ਫਿਰੋਜ਼ਪੁਰ: ਪਿੰਡ ਦੇ ਬੰਦੇ ਨੇ ਹੀ ਨੌਂ ਸਾਲਾ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ, ਤੇ ਫਿਰ...

ਫਿਰੋਜ਼ਪੁਰ: ਪਿੰਡ ਦੇ ਬੰਦੇ ਨੇ ਹੀ ਨੌਂ ਸਾਲਾ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ, ਤੇ ਫਿਰ...

 • Share this:
  ਦੇਸ਼ ਭਰ ’ਚ ਜਿੱਥੇ ਨਿਰਭਿਆ ਕਾਂਡ ਦੇ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਣ ਦੀ ਉਡੀਕ ਕੀਤੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਇਸ ਤਰ੍ਹਾਂ ਦੀ ਮਾਨਸਿਕਤਾ ਰੱਖਣ ਵਾਲੇ ਲੋਕ ਅੱਜ ਵੀ ਅਜਿਹੀਆਂ  ਘਿਣੌਨੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਪਿੰਡ ਮਿਹਰ ਸਿੰਘ ਵਾਲਾ ਤੋਂ ਸਾਹਮਣੇ ਆਇਆ ਹੈ  ਜਿੱਥੇ ਪਿੰਡ ਦੇ ਹੀ ਵਿਅਕਤੀ ਨੇ ਇਕ ਨੌ ਸਾਲਾ ਕੁੜੀ ਦੇ ਨਾਲ ਘਿਣੌਨੀ ਵਾਰਦਾਤ ਨੂੰ ਅੰਜਾਮ ਦਿੱਤਾ। ਇਹ ਦਰਿੰਦਾ ਲੜਕੀ ਨਾਲ ਬਲਾਤਕਾਰ ਤੋਂ ਬਾਅਦ ਉਸ ਨੂੰ ਮਰਨ ਵਾਲੀ ਹਾਲਤ ਵਿਚ ਛੱਡ ਕੇ ਫਰਾਰ ਹੋ ਗਿਆ। ਫਿਲਹਾਲ ਬੱਚੀ ਹਸਪਤਾਲ ’ਚ ਭਰਤੀ ਹੈ ਜਿੱਥੇ ਉਸ ਦਾ ਇਲਾਜ਼ ਚੱਲ ਰਿਹਾ ਹੈ।

  ਨਾ ਮਿਲਿਆ ਇਨਸਾਫ ਤਾਂ ਅਸੀਂ ਦੇਵਾਂਗੇ ਦੋਸ਼ੀ ਨੂੰ ਸਜ਼ਾ

  ਪੀੜਤ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਨੌਂ ਸਾਲਾ ਕੁੜੀ ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈਣ ਲਈ ਗਈ ਸੀ ਪਰ ਕਾਫੀ ਸਮੇਂ ਬਾਅਦ ਉਹ ਘਰ ਵਾਪਸ ਨਾ ਆਈ। ਇਸ ਤੋਂ ਬਾਅਦ ਉਨ੍ਹਾਂ ਨੇ ਭਾਲ ਕੀਤੀ ਪਰ ਉਹ ਕਿਧਰੇ ਨਾ ਮਿਲੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਪਿੰਡ ਦਾ ਇਕ ਵਿਅਕਤੀ ਜਿਸ ਦਾ ਨਾਂ ਮਨਪ੍ਰੀਤ ਸਿੰਘ ਉਰਫ ਕਾਕਾ ਬਹਿਲਾ ਫੁਸਲਾ ਹੈ, ਆਪਣੇ ਨਾਲ ਛੋਟੇ ਹਾਥੀ ’ਚ ਲੈ ਗਿਆ ਹੈ।

  ਇਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਆਪਣੀ ਬੱਚੀ ਦੀ ਭਾਲ ਕੀਤੀ ਤਾਂ ਉਨ੍ਹਾਂ ਨੂੰ ਕੁੜੀ ਪਿੰਡ ਦੀ ਨਹਿਰ ਨਾਲ ਬਣੀ ਦਰਗਾਹ ਦੇ ਕੋਲ ਮਿਲੀ। ਦਰਗਾਹ ਕੋਲ ਮੁਲਜ਼ਮ ਦਾ ਟੈਂਪੂ ਵੀ ਖੜ੍ਹਾ ਸੀ ਪਰ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਫਰਾਰ ਹੋ ਗਿਆ। ਗੁੱਸੇ ਵਿਚ ਆਏ ਮਾਪਿਆਂ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ, ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਮੁਲਜ਼ਮ ਨੂੰ ਖੁਦ ਜਿੰਦਾ ਜਲਾ ਦੇਣਗੇ।

  ਪੁਲਿਸ ਕਰ ਰਹੀ ਮੁਲਜ਼ਮ ਦੀ ਭਾਲ

  ਇਸ ਮਾਮਲੇ ਉਤੇ ਐਸਐਚਓ ਜਸਵਿੰਦਰ ਸਿੰਘ ਨੇ ਕਿਹਾ ਕਿ ਪੀੜਤ ਲੜਕੀ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਉਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਭਾਲ ਕੀਤੀ ਜਾ ਰਹੀ ਹੈ। ਕਾਬਲੇਗੌਰ ਹੈ ਕਿ ਜਿੱਥੇ ਸਰਕਾਰ ਵੱਲੋਂ ਬੇਟੀ ਪੜ੍ਹਾਓ ਬੇਟੀ ਬਚਾਓ ਦੇ ਨਾਅਰੇ ਲਗਾਏ ਜਾਂਦੇ ਹਨ ਜਿਸ ਦੀ ਜ਼ਮੀਨੀ ਹਕੀਕਤ ਕੁਝ ਹੋਰ ਹੀ ਦੇਖਣ ਨੂੰ ਮਿਲ ਰਹੀ ਹੈ। ਜੇਕਰ ਆਉਣ ਵਾਲੇ ਸਮੇਂ ’ਚ ਇਨ੍ਹਾਂ ਦਰਿੰਦਿਆਂ ਦੇ ਖਿਲਾਫ ਕੋਈ ਸਖਤ ਕਾਨੂੰਨ ਨਾ ਬਣਾਇਆ ਗਿਆ ਤਾਂ ਹਰ ਰੋਜ਼ ਕੋਈ ਨਾ ਕੋਈ ਮਾਸੂਮ ਇਸ ਦਰਿੰਦਗੀ ਦਾ ਸ਼ਿਕਾਰ ਹੁੰਦੀ ਰਹਿਵੇਗੀ।
  Published by:Gurwinder Singh
  First published: