• Home
 • »
 • News
 • »
 • punjab
 • »
 • 7TH STATE LEVEL MEGA EMPLOYMENT FAIR TO BE HELD FROM 22ND TO 30TH APRIL POSTPONED FOR 45 DAYS

22 ਤੋਂ 30 ਅਪ੍ਰੈਲ ਤੱਕ ਕਰਵਾਏ ਜਾ ਰਹੇ 7ਵੇਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ 45 ਦਿਨਾਂ ਲਈ ਮੁਲਤਵੀ

ਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲੇ ਵਾਸਤੇ ਰਜਿਸਟਰੇਸ਼ਨ ਦੀ ਤਰੀਕ ’ਚ 14 ਅਗਸਤ ਤੱਕ ਵਾਧਾ

 • Share this:
  ਲੁਧਿਆਣਾ: ਪੰਜਾਬ ਸਰਕਾਰ ਦੇ 'ਘਰ-ਘਰ ਰੋਜ਼ਗਾਰ ਤੇ ਕਾਰੋਬਾਰ' ਮਿਸ਼ਨ ਤਹਿਤ 22 ਅਪ੍ਰੈਲ ਤੋਂ 30 ਅਪ੍ਰੈਲ, 2021 ਤੱਕ ਕਰਵਾਏ ਜਾ ਰਹੇ 7ਵੇਂ ਰਾਜ ਪੱਧਰੀ ਮੈਗਾ ਰੋਜਗਾਰ ਮੇਲਿਆਂ ਨੂੰ, ਸੂਬੇ ਭਰ ਵਿੱਚ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਹੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਅਤੇ ਸੂਬੇ ਦੇ ਵਸਨੀਕਾਂ ਦੇ ਬਚਾਅ ਨੂੰ ਮੁੱਖ ਰੱਖਦੇ ਹੋਏ ਅਗਲੇ 45 ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

  ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਦੇ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੈਗਾ ਰੋਜਗਾਰ ਮੇਲੇ 22 ਅਪ੍ਰੈਲ ਨੂੰ ਸਰਕਾਰੀ ਆਈ ਟੀ ਆਈ, ਗਿੱਲ ਰੋਡ ਲੁਧਿਆਣਾ, 23 ਅਪ੍ਰੈਲ ਨੂੰ ਗੁਲਜਾਰ ਗਰੁੱਪ ਆਫ ਇੰਸਟੀਚਿਊਟ ਖੰਨਾ, 26 ਅਪ੍ਰੈਲ ਨੂੰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਜਗਰਾਉਂ, 28 ਅਪ੍ਰੈਲ ਨੂੰ ਐਸ.ਆਰ.ਐਸ. ਸਰਕਾਰੀ ਪੋਲੀਟੈਕਨਿਕ ਕਾਲਜ ਫਾਰ ਗਰਲਜ਼ ਲੁਧਿਆਣਾ, 29 ਅਪ੍ਰੈਲ ਅਤੇ 30 ਅਪ੍ਰੈਲ ਨੂੰ ਸੀਸੀ ਫੋਕਲ ਪੁਆਇੰਟ ਲੁਧਿਆਣਾ ਵਿਖੇ ਫਿਜੀਕਲ ਅਤੇ ਵਰਚੂਅਲ ਦੋਵਾਂ ਮੋਡਜ ਵਿੱਚ ਲਗਾਏ ਲੱਗਾਏ ਜਾ ਰਹੇ ਸਨ, ਪਰ ਹੁਣ ਕੋਵਿਡ-19 ਦੇ ਵੱਧ ਰਹੇ ਕੇਸਾਂ ਅਤੇ ਮੋਜੂਦਾ ਸਥਿਤੀ ਦੇ ਕਾਰਨ 45 ਦਿਨਾਂ ਲਈ ਮੁਲਤਵੀ ਕਰ ਦਿੱਤੇ ਗਏ ਹਨ।

  ਡੀ.ਬੀ.ਈ.ਈ. ਦੇ ਡਿਪਟੀ ਸੀ.ਈ.ਓ. ਨਵਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੈਗਾ ਰੋਜਗਾਰ ਮੇਲਿਆਂ ਸੰਬੰਧੀ ਕੋਈ ਵੀ ਜਾਣਕਾਰੀ ਸਮੇਂ ਸਿਰ ਦੇ ਮੁਹੱਈਆ ਕਰਵਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 77400-01682 'ਤੇ ਸੰਪਰਕ ਕਰਨ ਦੇ ਨਾਲ-ਨਾਲ ਪੋਰਟਲ www.pgrkam.com 'ਤੇ ਵਿਜਿਟ ਵੀ ਕੀਤੀ ਜਾ ਸਕਦੀ ਹੈ
  Published by:Gurwinder Singh
  First published:
  Advertisement
  Advertisement