Home /News /punjab /

ਤਰਨ ਤਾਰਨ ਦੇ ਸਰਹਾਲੀ ਥਾਣੇ 'ਤੇ ਆਰਪੀਜੀ ਹਮਲੇ 'ਚ ਸ਼ਾਮਲ 7 ਮੁਲਜ਼ਮ ਗ੍ਰਿਫਤਾਰ-ਡੀਜੀਪੀ ਗੌਰਵ ਯਾਦਵ

ਤਰਨ ਤਾਰਨ ਦੇ ਸਰਹਾਲੀ ਥਾਣੇ 'ਤੇ ਆਰਪੀਜੀ ਹਮਲੇ 'ਚ ਸ਼ਾਮਲ 7 ਮੁਲਜ਼ਮ ਗ੍ਰਿਫਤਾਰ-ਡੀਜੀਪੀ ਗੌਰਵ ਯਾਦਵ

ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਵੱਲੋਂ ਕਰਵਾਇਆ ਗਿਆ ਹਮਲਾ

ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਵੱਲੋਂ ਕਰਵਾਇਆ ਗਿਆ ਹਮਲਾ

ਡੀ.ਜੀ.ਪੀ. ਨੇ ਦੱਸਿਆ ਕਿ ਜਾਂਚ ਦੌਰਾਨ ਇਹ ਪਤਾ ਲੱਗਾ ਹੈ ਕਿ ਗੈਂਗਸਟਰ ਲੰਡਾ ਦੇ ਯੂਰਪ ਬੈਠੇ 2 ਸਾਥੀਆਂ ਸਤਵੀਰ ਸਿੰਘ ਸੱਤਾ ਅਤੇ ਗੁਰਦੇਵ ਸਿੰਘ ਜੱਸਲ ਨੇ ਇਸ ਸਾਰੀ ਵਾਰਦਾਤ ਦੀ ਸਾਜਿਸ਼ ਰਚੀ ਸੀ। ਡੀ.ਜੀ.ਪੀ. ਯਾਦਵ ਨੇ ਦੱਸਿਆ ਕਿ ਇਸ ਮਾਮਲੇ 'ਚ ਪੁਲਿਸ ਵੱਲੋਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ , ਗੁਰਲਾਲ ਸਿੰਘ ਜੈਲਾ, ਗੁਰਲਾਲ ਸਿੰਘ ਲਾਲੀ ਅਤੇ ਜੋਬਨਪ੍ਰੀਤ ਸਿੰਘ ਜੋਬਨ ਤੋਂ ਇਲਾਵਾ ਅਸ਼ਮੀਤ ਸਿੰਘ , ਜਿਸ ਨੂੰ ਅੰਮ੍ਰਿਤਸਰ ਪੁਲਿਸ ਵੱਲੋਂ ਅਕਤੂਬਰ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਜੇਲ੍ਹ ਤੋਂ ਲਿਆਂਦਾ ਗਿਆ ਹੈ।

ਹੋਰ ਪੜ੍ਹੋ ...
  • Share this:

ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ । ਇਸ ਦੌਰਾਨ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਤਰਨਤਾਰਨ ਦੇ ਸਰਹਾਲੀ ਥਾਣੇ 'ਤੇ ਆਰਪੀਜੀ ਹਮਲੇ ਦਾ ਮਾਮਲਾ ਸੁਲਝਾ ਲਿਆ ਹੈ। ਡੀ.ਜੀ.ਪੀ. ਨੇ ਦੱਸਿਆ ਕਿ ਜਾਂਚ ਦੌਰਾਨ ਇਹ ਪਤਾ ਲੱਗਾ ਹੈ ਕਿ ਗੈਂਗਸਟਰ ਲੰਡਾ ਦੇ ਯੂਰਪ ਬੈਠੇ 2 ਸਾਥੀਆਂ ਸਤਵੀਰ ਸਿੰਘ ਸੱਤਾ ਅਤੇ ਗੁਰਦੇਵ ਸਿੰਘ ਜੱਸਲ ਨੇ ਇਸ ਸਾਰੀ ਵਾਰਦਾਤ ਦੀ ਸਾਜਿਸ਼ ਰਚੀ ਸੀ। ਡੀ.ਜੀ.ਪੀ. ਯਾਦਵ ਨੇ ਦੱਸਿਆ ਕਿ ਇਸ ਮਾਮਲੇ 'ਚ ਪੁਲਿਸ ਵੱਲੋਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ , ਗੁਰਲਾਲ ਸਿੰਘ ਜੈਲਾ, ਗੁਰਲਾਲ ਸਿੰਘ ਲਾਲੀ ਅਤੇ ਜੋਬਨਪ੍ਰੀਤ ਸਿੰਘ ਜੋਬਨ ਤੋਂ ਇਲਾਵਾ ਅਸ਼ਮੀਤ ਸਿੰਘ , ਜਿਸ ਨੂੰ ਅੰਮ੍ਰਿਤਸਰ ਪੁਲਿਸ ਵੱਲੋਂ ਅਕਤੂਬਰ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਜੇਲ੍ਹ ਤੋਂ ਲਿਆਂਦਾ ਗਿਆ ਹੈ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਸ਼ਮੀਤ ਸਿੰਘ ਜੇਲ੍ਹ ਅੰਦਰੋਂ ਇਸ ਵਾਰਦਾਤ ਨੂੰ ਅੰਜਾਮ ਦੇਣ 'ਚ ਮਦਦ ਕਰ ਰਿਹਾ ਸੀ। ਇਸ ਤੋਂ ਇਲਾਵਾ 2 ਹੋਰ ਮੁਲਜ਼ਮਾਂ ਨੂੰ ਵੀ ਪੁਲਿਸ ਨੇ ਰਾਊਂਡਅੱਪ ਕੀਤਾ ਹੈ ਜੋ ਕਿ ਫਰਾਰ ਹਨ,ਹਾਲਾਂਕਿ ਜਿਨ੍ਹਾਂ ਦਾ ਨਾਮ ਦੱਸਣ ਤੋਂ ਡੀ. ਜੀ. ਪੀ. ਨੇ ਇਨਕਾਰ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਹੈਰਾਨੀ ਵਾਲੀ ਗੱਲ ਹੈ ਕਿ ਇਸ ਅੱਤਵਾਦੀ ਮਾਡਿਊਲ ਦਾ ਕੋਈ ਵੀ ਵਿਅਕਤੀ ਇੱਕ-ਦੂਜੇ ਨੂੰ ਨਹੀਂ ਜਾਣਦਾ ਸੀ। ਉਨ੍ਹਾਂ ਨੂੰ ਬਸ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਅਤੇ ਉਹ ਵਾਰਦਾਤ ਨੂੰ ਅੰਜਾਮ ਦੇ ਰਹੇ ਸਨ। ਡੀ.ਜੀ.ਪੀ. ਨੇ ਦੱਸਿਆ ਕਿ 1 ਦਸੰਬਰ ਨੂੰ ਤਰਨ ਤਾਰਨ ਦੇ ਬਰਹਾਲਾ ਪਿੰਡ 'ਚ ਆਰਪੀਜੀ ਦੀ ਸਪਲਾਈ ਕੀਤੀ ਗਈ ਸੀ ਅਤੇ 8 ਦਿਨ ਮੁਲਜ਼ਮਾਂ ਨੇ ਆਪਣੇ ਕੋਲ ਆਰਪੀਜੀ ਰੱਖਿਆ ਸੀ। ਉਨ੍ਹਾਂ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹਮਲਾਵਰਾਂ ਨੂੰ ਵੀਡੀਓਸ ਵੀ ਦਿਖਾਈਆਂ ਗਈਆਂ ਸਨ ਅਤੇ ਕੈਨੇਡਾ ਬੈਠੇ ਗੈਂਗਸਟਰ ਲੰਡਾ ਨਾਲ ਵੀਡੀਓ ਕਾਲ 'ਤੇ ਗੱਲ ਵੀ ਕਰਵਾਈ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਹਾਲਾਂਕਿ ਪੁਲਿਸ ਨੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ।

ਹਾਲਾਂਕਿ ਇਸ ਦੌਰਾਨ ਮੀਡੀਆ ਨੇ ਕੈਨੇਡਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫਤਾਰੀ ਨੂੰ ਲੈ ਕੇ ਉਨ੍ਹਾਂ ਤੋਂ ਸਵਾਲ ਵੀ ਪੁੱਛਿਆ ਪਰ ਡੀਜੀਪੀ ਨੇ ਮੀਡੀਆ ਦੇ ਵੱਲੋਂ ਕੀਤੇ ਗਏ ਇਸ ਸਵਾਲ 'ਤੇ ਆਪਣਾ ਕੋਈ ਪ੍ਰਤੀਕਰਮ ਨਹੀਂ ਦਿੱਤਾ ।

Published by:Shiv Kumar
First published:

Tags: Dgp, Gaurav yadav, India, ISI, Pakistan, RPG Attack in Punjab