ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨ ਸਰਕਾਰ ਨੂੰ ਘੇਰਦਿਆਂ ਟਵਿਟ ਕੀਤਾ ਹੈ ਕਿ ਪੰਜਾਬ ਵਿਚ ਜੰਗਲ ਰਾਜ ਹੈ। ਪਿਛਲੇ 2 ਦਿਨਾਂ ਵਿਚ 9 ਕਤਲ ਹੋਏ ਹਨ। ਅੱਜ ਲੁਧਿਆਣਾ ਦੇ ਨੇੜੇ ਦਿਨ ਦਿਹਾੜੇ ਹਾਈਵੇ ਤੇ ਹਥਿਆਰਬੰਦ ਲੁਟੇਰਿਆਂ ਨੇ ਇਕ ਬਸ ਨੂੰ ਅਗਵਾ ਕਰਕੇ ਲੁੱਟ ਲਿਆ।
ਕੈਪਟਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਿਨਾਸ਼ਨਕਾਰੀ ਸਾਬਤ ਹੋ ਰਹੀ ਹੈ ਅਤੇ ਪੂਰੇ ਪੰਜਾਬ ਵਿੱਚ ਡਰ ਦਾ ਮਾਹੌਲ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਬੀਤੇ ਐਤਵਾਰ ਨੂੰ ਪੰਜਾਬ ਸਿੰਗਰ ਅਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅੱਜ ਸਵੇਰੇ ਲੁਧਿਆਣਾ ਜਲੰਧਰ ਮੁੱਖ ਸੜਕ 'ਤੇ ਲਾਡੂਵਾਲ ਟੋਲ ਪਲਾਜ਼ਾ ਨੇੜੇ ਅੱਜ ਸਵੇਰੇ ਤਿੰਨ ਹਥਿਆਰਬੰਦ ਲੁਟੇਰੇ ਪੀ ਆਰ.ਟੀ.ਸੀ. ਦੇ ਬੱਸ ਕੰਡਕਟਰ ਤੋਂ 20 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ।
ਉਧਰ, ਅਕਾਲੀ ਦਲ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁਕ ਸਫੇ ਉਤੇ ਇਸ ਮਸਲੇ ਉਤੇ ਡਾਢੀ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ- ਪਹਿਲਾਂ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਮੋਹਾਲੀ ਵਿਖੇ ਆਰਪੀਜੀ ਬੰਬ ਧਮਾਕਾ, ਫ਼ੇਰ ਪਟਿਆਲਾ ਵਿਖੇ ਦੋ ਭਾਈਚਾਰਿਆਂ 'ਚ ਟਕਰਾਅ, ਦੋ ਦਿਨ ਪਹਿਲਾਂ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ ਦਾ ਗੋਲ਼ੀਆਂ ਮਾਰ ਕੇ ਦਿਨ-ਦਿਹਾੜੇ ਕਤਲ ਅਤੇ ਅੱਜ ਲੁਧਿਆਣਾ ਨੇੜੇ 3 ਲੁਟੇਰਿਆਂ ਵੱਲੋਂ ਬੰਦੂਕ ਦੀ ਨੋਕ 'ਤੇ ਸਵਾਰੀਆਂ ਨਾਲ ਭਰੀ ਬੱਸ ਦੇ ਕੰਡਕਟਰ ਦੀ ਲੁੱਟ।'
Published by: Ashish Sharma
First published: June 01, 2022, 14:03 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।