦੱਸਿਆ ਕਿ ਨੌਕਰੀ ਭਾਲ ਕਰ ਰਹੇ ਨੌਜਵਾਨਾਂ ਲਈ ਅਪਲਾਈ ਕਰਨ ਦੀ ਪ੍ਰਕਿਰਿਆ 28 ਅਗਸਤ, 2020 ਤੋਂ ਸ਼ੁਰੂ ਹੋਵੇਗੀ। ਇਸ ਸਬੰਧੀ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਤਰੀਕ 15 ਸਤੰਬਰ, 2020 ਹੈ।ਉਨ੍ਹਾਂ ਅੱਗੇ ਕਿਹਾ ਕਿ ਨੌਕਰੀ ਤਲਾਸ਼ ਰਹੇ ਨੌਜਵਾਨਾਂ ਅਤੇ ਨਿਯੋਜਕਾਂ ਪਾਸੋਂ ਇਕੱਤਰ ਕੀਤੇ ਨੌਕਰੀਆਂ ਦੇ ਸਾਰੇ ਵੇਰਵੇ www.pgrkam.com ਪੋਰਟਲ `ਤੇ ਉਪਲਬਧ ਕਰਵਾਏ ਜਾਣਗੇ।

Published by:Ashish Sharma
First published:

Tags: Charanjit singh, Punjab government