ਲੁਧਿਆਣਾ ਦੇ ਬੀਆਰਐਸ ਨਗਰ ਸਥਿਤ ਡੀ.ਏ.ਵੀ. ਸਕੂਲ 'ਚ ਅੱਜ ਦੁਪਹਿਰੇ ਇਕ 9ਵੀਂ ਜਮਾਤ ਦੀ ਵਿਦਿਆਰਥਣ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਹਾਦਸੇ ਤੋਂ ਬਾਅਦ ਵਿਦਿਆਰਥਣ ਨੂੰ ਤੁਰਤ ਡੀ.ਐੱਮ.ਸੀ. ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਸਕੂਲ ਪ੍ਰਿੰਸੀਪਲ ਅਤੇ ਵਿਦਿਆਰਥਣ ਦੇ ਪਰਿਵਾਰ ਵਾਲੇ ਵੀ ਹਸਪਤਾਲ 'ਚ ਮੌਜੂਦ ਸਨ। ਵਿਦਿਆਰਥਣ ਵੱਲੋਂ ਇਹ ਕਦਮ ਕਿਉਂ ਚੁੱਕਿਆ ਗਿਆ, ਫਿਲਹਾਲ ਇਸ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਲੜਕੀ ਦੇ ਮਾਪੇ ਤੇ ਸਕੂਲ ਪ੍ਰਬੰਧਕਾਂ ਨੇ ਅਜੇ ਤੱਕ ਇਸ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ।
ਏ.ਸੀ.ਪੀ. ਸਮੀਰ ਵਰਮਾ ਨੇ ਦੱਸਿਆ ਕਿ ਸਕੂਲ ਦੀ ਕੋਰੀਡੋਰ 'ਚ ਬਣੀ ਖਿੜਕੀ ਤੋਂ ਵਿਦਿਆਰਥਣ ਨੇ ਛਾਲ ਮਾਰੀ ਹੈ। ਉਨ੍ਹਾਂ ਦੱਸਿਆ ਕਿ ਉਕਤ ਘਟਨਾ ਦੀ ਸੂਚਨਾ ਵੀ ਪ੍ਰਿੰਸੀਪਲ ਜਸਵਿੰਦਰ ਕੌਰ ਸਿੱਧੂ ਨੇ ਪੁਲਿਸ ਨੂੰ ਦਿੱਤੀ ਅਤੇ ਸਕੂਲ ਵੱਲੋਂ ਹੀ ਵਿਦਿਆਰਥਣ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।